RBI ਵੱਲੋਂ ਪੰਜਾਬ ''ਚ ਕਣਕ ਦੀ ਖਰੀਦ ਲਈ CCL ''ਚ ਮਈ ਦੇ ਅਖੀਰ ਤੱਕ ਵਾਧਾ

Thursday, Apr 28, 2022 - 11:54 PM (IST)

RBI ਵੱਲੋਂ ਪੰਜਾਬ ''ਚ ਕਣਕ ਦੀ ਖਰੀਦ ਲਈ CCL ''ਚ ਮਈ ਦੇ ਅਖੀਰ ਤੱਕ ਵਾਧਾ

ਚੰਡੀਗੜ੍ਹ (ਬਿਊਰੋ) : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸੂਬੇ 'ਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਵਾਸਤੇ ਨਕਦ ਹੱਦ ਕਰਜ਼ਾ (ਸੀ.ਸੀ.ਐੱਲ.) ਮਈ 2022 ਦੇ ਅਖੀਰ ਤੱਕ ਵਧਾ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਬੀ.ਆਈ. ਨੇ ਮਈ 2022 ਦੇ ਅਖੀਰ ਤੱਕ 3378.15 ਕਰੋੜ ਰੁਪਏ ਦੀ ਸੀ.ਸੀ.ਐੱਲ. ਵਧਾਈ ਹੈ। ਇਸ ਵਾਧੇ ਨਾਲ ਅਪ੍ਰੈਲ 2022 ਦੇ ਅਖੀਰ ਤੱਕ ਪਹਿਲਾਂ ਹੀ ਮਨਜ਼ੂਰ ਕੀਤੀ 24,773.11 ਕਰੋੜ ਰੁਪਏ ਦੀ ਸੀ.ਸੀ.ਐੱਲ. ਹੁਣ ਮਈ 2022 ਦੇ ਅਖੀਰ ਤੱਕ ਲਈ 28,151.26 ਕਰੋੜ ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ 'ਤੇ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਇਕ ਹੋਰ ਅਧਿਕਾਰੀ 'ਤੇ ਡਿੱਗੀ ਗਾਜ

ਹਾੜ੍ਹੀ ਮੰਡੀਕਰਨ ਸੀਜ਼ਨ 2022 ਵਾਸਤੇ ਨਵੇਂ ਖਾਤੇ ਇਕ ਹੇਠ ਕਣਕ ਦੀ ਖਰੀਦ ਵਾਸਤੇ ਮਿਆਦ ਵਿਚ ਕੀਤੇ ਵਾਧੇ ਦਾ ਵਿਸ਼ਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਐੱਸ.ਬੀ.ਆਈ. ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਇਹ ਫੰਡ ਸਿਰਫ ਉਦੋਂ ਜਾਰੀ ਕੀਤੇ ਜਾਂਦੇ ਹਨ ਜਦੋਂ ਪੰਜਾਬ ਅਤੇ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਭਾਰਤ ਦੇ ਸੰਵਿਧਾਨ ਦੀ ਧਾਰਾ 293 (3) ਅਧੀਨ ਸਹਿਮਤੀ ਪੱਤਰ ਸੌਂਪ ਦਿੰਦੀ ਹੈ ਅਤੇ ਇਹ ਸੂਬਾ ਸਰਕਾਰ ਦੇ ਸਾਰੇ ਅਨਾਜ ਕ੍ਰੈਡਿਟ ਖਾਤੇ ਸਟਾਕ ਕੀਮਤ ਦੇ ਮੁਕੰਮਲ ਭੁਗਤਾਨ ਦੀ ਤਸਦੀਕ ਕਰਨ ਨਾਲ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ : ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ASI ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News