ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ 'ਤੇ ਸਿਮਰਨਜੀਤ ਮਾਨ ਖ਼ਿਲਾਫ਼ ਦਰਜ ਹੋਵੇ ਦੇਸ਼ ਧ੍ਰੋਹ ਦਾ ਮਾਮਲਾ : ਰਵਨੀਤ ਬਿੱਟੂ

07/16/2022 4:34:18 PM

ਲੁਧਿਆਣਾ : ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਬਿਆਨ ਦੀ ਹਰ ਪਾਸੇ ਨਿਖ਼ੇਧੀ ਕੀਤੀ ਜਾ ਰਹੀ ਹੈ। ਹੁਣ ਇਸ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਸ਼ਿਆਰਪੁਰ 'ਚ ਫਿਰ ਪਲਟੀ ਸਕੂਲੀ ਬੱਸ, ਮਾਸੂਮ ਬੱਚੀ ਦੀ ਮੌਕੇ 'ਤੇ ਹੀ ਮੌਤ (ਵੀਡੀਓ)

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਆਪਣੀ ਆਜ਼ਾਦੀ ਲਈ ਸ. ਭਗਤ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਰਿਣੀ ਹਾਂ। ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਸਿੰਘ ਮਾਨ ਨੇ ਅੰਗਰੇਜ਼ ਹਾਕਮਾਂ ਦੀ ਬੋਲੀ ਹੀ ਬੋਲੀ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕਰਦੇ ਹਨ ਕਿ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ।

ਇਹ ਵੀ ਪੜ੍ਹੋ : ਸੰਦੀਪ ਕਾਹਲੋਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀ ਪੂਰੀ ਜਾਣਕਾਰੀ, ਪੁਲਸ ਨੇ ਜੋੜੀਆਂ ਨਵੀਆਂ ਧਾਰਾਵਾਂ

ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੀ ਕਿ 'ਭਗਤ ਸਿੰਘ ਨੇ ਇਕ ਨੌਜਵਾਨ ਅੰਗਰੇਜ਼ ਅਫ਼ਸਰ ਅਤੇ ਇਕ ਅੰਮ੍ਰਿਤਧਾਰੀ ਸਿੱਖ ਕਾਂਸਟੇਬਲ ਚੰਨਣ ਸਿੰਘ ਨੂੰ ਮਾਰਿਆ ਸੀ। ਉਸ ਨੇ ਉਸੇ ਸਮੇਂ ਨੈਸ਼ਨਲ ਅਸੈਂਬਲੀ 'ਚ ਬੰਬ ਸੁੱਟਿਆ ਸੀ। ਜਦੋਂ ਇਕ ਪੱਤਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਸਹੁੰ ਹੀ ਭਗਤ ਸਿੰਘ ਦੇ ਪਿੰਡ ਵਿੱਚ ਹੀ ਚੁੱਕੀ ਸੀ ਤਾਂ ਉਨ੍ਹਾਂ ਕਿਹਾ ਕਿ ਜੋ ਮਰਜ਼ੀ ਹੋਵੇ, ਉਹ ਅੱਤਵਾਦੀ ਹੀ ਸੀ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News