21 ਜੂਨ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋਣਗੇ ਰਵਨੀਤ ਬਿੱਟੂ

Sunday, Jun 20, 2021 - 06:41 PM (IST)

21 ਜੂਨ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋਣਗੇ ਰਵਨੀਤ ਬਿੱਟੂ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਕ ਮਾਮਲੇ ਵਿਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ  21 ਜੂਨ ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ, ਇਸ ਲਈ ਉਨ੍ਹਾਂ ਨੂੰ 22 ਨੂੰ ਸਵੇਰੇ 11:30 ਵਜੇ ਦੀ ਬਜਾਏ 21 ਨੂੰ ਸਵੇਰੇ 11:30 ਵਜੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ : ਹੁਣ ਇਸ ਦਿਨ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21 ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਇਕ ਵਾਰ ਫਿਰ ਤਲਖ਼ ਹੋਏ ਨਵਜੋਤ ਸਿੱਧੂ ਦੇ ਤੇਵਰ, ਜਾਣੋ ਕੀ ਬੋਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News