ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਪੰਜਾਬ ਲਈ ਰੱਖੀ ਇਹ ਮੰਗ

Thursday, Jul 23, 2026 - 06:24 PM (IST)

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਪੰਜਾਬ ਲਈ ਰੱਖੀ ਇਹ ਮੰਗ

ਚੰਡੀਗੜ੍ਹ- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਲੰਬਿਤ ਰੇਲਵੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ, ਜੰਗਲਾਤ ਪ੍ਰਵਾਨਗੀਆਂ ਅਤੇ ਹੋਰ ਪ੍ਰਸ਼ਾਸਕੀ ਪ੍ਰਵਾਨਗੀਆਂ ਵਿੱਚ ਦੇਰੀ ਕਾਰਨ ਕਈ ਮਹੱਤਵਪੂਰਨ ਪ੍ਰੋਜੈਕਟਾਂ ਵਿੱਚ ਰੁਕਾਵਟ ਆ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿਚ ਕਿਹਾ ਕਿ  ਫਿਰੋਜ਼ਪੁਰ-ਪੱਟੀ ਰੇਲ ਲਾਈਨ ਦੀ ਫੰਡਿੰਗ ਪ੍ਰਾਪਤ ਹੋਈ, ਪਰ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਕਿਹਾ ਇਹ 25.72 ਕਿਲੋਮੀਟਰ ਲੰਬੀ ਨਵੀਂ ਰੇਲ ਲਾਈਨ ਹੈ। ਇਸ ਲਈ ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਜ਼ਮੀਨ ਪ੍ਰਾਪਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਜ਼ਮੀਨ ਪ੍ਰਾਪਤੀ ਲਈ ਪੰਜਾਬ ਸਰਕਾਰ ਨੂੰ 194.11 ਕਰੋੜ ਰੁਪਏ ਦਿੱਤੇ ਹਨ, ਪਰ ਰੇਲਵੇ ਨੂੰ ਅਜੇ ਤੱਕ ਜ਼ਮੀਨ ਪ੍ਰਾਪਤ ਨਹੀਂ ਹੋਈ ਹੈ ਤੇ ਨਿਰਮਾਣ ਸ਼ੁਰੂ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ

ਰਵਨੀਤ ਬਿੱਟੂ ਨੇ ਅੱਗੇ ਲਿਖਿਆ ਕਿ ਰਾਜਪੁਰਾ-ਮੁਹਾਲੀ ਰੇਲ ਲਾਈਨ 18.11 ਕਿਲੋਮੀਟਰ ਲੰਬੀ ਰੇਲ ਲਾਈਨ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚੋਂ ਲੰਘੇਗੀ। ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਪੂਰੀ ਨਹੀਂ ਹੋਈ ਹੈ, ਜਿਸ ਕਾਰਨ ਇਹ ਪ੍ਰੋਜੈਕਟ ਅੱਗੇ ਨਹੀਂ ਵਧ ਸਕਿਆ।  ਇਸ ਦੌਰਾਨ ਰਵਨੀਤ ਬਿੱਟੂ ਨੇ ਨੰਗਲ ਡੈਮ-ਤਲਵਾੜਾ-ਮੁਕੇਰੀਆਂ ਰੇਲ ਲਾਈਨ ਦੀ ਗੱਲ ਕਰਦਿਆਂ ਕਿਹਾ ਕਿ ਜੰਗਲਾਤ ਕਲੀਅਰੈਂਸ ਦੀ ਉਡੀਕ ਹੈ। ਇਸ ਪ੍ਰੋਜੈਕਟ ਲਈ ਜ਼ਿਆਦਾਤਰ ਜੰਗਲਾਤ ਕਲੀਅਰੈਂਸ ਪ੍ਰਾਪਤ ਹੋ ਚੁੱਕੀ ਹੈ, ਪਰ ਇੱਕ ਹਿੱਸੇ ਲਈ ਜੰਗਲੀ ਜੀਵ ਸੁਰੱਖਿਆ ਯੋਜਨਾ ਲਈ ਪ੍ਰਵਾਨਗੀ ਅਜੇ ਵੀ ਲੰਬਿਤ ਹੈ। ਰੇਲਵੇ ਨੇ ਯੋਜਨਾ ਜਮ੍ਹਾਂ ਕਰਵਾ ਦਿੱਤੀ ਹੈ। ਅੰਤਿਮ ਪ੍ਰਵਾਨਗੀ ਤੋਂ ਬਾਅਦ ਹੀ ਅੱਗੇ ਦਾ ਕੰਮ ਸ਼ੁਰੂ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਰਾਮਾਂ ਮੰਡੀ-ਸਾਡਾ ਸਿੰਘਵਾਲਾ ਰੇਲ ਲਾਈਨ ਦੀ ਗੱਲ ਕੀਤੀ ਕਿ ਮਾਨਸਾ ਅਤੇ ਬਠਿੰਡਾ ਵਿੱਚ ਜ਼ਮੀਨ ਲੰਬਿਤ ਹੈ।ਮਾਨਸਾ ਅਤੇ ਬਠਿੰਡਾ ਵਿੱਚ 192.42 ਹੈਕਟੇਅਰ ਜ਼ਮੀਨ ਪ੍ਰਾਪਤ ਕੀਤੀ ਜਾਣੀ ਹੈ। 

PunjabKesari

ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News