'ਅੰਮ੍ਰਿਤਪਾਲ' ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਟਵਿੱਟਰ 'ਤੇ ਵੀਡੀਓ ਕੀਤੀ ਸਾਂਝੀ

03/18/2023 4:00:28 PM

ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਜਿਹੜਾ ਸਿੱਖੀ ਸਰੂਪ ਲੋਕਾਂ ਨੂੰ ਦਿਖਾਉਂਦਾ ਸੀ, ਕਦੇ ਸਿੱਖ ਵੀ ਭੱਜਦਾ ਹੈ? ਪੁਲਸ ਅੰਮ੍ਰਿਤਪਾਲ ਦੇ ਪਿੱਛੇ ਸੀ ਅਤੇ ਉਹ ਗਿੱਦੜਾਂ ਵਾਂਗ ਭੱਜਿਆ ਹੈ, ਕਦੇ ਕਿਸੇ ਗਲੀ 'ਚ ਵੜਿਆ, ਕਦੇ ਕਿਸੇ ਗੱਡੀ 'ਚ ਭੱਜਿਆ।

ਇਹ ਵੀ ਪੜ੍ਹੋ : ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ : ਪੰਜਾਬ ਨੇ ਕੇਂਦਰ ਸਰਕਾਰ ਨੂੰ ਭੇਜੀ ਰਿਪੋਰਟ

ਉਨ੍ਹਾਂ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ 'ਚ ਹਿੰਮਤ ਹੁੰਦੀ ਤਾਂ ਪੁਲਸ ਨੂੰ ਕਹਿੰਦਾ ਕਿ ਉਸ ਨੂੰ ਗ੍ਰਿਫ਼ਤਾਰ ਕਰ ਲਓ ਅਤੇ ਜੋ ਕਰਨਾ ਹੈ ਕਰ ਲਓ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਕਹਿੰਦਾ ਹੁੰਦਾ ਸੀ ਕਿ ਅੰਮ੍ਰਿਤਪਾਲ ਸਿਰਫ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਮਾਵਾਂ ਦੇ ਪੁੱਤਰਾਂ ਨੂੰ ਮਰਵਾਉਣ ਆਇਆ ਹੈ।

ਇਹ ਵੀ ਪੜ੍ਹੋ : ਸਾਹਨੇਵਾਲ 'ਚ ਗੁਰੂ ਗੋਬਿੰਦ ਸਿੰਘ ਮਾਰਗ ਦਾ ਗੇਟ ਟੁੱਟਣ 'ਤੇ SGPC ਨਾਰਾਜ਼, ਜਾਣੋ ਕੀ ਹੈ ਪੂਰਾ ਮਾਮਲਾ

ਅੱਜ ਜਦੋਂ ਪੁਲਸ ਨੇ ਘੇਰਾ ਪਾਇਆ ਤਾਂ ਸਾਥੀਆਂ ਸਮੇਤ ਅੰਮ੍ਰਿਤਪਾਲ ਭੱਜਦਾ ਦਿਖਾਈ ਦਿੱਤਾ। ਉਨ੍ਹਾਂ ਕਿਹਾ ਕਿ ਆਹ ਅੰਮ੍ਰਿਤਪਾਲ ਹੈ, ਜਿਹੜਾ ਲੋਕਾਂ ਨੂੰ ਕਹਿੰਦਾ ਸੀ ਕਿ ਮੈਂ ਤੁਹਾਡੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹਾਂ ਅਤੇ ਪਹਿਲੀ ਗੋਲੀ ਮੈਂ ਖਾਵਾਂਗਾ। ਉਨ੍ਹਾਂ ਕਿਹਾ ਕਿ ਇਹ ਗੋਲੀ ਖਾਣ ਵਾਲਾ ਸ਼ੇਰ ਦੇਖ ਲਓ, ਅੱਜ ਪੁਲਸ ਉਸ ਦੇ ਪਿੱਛੇ-ਪਿੱਛੇ ਭੱਜੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News