ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਪੱਕਾ ਕੀਤੇ ਜਾਣ ਦੀ ਕੀਤੀ ਮੰਗ
Thursday, Dec 02, 2021 - 12:25 PM (IST)
ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਇਸ ਵੇਲੇ ਪੰਜਾਬ ਭਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਧਰਨੇ ਮੁਜ਼ਾਹਰੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਨੂੰ ਆਸ ਹੈ ਕਿ ਸ਼ਾਇਦ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ-ਪਹਿਲਾਂ ਸਰਕਾਰ ਉਨ੍ਹਾਂ ’ਤੇ ਮਿਹਰਬਾਨ ਹੋ ਜਾਵੇ ਅਤੇ ਉਨ੍ਹਾਂ ਨੂੰ ਪੱਕਾ ਕਰ ਦੇਵੇ। ਚਰਨਜੀਤ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲੋਂ ਮਸਾਂ ਇੱਕ ਮਹੀਨੇ ਦਾ ਸਮਾਂ ਹੋਰ ਬਚਿਆ ਹੈ, ਕਿਉਂਕਿ 5 ਜਨਵਰੀ ਦੇ ਆਸੇ-ਪਾਸੇ ਚੋਣ ਜ਼ਾਬਤਾ ਲਾਗੂ ਹੋ ਜਾਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਪੁੱਜੇ ਕੇਜਰੀਵਾਲ ਦਾ CM ਚੰਨੀ ’ਤੇ ਵੱਡਾ ਹਮਲਾ, ਕਿਹਾ ‘ਮੇਰਾ ਰੰਗ ਕਾਲਾ ਹੋ ਸਕਦੈ, ਨੀਅਤ ਨਹੀਂ’
ਜੰਗਲਾਤ ਵਿਭਾਗ ਵਿੱਚ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਗੁਰਦੇਵ ਸਿੰਘ ਅਤੇ ਸ਼ਾਂਤੀ ਦੇਵੀ ਨੇ ਕਿਹਾ ਹੈ ਕਿ ਸਾਨੂੰ ਉਕਤ ਵਿਭਾਗ ਵਿੱਚ ਕੰਮ ਕਰਦਿਆਂ ਦੋ-ਦੋ ਦਹਾਕੇ ਬੀਤਣ ਨਾਲ ਹਨ। ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣ ਰਿਹਾ ਅਤੇ ਐਨੇ ਘੱਟ ਪੈਸਿਆਂ ਵਿੱਚ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਹੁੰਦਾ ਹੈ। ਸਿੱਖਿਆ ਵਿਭਾਗ ਵਿੱਚ ਮਿਡ-ਡੇ-ਮੀਲ ਵਰਕਰ ਵਜੋਂ ਕੰਮ ਕਰਦੀਆਂ ਵਰਕਰਾਂ ਦੀ ਆਗੂ ਰਮਨਦੀਪ ਕੌਰ ਦਾ ਕਹਿਣਾ ਹੈ ਕਿ ਸਾਨੂੰ ਤਾਂ ਪੰਜਾਬ ਸਰਕਾਰ ਤਨਖਾਹ ਵੀ 12 ਮਹੀਨਿਆਂ ਦੀ ਥਾਂ 10 ਮਹੀਨਿਆਂ ਦੀ ਦਿੰਦੀ ਹੈ ਅਤੇ ਉਹ ਵੀ ਬਹੁਤ ਥੋੜ੍ਹੀ।
ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਕੀਤਾ ਐਲਾਨ
ਸਿਹਤ ਵਿਭਾਗ ਵਿੱਚ ਆਸ਼ਾ ਵਰਕਰਾਂ ਵਜੋਂ ਕੰਮ ਕਰਨ ਵਾਲੀਆਂ ਵਰਕਰਾਂ ਸਿਮਰਜੀਤ ਕੌਰ ਤੇ ਪਰਮਜੀਤ ਕੌਰ ਨੇ ਕਿਹਾ ਉਨ੍ਹਾਂ ਨੂੰ ਤਾਂ ਥੋੜ੍ਹਾ ਬਹੁਤਾ ਕਮਿਸ਼ਨ ਹੀ ਦਿੱਤਾ ਜਾਂਦਾ ਹੈ ਅਤੇ ਹੋਰ ਕੱਖ ਨਹੀਂ। ਪਸ਼ੂ ਪਾਲਣ ਵਿਭਾਗ ਵਿੱਚ ਵੈਟਨਰੀ ਏ ਆਈ ਵਰਕਰ ਵਜੋਂ ਕੰਮ ਕਰ ਰਹੇ ਮੁਕੰਦ ਸਿੰਘ ਭਾਗਸਰ ਦਾ ਕਹਿਣਾ ਸੀ ਕਿ ਵਿਭਾਗ ਵਿੱਚ ਕੰਮ ਕਰਦਿਆਂ 10 ਸਾਲ ਤੋਂ ਵੱਧ ਸਮਾਂ ਬੀਤ ਗਿਆ ਪਰ ਅਜੇ ਤੱਕ ਪੰਜਾਬ ਸਰਕਾਰ ਉਨ੍ਹਾਂ ਨੂੰ ਫੁੱਟੀ ਕੌਡੀ ਨਹੀਂ ਦੇ ਰਹੀ। ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਵਰਕਰਾਂ ਨੂੰ 8-10 ਹਜ਼ਾਰ ਰੁਪਏ ਤਨਖ਼ਾਹ ਮਿਲਦੀ ਹੈ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰਨ ਵਾਲੀਆਂ ਵਰਕਰਾਂ ਛਿੰਦਰਪਾਲ ਕੌਰ ਥਾਂਦੇਵਾਲਾ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਗਗਨ ਮੱਲਣ, ਕਿਰਨਜੀਤ ਕੌਰ ਭੰਗਚੜ੍ਹੀ, ਜਸਵਿੰਦਰ ਕੌਰ ਬੱਬੂ ਦੋਦਾ ਤੇ ਕੁਲਦੀਪ ਕੌਰ ਪੰਜਾਵਾ ਦਾ ਕਹਿਣਾ ਹੈ ਕਿ ਉਹ 1975 ਤੋਂ ਲੈ ਕੇ ਉਕਤ ਵਿਭਾਗ ਵਿੱਚ ਕੰਮ ਕਰ ਰਹੀਆਂ ਹਨ। 46 ਸਾਲ ਲੰਘ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਦਾ ਮਾਣ ਭੱਤਾ ਵਧਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਆਂਗਣਵਾੜੀ ਵਰਕਰਾਂ ਨੂੰ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਮਿਲਦਾ ਪਰ ਪੰਜਾਬ ਵਿੱਚ ਅਜੇ 8100 ਰੁਪਈਆਂ ਕੀਤਾ ਹੈ। ਕਈ ਥਾਵਾਂ ’ਤੇ ਤਾਂ ਅਜੇ ਮਿਲਣ ਨਹੀਂ ਲੱਗਾ । ਬੀਤੀ ਰਾਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਘਰ ਜਾ ਕੇ ਉੱਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਚੰਨੀ ਨਾਲ ਮਾਣ ਭੱਤਾ ਵਧਾਉਣ ਸਬੰਧੀ ਗੱਲਬਾਤ ਕੀਤੀ ਸੀ। ਮੁੱਖ ਮੰਤਰੀ ਨੇ ਹਰਿਆਣਾ ਪੈਟਰਨ ਦੀ ਥਾਂ ਆਂਗਣਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਤੇ ਹੈਲਪਰਾਂ ਨੂੰ 5 ਹਜ਼ਾਰ ਰੁਪਏ ਮਾਣ ਭੱਤਾ ਦੇਣ ਲਈ ਕੈਬਨਿਟ ਮੀਟਿੰਗ ਵਿੱਚ ਮਤਾ ਪਾਸ ਕਰਨ ਦਾ ਭਰੋਸਾ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਤਪਾ ਮੰਡੀ : ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣੀ ‘ਪਤਨੀ’ ਨੂੰ ਪਤੀ ਨੇ ਪਰਿਵਾਰ ਨਾਲ ਮਿਲ ਉਤਾਰਿਆ ਮੌਤ ਦੇ ਘਾਟ
ਵਾਟਰ ਸਪਲਾਈ ਐਡ ਸੈਨੀਟੇਸ਼ਨ ਵਿਭਾਗ ਵਿੱਚ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਜਸਵਿੰਦਰ ਸਿੰਘ ਤੇ ਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਤਾਂ ਉੱਕਾ ਗੱਲ ਨਹੀਂ ਸੁਣ ਰਹੀ। ਉਲਟਾ ਕਾਂਗਰਸੀ ਮੰਤਰੀਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਕਿ ਤੁਸੀਂ ਸਾਡਾ ਕੀ ਕਰ ਲਵਾਂਗੇ। ਸਿਹਤ ਵਿਭਾਗ ਵਿੱਚ ਕੰਮ ਕਰਨ ਵਾਲੀਆਂ ਨਰਸਾਂ ਤੇ ਸਿੱਖਿਆ ਵਿਭਾਗ ਵਿੱਚ ਕੰਮ ਕਰਨ ਵਾਲੇ ਅਧਿਆਪਕ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਦੂਜੇ ਪਾਸੇ ਪਟਵਾਰੀ ਦੀ ਪ੍ਰੀਖਿਆ ਪਾਸ ਉਮੀਦਵਾਰਾਂ ਨੇ ਨਿਯੁਕਤੀ ਪੱਤਰ ਦੀ ਮੰਗ ਨੂੰ ਲੈ ਕੇ ਆਪਣੀ ਜੱਦੋ-ਜਹਿਦ ਸ਼ੁਰੂ ਕੀਤੀ ਹੋਈ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਐਨੇ ਘੱਟ ਸਮੇਂ ਵਿੱਚ ਪੰਜਾਬ ਸਰਕਾਰ ਕੀ ਕੁੱਝ ਕਰ ਸਕੇਗੀ ਤੇ ਇਨ੍ਹਾਂ ਮੁਲਾਜ਼ਮਾਂ ਦੇ ਪੱਲੇ ਕੁੱਝ ਪਾਵੇਗੀ।
ਪੜ੍ਹੋ ਇਹ ਵੀ ਖ਼ਬਰ - ਜਥੇ ਨਾਲ ਪਾਕਿ ਗਈ ਵਿਆਹੁਤਾ ਜਨਾਨੀ ਨੇ ਪਤੀ ਦੇ ਸਾਹਮਣੇ ਲਾਹੌਰ 'ਚ ਕਰਵਾਇਆ ਦੂਜਾ ਵਿਆਹ