ਰਾਵਲਪਿੰਡੀ ਪੁਲਸ ਨੇ ਇਕ ਕਿਲੋ ਅਫੀਮ ਸਣੇ ਨੌਜਵਾਨ ਨੂੰ ਕੀਤਾ ਕਾਬੂ

Saturday, Nov 19, 2022 - 11:12 PM (IST)

ਰਾਵਲਪਿੰਡੀ ਪੁਲਸ ਨੇ ਇਕ ਕਿਲੋ ਅਫੀਮ ਸਣੇ ਨੌਜਵਾਨ ਨੂੰ ਕੀਤਾ ਕਾਬੂ

ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਰਾਵਲਪਿੰਡੀ ਦੀ ਪੁਲਸ ਨੇ ਇਕ ਨੌਜਵਾਨ ਨੂੰ ਇਕ ਕਿੱਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਰਾਵਲਪਿੰਡੀ ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਬਲਵੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਟੀ-ਪੁਆਇੰਟ ਨਹਿਰ ਪੁਲੀ ਪਾਂਸ਼ਟਾ ਵਿਖੇ ਕਾਰ ਬਰੈਜਾ ਨੰਬਰ ਪੀ ਬੀ 05 ਏ ਕੇ 1000 ਨੂੰ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ’ਚੋਂ ਇਕ ਕਿੱਲੋ ਅਫੀਮ ਬਰਾਮਦ ਹੋਈ, ਜਿਸ ’ਤੇ ਕਾਰ ਚਾਲਕ ਸੁਖਵਿੰਦਰ ਸਿੰਘ ਉਰਫ ਸੁੱਖੀ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਕੂੰਮਕਲਾਂ ਜ਼ਿਲ੍ਹਾ ਲੁਧਿਆਣਾ ਨੂੰ ਐੱਨ. ਡੀ. ਪੀ. ਐੱਸ. ਐਕਟ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ ’ਚ ਹੋਈ ਮੌਤ (ਵੀਡੀਓ)

ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇੰਸਪੈਕਟਰ ਜਤਿੰਦਰ ਕੁਮਾਰ ਅਨੁਸਾਰ ਉਕਤ ਵਿਅਕਤੀ ਜ਼ਿਲ੍ਹਾ ਕਪੂਰਥਲਾ ’ਚ ਅਫੀਮ ਦੀ ਸਪਲਾਈ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ


author

Manoj

Content Editor

Related News