ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਰਵਨੀਤ ਬਿੱਟੂ ਦਾ ਟਵੀਟ, ਮਾਨ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

Wednesday, Aug 10, 2022 - 04:16 PM (IST)

ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਰਵਨੀਤ ਬਿੱਟੂ ਦਾ ਟਵੀਟ, ਮਾਨ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

ਲੁਧਿਆਣਾ : ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਮਗਰੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਦੀ ਮਾਨ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਰਵਨੀਤ ਬਿੱਟੂ ਨੇ ਟਵੀਟ ਕਰਕੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਪੰਜਾਬ ਪੁਲਸ ਨੇ ਮਜੀਠੀਆ ਨੂੰ ਬੜੀ ਮਿਹਨਤ ਕਰਕੇ ਉਸ ਦੀ ਸਹੀ ਜਗ੍ਹਾ ਜੇਲ੍ਹ 'ਚ ਪਹੁੰਚਾਇਆ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਜੇਲ੍ਹ 'ਚੋਂ ਆਉਣਗੇ ਬਾਹਰ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਦਾਲਤ ਵੱਲੋਂ ਵਾਰ-ਵਾਰ ਸਬੂਤ ਮੰਗਣ 'ਤੇ ਵੀ ਪਿਛਲੇ 5 ਮਹੀਨਿਆਂ 'ਚ ਕੇਸ ਦੀ ਪੈਰਵਾਈ ਕਰਨ ਜਾਂ ਸਬੂਤ ਦੇਣ 'ਚ ਨਾਕਾਮਯਾਬ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਬਿਕਰਮ ਮਜੀਠੀਆ ਕੋਲੋਂ ਮੁਆਫ਼ੀ ਮੰਗ ਚੁੱਕੇ ਹਨ।

ਇਹ ਵੀ ਪੜ੍ਹੋ : ਰੱਖੜੀ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਮਿਲਿਆ ਤੋਹਫ਼ਾ, ਭਰਾ ਦੀ ਜ਼ਮਾਨਤ ਮਗਰੋਂ ਕੀਤਾ ਪਹਿਲਾ ਟਵੀਟ

ਉਨ੍ਹਾਂ ਕਿਹਾ ਕਿ ਹੁਣ ਫਿਰ ਕੇਜਰੀਵਾਲ ਨੇ ਮਜੀਠੀਆ ਨੂੰ ਜੇਲ੍ਹ ਤੋਂ ਰਿਹਾਅ ਕਰਵਾ ਕੇ ਉਸ ਦੀ ਮਦਦ ਕੀਤੀ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਹੁਣ ਜਨਤਾ ਖ਼ੁਦ ਹੀ ਦੇਖ ਲਵੇ ਕੇ ਆਪਸ 'ਚ ਕੌਣ ਮਿਲੇ ਹੋਏ ਹਨ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੁੱਧਵਾਰ ਨੂੰ ਡਰੱਗਜ਼ ਕੇਸ 'ਚ ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News