ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ

Friday, Aug 07, 2026 - 04:22 PM (IST)

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ

ਚੰਡੀਗੜ੍ਹ (ਵੈੱਬ ਡੈਸਕ)- ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਵਾਲ ਚੁੱਕੇ ਹਨ। ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਕੇ ਕਿਹਾ ਕਿ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਦਾ ਸਮਾਂ ਕਈ ਤਰ੍ਹਾਂ ਦੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਸਵਾਲ ਚੁੱਕਦੇ ਕਿਹਾ ਕਿ ਕੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕਥਿਤ 'ਜੰਤਰ-ਮੰਤਰ ਸਾਜ਼ਿਸ਼' ਬਾਰੇ ਕੀਤੇ ਗਏ ਸਹੀ ਖ਼ੁਲਾਸਿਆਂ ਨੇ ਅਰਵਿੰਦ ਕੇਜਰੀਵਾਲ ਨੂੰ ਮੁਸ਼ਕਿਲ ਵਿੱਚ ਪਾ ਦਿੱਤਾ ਸੀ? ਜਿਸ ਕਰਕੇ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ: ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ ਆਈ ਸੱਚਾਈ ਤਾਂ ...

PunjabKesari

ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ 'ਤੇ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦੀ ਕਮਾਂਡ ਸੌਂਪੀ ਗਈ ਹੈ ਅਤੇ ਹੁਣ ਤੋਂ ਹਰਮਨਬੀਰ ਸਿੰਘ ਅੰਮ੍ਰਿਤਸਰ ਦੇ ਨਵੇਂ ਪੁਲਸ ਕਮਿਸ਼ਨਰ ਹੋਣਗੇ।


ਜਾਰੀ ਹੁਕਮਾਂ ਮੁਤਾਬਕ 2010 ਬੈਚ ਦੇ ਆਈ. ਪੀ. ਐੱਸ. ਅਫ਼ਸਰ ਹਰਮਨਬੀਰ ਸਿੰਘ ਨੂੰ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੇ ਅਹੁਦੇ 'ਤੇ ਕਾਇਮ ਰੱਖਦਿਆਂ ਐਡੀਸ਼ਨਲ ਚਾਰਜ ਕਮਿਸ਼ਨਰ ਆਫ਼ ਪੁਲਸ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਮਨਬੀਰ ਸਿੰਘ ਐਡੀਸ਼ਨਲ ਜ਼ਿੰਮੇਵਾਰੀ ਆਈ. ਪੀ. ਐੱਸ. ਅਫ਼ਸਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News