ਪੰਜਾਬ ਦੇ 66 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੱਕਾ ਕਰਨ ਲਈ ਸਰਕਾਰ ਨੇ ਦਿੱਤੀ ਹਰੀ ਝੰਡੀ

08/03/2021 9:09:28 AM

ਜਲੰਧਰ (ਧਵਨ) : ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਜਲਦੀ ਹੀ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਸਕਦੀ ਹੈ। ਪੰਜਾਬ ਦੀਆਂ 15 ਮੁਲਾਜ਼ਮ ਜੱਥੇਬੰਦੀਆਂ ਅਤੇ ਕੈਬਨਿਟ ਸਬ-ਕਮੇਟੀ ਦੀਆਂ ਹੋਈਆਂ ਮੀਟਿੰਗਾਂ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਅਗਲੀ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਅਮਨਜੋਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ 'ਬਲਵੰਤ ਰਾਮੂਵਾਲੀਆ' ਦਾ ਵੱਡਾ ਫ਼ੈਸਲਾ, ਧੀ ਨਾਲੋਂ ਤੋੜੇ ਸਾਰੇ ਸਬੰਧ

ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 'ਚ ਇਕ ਬਿੱਲ ਪੇਸ਼ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ 'ਚ ਤਿੰਨ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕਲ ਬਾਡੀ ਮੰਤਰੀ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਸ ਪਾਵਰ ਹਾਊਸ ਨੇ ਤੋੜਿਆ ਬਿਜਲੀ ਉਤਪਾਦਨ ਦਾ ਰਿਕਾਰਡ

6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਐੱਨ. ਪੀ. ਏ. ਲਾਗੂ ਕਰਨ, ਪੈਨਸ਼ਨ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕਰਮਚਾਰੀ ਯੂਨੀਅਨਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੈਬਨਿਟ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਲਈ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਸੀ। ਹੁਣ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਉਨ੍ਹਾਂ ਦੀ ਇਕ ਹੋਰ ਮੰਗ ਨੂੰ ਪੂਰਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਦੇ ਛਾਪੇ ਦੌਰਾਨ ਔਰਤਾਂ ਸਣੇ 8 ਗ੍ਰਿਫ਼ਤਾਰ

ਇਸ ਫ਼ਸੈਲੇ ਨਾਲ ਸਰਕਾਰੀ ਖਜ਼ਾਨੇ 'ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ ਪਰ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਨਰਮੀ ਦਿਖਾਈ ਹੈ। ਹੁਣ ਸਰਕਾਰ ਪ੍ਰਤੀ ਮੁਲਾਜ਼ਮਾਂ 'ਚ ਪਾਇਆ ਜਾ ਰਿਹਾ ਗੁੱਸਾ ਵੀ ਖ਼ਤਮ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਇਕ-ਇਕ ਕਰ ਕੇ ਪੂਰਾ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita