ਰਵਨੀਤ ਸਿੰਘ ਬਿੱਟੂ ਨੇ ਗਗਨ ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, CBI ਜਾਂਚ ਦੀ ਚੁੱਕੀ ਮੰਗ

Sunday, Apr 05, 2026 - 05:51 PM (IST)

ਰਵਨੀਤ ਸਿੰਘ ਬਿੱਟੂ ਨੇ ਗਗਨ ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, CBI ਜਾਂਚ ਦੀ ਚੁੱਕੀ ਮੰਗ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਚਰਚਿਤ ਮਾਮਲੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮ੍ਰਿਤਕ ਡੀ. ਐਮ. ਗਗਨਦੀਪ ਸਿੰਘ ਰੰਧਾਵਾ ਦੇ ਘਰ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਸੀਬੀਆਈ ਜਾਂਚ ਲਈ ਅਪੀਲ ਕਰਨਗੇ। ਪ੍ਰੈਸ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਮੁੱਖ ਦੋਸ਼ੀਆਂ ਹੀ ਨਹੀਂ, ਸਗੋਂ ਕੁਝ ਪੁਲਸ ਅਧਿਕਾਰੀ ਅਤੇ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ਨੇ ਦੋਸ਼ੀਆਂ ਦੀ ਮਦਦ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੀਬੀਆਈ ਜਾਂਚ ਦੌਰਾਨ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਐਸਐਚਓ ਹੋਵੇ, ਡੀਐਸਪੀ ਹੋਵੇ ਜਾਂ ਹੋਰ ਕੋਈ ਉੱਚ ਅਧਿਕਾਰੀ।

ਇਹ ਵੀ ਪੜ੍ਹੋ- 'ਮੈਨੂੰ ਮਾਰ ਦੇਣਗੇ..!' ਰੋਂਦੀ-ਕੁਰਲਾਉਂਦੀ ਕੁੜੀ ਨੇ ਪੇਕਿਆਂ ਨੂੰ ਲਾਇਆ ਫ਼ੋਨ, ਜਦੋਂ ਪਹੁੰਚਿਆ ਪਰਿਵਾਰ ਤਾਂ ਉੱਡੇ ਹੋਸ਼

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਬਹੁਤ ਜ਼ਰੂਰੀ ਹੈ। ਬਿੱਟੂ ਨੇ ਦੋਸ਼ ਲਗਾਇਆ ਕਿ ਜਿਹੜੇ ਪੁਲਸ ਮੁਲਾਜ਼ਮ ਲਾਲਜੀਤ ਸਿੰਘ ਭੁੱਲਰ ਦਾ ਸਾਥ ਦੇ ਰਹੇ ਹਨ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਪੀੜਤ ਪਰਿਵਾਰ ਨੇ ਇਸ ਮੌਕੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਉਹ ਲੰਮੇ ਸਮੇਂ ਤੋਂ ਦਰ-ਦਰ ਭਟਕ ਰਹੇ ਹਨ। ਪਰਿਵਾਰ ਦਾ ਦਾਅਵਾ ਹੈ ਕਿ ਕੁਝ ਅਧਿਕਾਰੀਆਂ ਦੀ ਲਾਪਰਵਾਹੀ ਅਤੇ ਸਹਿਯੋਗ ਕਾਰਨ ਮਾਮਲਾ ਲੰਮਾ ਖਿੱਚਿਆ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਅੰਤ ਵਿੱਚ ਬਿੱਟੂ ਨੇ ਕਿਹਾ ਕਿ ਜੇ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਇਸ ਮੁੱਦੇ ‘ਤੇ ਆਪਣੀ ਲੜਾਈ ਹੋਰ ਤੇਜ਼ ਕਰਨਗੇ ਅਤੇ ਹਰ ਸੰਭਵ ਮੰਚ ‘ਤੇ ਆਵਾਜ਼ ਉਠਾਉਣਗੇ।

ਇਹ ਵੀ ਪੜ੍ਹੋ- ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News