ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਰਵਨੀਤ ਬਿੱਟੂ ਨੇ ਕੀਤਾ ਸਵਾਗਤ, ਰਾਜੇਵਾਲ ’ਤੇ ਲਾਏ ਵੱਡੇ ਇਲਜ਼ਾਮ

Saturday, Jan 15, 2022 - 10:02 PM (IST)

ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਰਵਨੀਤ ਬਿੱਟੂ ਨੇ ਕੀਤਾ ਸਵਾਗਤ, ਰਾਜੇਵਾਲ ’ਤੇ ਲਾਏ ਵੱਡੇ ਇਲਜ਼ਾਮ

ਲੁਧਿਆਣਾ (ਬਿਊਰੋ)-ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣਾਂ ’ਚ ਹਿੱਸਾ ਲੈਣ ਵਾਲੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਕੀਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ।  ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਫ਼ੈਸਲੇ ਕਰਨ ਵਾਲੀ ਰਾਜੇਵਾਲ ਐਂਡ ਕੰਪਨੀ ਨਾਲੋਂ ਨਾਤਾ ਤੋੜਨ ਬਾਰੇ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਸਵਾਗਤ ਹੈ। ਉਨ੍ਹਾਂ ਬਲਬੀਰ ਰਾਜੇਵਾਲ ’ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਮੈਂ ਤਾਂ ਸਵਾ ਸਾਲ ਤੋਂ ਇਹ ਕਹਿ ਰਿਹਾ ਹਾਂ ਕਿ ਕੁਝ ਯੂਨੀਅਨ ਆਗੂ, ਖਾਸ ਕਰਕੇ ਰਾਜੇਵਾਲ ਆਪਣੇ ਸਿਆਸੀ ਲਾਹੇ ਲਈ ਕਿਸਾਨਾਂ-ਮਜ਼ਦੂਰਾਂ ਦੇ ਮੋਰਚੇ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਨਹੀਂ ਮਿਲੀ ਰਾਣਾ ਗੁਰਜੀਤ ਦੇ ਪੁੱਤਰ ਨੂੰ ਟਿਕਟ, ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ ਲੜਨਗੇ ਚੋਣ

ਸੰਸਦ ਮੈਂਬਰ ਬਿੱਟੂ ਬਿੱਟੂ ਨੇ ਕਿਹਾ ਕਿ ਐੱਸ. ਕੇ. ਐੱਮ. ਨੇ ਅੱਜ ਰਾਜੇਵਾਲ ਤੇ ਕੁਝ ਯੂਨੀਅਨਾਂ ਤੋਂ ਖੁੱਲ੍ਹੇਆਮ ਦੂਰੀ ਬਣਾ ਕੇ ਇਸ ਗੱਲ ’ਤੇ ਮੋਹਰ ਲਾਈ ਹੈ ਕਿ ਰਾਜੇਵਾਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਨੂੰ 2022 ਦੀਆਂ ਚੋਣਾਂ ਲਈ ਵਰਤਿਆ ਹੈ। ਜ਼ਿਕਰਯੋਗ ਹੈ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਜਾ ਰਹੀਆਂ ਕਿਸਾਨ ਜਥੇਬੰਦੀਆਂ ਹੁਣ ਮੋਰਚੇ ਦਾ ਹਿੱਸਾ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਬਾਅਦ ਮੋਰਚਾ ਇਕ ਵਾਰ ਫਿਰ ਸਮੀਖਿਆ ਕਰੇਗਾ ਕਿ ਚੋਣਾਂ ਲੜਨ ਵਾਲੀਆਂ ਜਥੇਬੰਦੀਆਂ ਨਾਲ ਰਿਸ਼ਤਾ ਕਿਹੋ ਜਿਹਾ ਹੋਵੇਗਾ।

ਇਹ ਵੀ ਪੜ੍ਹੋ : ਕਾਂਗਰਸ ਨੇ 4 ਮੌਜੂਦਾ ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ, ਜੇਲ੍ਹ ’ਚ ਬੰਦ ਖਹਿਰਾ ਨੂੰ ਐਲਾਨਿਆ ਉਮੀਦਵਾਰ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News