ਸੰਗਰੂਰ ਜ਼ਿਮਨੀ ਚੋਣ : ਰਾਜੋਆਣਾ ਦੀ ਭੈਣ ਖ਼ਿਲਾਫ਼ ਪ੍ਰਚਾਰ ਕਰਨ ਨਹੀਂ ਪੁੱਜੇ 'ਰਵਨੀਤ ਬਿੱਟੂ'

Saturday, Jun 11, 2022 - 02:12 PM (IST)

ਲੁਧਿਆਣਾ (ਹਿਤੇਸ਼) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਜਦੋਂ ਵੀ ਕੋਈ ਮੰਗ ਹੁੰਦੀ ਹੈ ਤਾਂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਸਭ ਤੋਂ ਜ਼ਿਆਦਾ ਵਿਰੋਧ ਕੀਤਾ ਜਾਂਦਾ ਹੈ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਵੀ ਰਾਜੋਆਣਾ ਵੱਲੋਂ ਅਕਾਲੀ ਦਲ ਦੇ ਪੱਖ 'ਚ ਵੋਟ ਦੇਣ ਦੀ ਅਪੀਲ ਕਰਨ 'ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ ਸੀ ਪਰ ਹੁਣ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਵੱਲੋਂ ਰਾਜੋਆਣਾ ਦੀ ਭੈਣ ਨੂੰ ਉਮੀਦਵਾਰ ਬਣਾਇਆ ਗਿਆ ਹੈ ਤਾਂ 5 ਦਿਨ ਬੀਤ ਜਾਣ ਤੋਂ ਬਾਅਦ ਵੀ ਰਵਨੀਤ ਬਿੱਟੂ ਉਨ੍ਹਾਂ ਖ਼ਿਲਾਫ਼ ਪ੍ਰਚਾਰ ਕਰਨ ਨਹੀਂ ਪੁੱਜੇ।

ਇਹ ਵੀ ਪੜ੍ਹੋ : 'ਲੂ' ਨੇ ਝੰਬੇ ਲੁਧਿਆਣਵੀ, ਆਸਮਾਨ ਤੋਂ ਵਰ੍ਹਦੀ ਅੱਗ ਨੇ ਕੀਤਾ ਬੇਹਾਲ

ਜੇਕਰ ਕਾਂਗਰਸੀ ਉਮੀਦਵਾਰ ਦਲਬੀਰ ਗੋਲਡੀ ਦੀ ਗੱਲ ਕਰੀਏ ਤਾਂ ਕਾਂਗਰਸ ਦੇ ਕਈ ਵੱਡੇ ਆਗੂਆਂ ਨੇ ਪਿਛਲੇ ਕਾਫੀ ਦਿਨਾਂ ਤੋਂ ਪੱਕੇ ਤੌਰ 'ਤੇ ਸੰਗਰੂਰ 'ਚ ਡੇਰੇ ਲਾਏ ਹੋਏ ਹਨ ਪਰ ਬਿੱਟੂ ਦਾ ਨਾਂ ਉਨ੍ਹਾਂ ਕਾਂਗਰਸੀ ਆਗੂਆਂ ਦੀ ਸੂਚੀ 'ਚ ਸ਼ਾਮਲ ਨਹੀਂ ਹੈ ਅਤੇ ਨਾ ਹੀ ਬਿੱਟੂ ਵੱਲੋਂ ਹੁਣ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਵੋਟ ਦੇਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਗਰਮੀ ਦਾ ਕਹਿਰ : 10 ਸਾਲਾਂ ਬਾਅਦ ਚੱਲੀ ਸਭ ਤੋਂ ਵੱਧ 'ਲੂ', ਪਾਰਾ 44 ਡਿਗਰੀ ਤੋਂ ਪਾਰ

ਉਹ ਵੀ ਉਸ ਸਮੇਂ ਜਦੋਂ ਰਾਜੋਆਣਾ ਦੀ ਭੈਣ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ ਵੀ ਸੰਗਰੂਰ ਸੀਟ ਤੋਂ ਚੋਣਾਂ ਲੜ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News