ਭਾਜਪਾ ਦੀ ਟਿਕਟ ਮਿਲਣ ਮਗਰੋਂ ਅੱਜ ਲੁਧਿਆਣਾ ਪੁੱਜਣਗੇ ਰਵਨੀਤ ਬਿੱਟੂ, ਕਰਨਗੇ ਪ੍ਰੈੱਸ ਕਾਨਫਰੰਸ
Tuesday, Apr 02, 2024 - 10:55 AM (IST)
 
            
            ਲੁਧਿਆਣਾ (ਖੁੱਲਰ) : ਕਾਂਗਰਸ ਨੂੰ ਛੱਡ ਭਾਜਪਾ 'ਚ ਸ਼ਾਮਲ ਹੋਣ ਅਤੇ ਲੋਕ ਸਭਾ ਚੋਣਾਂ ਲਈ ਟਿਕਟ ਮਿਲਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਲੁਧਿਆਣਾ ਪਹੁੰਚਣਗੇ। ਇੱਥੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਵੀ ਕਰਨਗੇ।
ਬਿੱਟੂ ਦੇ ਸੁਆਗਤ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਸਬੰਧ ਵਿਚ ਹੋਈ ਮੀਟਿੰਗ ਦੌਰਾਨ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਸਵੇਰੇ 11 ਵਜੇ ਰੇਲਵੇ ਸਟੇਸ਼ਨ ਪਹੁੰਚਣਗੇ, ਜਿੱਥੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਵਿਚ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਨਵੀਂ Update, ਜਾਰੀ ਹੋਏ ਨਿਰਦੇਸ਼
ਇਸ ਤੋਂ ਬਾਅਦ ਕਾਫ਼ਲੇ ਦੇ ਰੂਪ ਵਿਚ ਉਨ੍ਹਾਂ ਨੂੰ ਪਾਰਟੀ ਦਫ਼ਤਰ ਲਿਆਂਦਾ ਜਾਵੇਗਾ, ਜਿੱਥੇ ਉਹ ਪੱਤਰਕਾਰਾਂ ਨਾਲ ਗੱਲ ਕਰਨਗੇ। ਮੀਟਿੰਗ ਵਿਚ ਜ਼ਿਲ੍ਹਾ ਮਹਾਮੰਤਰੀ ਕਾਂਤੇਂਦੂ ਸ਼ਰਮਾ, ਨਰਿੰਦਰ ਸਿੰਘ ਮੱਲ੍ਹੀ, ਮਹੇਸ਼ ਸ਼ਰਮਾ, ਯਸ਼ਪਾਲ ਜਨੋਤਰਾ, ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ ਲੱਕੀ, ਨਵਲ ਜੈਨ ਤੇ ਰਾਜਨ ਪਾਂਡੇ ਵੀ ਮੌਜੂਦ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            