ਰਾਜੋਆਣਾ ਦੀ ਸਜ਼ਾ ''ਤੇ ਬਿੱਟੂ ਵਲੋਂ ਅਕਾਲੀ ਦਲ ਤੇ ਐੱਸ. ਜੀ. ਪੀ. ਸੀ. ਦਾ ਵਿਰੋਧ

07/17/2018 6:45:15 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਰਾਜੋਆਣਾ ਦਾ ਪੱਖ ਪੂਰਨ ਦੇ ਵਿਰੋਧ 'ਚ ਕਾਂਗਰਸੀ ਐੱਮ. ਪੀ. ਰਵਨੀਤ ਸਿੰਘ ਬਿੱਟੂ ਨੇ ਅਕਾਲੀ ਦਲ ਅਤੇ ਐੱਸ.ਜੀ.ਪੀ.ਸੀ. ਦਾ ਸਖਤ ਵਿਰੋਧ ਕੀਤਾ ਹੈ। ਦਰਅਸਲ 18 ਜੁਲਾਈ ਨੂੰ ਅਕਾਲੀ ਦਲ ਅਤੇ ਐੱਸ. ਜੀ. ਪੀ. ਸੀ. ਦਾ ਵਫਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਨੂੰ ਲੈ ਕੇ ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਿਹਾ ਹੈ। ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ 'ਚ ਫਾਂਸੀ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।
ਬਿੱਟੂ ਨੇ ਅਕਾਲੀ ਦਲ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਹ ਹੱਤਿਆਰਿਆਂ ਦਾ ਪੱਖ ਪੂਰ ਕੇ ਗਰਮਖਿਆਲੀ ਵੋਟ ਬੈਂਕ 'ਤੇ ਨਜ਼ਰ ਟਿਕਾ ਰਹੇ ਹਨ ਤਾਂ ਇਹ ਉਨ੍ਹਾਂ ਦੀ ਗਲਤਫਹਿਮੀ ਹੈ।