ਪੰਜਾਬ 'ਚ ਜੱਥੇਦਾਰ ਦੇ ਬਿਆਨ 'ਤੇ ਛਿੜਿਆ ਸਿਆਸੀ ਘਮਸਾਨ, ਰਵਨੀਤ ਬਿੱਟੂ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

07/23/2022 4:17:49 PM

ਲੁਧਿਆਣਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਿੱਤੇ ਬਿਆਨ 'ਤੇ ਸਿਆਸੀ ਘਮਸਾਨ ਛਿੜ ਗਿਆ ਹੈ। ਇਸ ਬਿਆਨ 'ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਖ਼ਤ ਪ੍ਰਤੀਕਿਰਿਆ ਸਾਹਮਣੇ ਆਈ ਹੈ। ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜੱਥੇਦਾਰ ਸਾਹਿਬ, ਐੱਸ. ਜੀ. ਪੀ. ਸੀ. ਕਮਜ਼ੋਰ ਨਹੀਂ ਹੋਈ, ਸਗੋਂ ਇਸ ਨੂੰ ਕਮਜ਼ੋਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਦਿੱਤੀ ਇਹ ਰਾਹਤ

ਉਨ੍ਹਾਂ ਨੇ ਕਿਹਾ ਕਿ ਜੱਥੇਦਾਰ ਸਾਹਿਬ, ਜੇਕਰ ਤੁਸੀਂ ਗੁਰਬਾਣੀ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਦੀ ਬਜਾਏ ਬੰਦੀ ਸਿੰਘਾਂ ਸਬੰਧੀ ਵੱਡੇ-ਵੱਡੇ ਹੋਰਡਿੰਗ ਗੁਰੂ ਘਰਾਂ ਦੇ ਦਰਵਾਜ਼ਿਆਂ 'ਤੇ ਲਾਉਣ ਦੀ ਗੱਲ ਕਰੋਗੇ ਤਾਂ ਤੁਹਾਡੀ ਗੱਲ ਕੌਣ ਸੁਣੇਗਾ? ਇਸ ਮੌਕੇ ਰਵਨੀਤ ਬਿੱਟੂ ਵੱਲੋਂ ਬਾਦਲਾਂ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਐੱਸ. ਜੀ. ਪੀ. ਸੀ. ਤੇ ਜੱਥੇਦਾਰ ਬਾਦਲਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ 'ਚ CM ਹਾਊਸ ਦਾ 10 ਹਜ਼ਾਰ ਰੁਪਏ ਦਾ ਕੱਟਿਆ ਗਿਆ ਚਲਾਨ, ਜਾਣੋ ਪੂਰਾ ਮਾਮਲਾ

ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਗੁਰੂ ਅਤੇ ਗੁਰਬਾਣੀ ਦੀ ਗੱਲ ਕਰਨ ਵਾਲੇ ਅਤੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਵਾਲਿਆਂ ਨੂੰ ਹੀ ਲੋਕਤੰਤਰੀ ਤਰੀਕੇ ਨਾਲ ਜੱਥੇਦਾਰ ਬਣਾਇਆ ਜਾਵੇ ਤਾਂ ਹੀ ਸਾਡੀਆਂ ਇਨ੍ਹਾਂ ਮਹਾਨ ਸੰਸਥਾਵਾਂ ਦਾ ਕੱਦ ਉੱਚਾ ਤੇ ਸੁੱਚਾ ਰਹਿ ਸਕੇਗਾ।


 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita