ਰਵਨੀਤ ਬਿੱਟੂ ਦਾ ਵੱਡਾ ਬਿਆਨ: ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਕਰਵਾਵਾਂਗਾ ਸ਼ਿਕਾਇਤ
Wednesday, Feb 18, 2026 - 08:30 AM (IST)
ਚੰਡੀਗੜ੍ਹ (ਅੰਕੁਰ) : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਸਾਨ ਅੰਦੋਲਨ ਦੌਰਾਨ ਵਾਪਰੀ ਇਕ ਘਟਨਾ ਨੂੰ ਲੈ ਕੇ ਵੱਡਾ ਰਾਜਨੀਤਕ ਮਾਮਲਾ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਪ੍ਰਿਯੰਕਾ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣਗੇ ਅਤੇ ਇਸ ਗੱਲ ਦੀ ਜਾਂਚ ਦੀ ਮੰਗ ਕਰਨਗੇ ਕਿ ਉਨ੍ਹਾਂ ਨੂੰ ਉਸ ਸਮੇਂ ਅੰਦੋਲਨਕਾਰੀ ਕਿਸਾਨਾਂ ਕੋਲ ਕਿਉਂ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ : 'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਉਹ ਕਾਂਗਰਸ ਨਾਲ ਜੁੜੇ ਹੋਏ ਸਨ ਤੇ ਉਨ੍ਹਾਂ ਨੂੰ ਪ੍ਰਿਯੰਕਾ ਗਾਂਧੀ ਵੱਲੋਂ ਅੰਦੋਲਨ ਸਥਾਨ ’ਤੇ ਜਾਣ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਸਥਿਤੀ ਕਾਫ਼ੀ ਤਣਾਅਪੂਰਨ ਸੀ ਅਤੇ ਉਨ੍ਹਾਂ ’ਤੇ ਹਮਲਾ ਵੀ ਹੋਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਉਹ ਇਸ ਗੱਲ ਦੀ ਜਾਂਚ ਚਾਹੁੰਦੇ ਹਨ ਕਿ ਕੀ ਉਨ੍ਹਾਂ ਨੂੰ ਕਿਸੇ ਸਾਜ਼ਿਸ਼ ਤਹਿਤ ਉੱਥੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਉਨ੍ਹਾਂ ਨੂੰ ਪ੍ਰਿਯੰਕਾ ਗਾਂਧੀ ਦੀ ਨੀਅਤ ’ਤੇ ਕੋਈ ਸ਼ੱਕ ਨਹੀਂ ਸੀ ਪਰ ਹੁਣ ਕੁਝ ਘਟਨਾਵਾਂ ਨੂੰ ਵੇਖਦਿਆਂ ਜਾਂਚ ਲਾਜ਼ਮੀ ਲੱਗਦੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਉਸ ਦੌਰਾਨ ਉਹ ਤੇ ਕੁਲਬੀਰ ਸਿੰਘ ਜ਼ੀਰਾ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਦੇ ਹੋਏ ਬਚ ਕੇ ਨਿਕਲੇ ਸਨ।
ਇਹ ਵੀ ਪੜ੍ਹੋ : ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ
ਉਨ੍ਹਾਂ ਕਿਹਾ ਕਿ ਜੇ ਉਸ ਸਮੇਂ ਸਥਿਤੀ ਹੋਰ ਖ਼ਰਾਬ ਹੋ ਜਾਂਦੀ ਤਾਂ ਵੱਡੀ ਘਟਨਾ ਵਾਪਰ ਸਕਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ ਗੱਦਾਰ ਕਹਿਣ ’ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀ ਭਾਸ਼ਾ ਵਰਤਣਾ ਕਿਸੇ ਵੱਡੇ ਸੰਵਿਧਾਨਕ ਅਹੁਦੇ ’ਤੇ ਬੈਠੇ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਸਵਾਲ ਉਠਾਇਆ ਕਿ ਜੇ ਪਾਰਟੀ ਛੱਡ ਕੇ ਜਾਣ ਵਾਲੇ ਸਾਰੇ ਲੋਕ ਗੱਦਾਰ ਹਨ ਤਾਂ ਫਿਰ ਹੋਰ ਪਾਰਟੀਆਂ ਤੋਂ ਕਾਂਗਰਸ ’ਚ ਆਉਣ ਵਾਲੇ ਨੇਤਾਵਾਂ ਬਾਰੇ ਕੀ ਕਿਹਾ ਜਾਵੇਗਾ।
ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
