ਵੱਡੀ ਖ਼ਬਰ : ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਪੁਲਸ ਨੇ ਹਿਰਾਸਤ ’ਚ ਲਿਆ

Tuesday, Mar 05, 2024 - 06:40 PM (IST)

ਲੁਧਿਆਣਾ : ਲੁਧਿਆਣਾ ਵਿਚ ਕਾਂਗਰਸ ਸਾਂਸਦ ਰਵਨੀਤ ਬਿੱਟੂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਨਗਰ ਨਿਗਮ ਦੇ ਦਫਤਰ ਨੂੰ ਤਾਲ਼ਾ ਲਗਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ ਦਰਜ ਕੀਤੀ ਗਈ ਸੀ। ਬਿੱਟੂ ਨੇ ਐਲਾਨ ਕੀਤਾ ਸੀ ਕਿ ਉਹ ਪੰਜ ਮਾਰਚ ਨੂੰ ਗ੍ਰਿਫ਼ਤਾਰੀ ਦੇਣਗੇ, ਜਿਸ ਤੋਂ ਬਾਅਦ ਅੱਜ ਭਾਰੀ ਗਿਣਤੀ ਵਿਚ ਉਹ ਆਪਣੇ ਸਮਰਥਕਾਂ ਨਾਲ ਡੀ. ਸੀ. ਦਫ਼ਤਰ ਦੇ ਬਾਹਰ ਆ ਗਏ। ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਮਾਹੌਲ ਤਣਾਅਪੂਰਨ ਹੁੰਦਾ ਦੇਖ ਉਥੇ ਭਾਰੀ ਗਿਣਤੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਇਸ ਦੌਰਾਨ ਪੁਲਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ਵਿਚ ਲੈ ਲਿਆ। 

ਇਹ ਵੀ ਪੜ੍ਹੋ : ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ’ਚ ਵਾਪਸੀ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News