ਪੰਜਾਬ ''ਚ ਵੱਡਾ ਹਾਦਸਾ, ਐਕਟਿਵਾ ਤੇ ਟਰੱਕ ਦੀ ਟੱਕਰ ਦੌਰਾਨ RCF ਦੇ ਮੁਲਾਜ਼ਮ ਦੀ ਮੌਤ

Wednesday, Aug 28, 2024 - 06:47 PM (IST)

ਪੰਜਾਬ ''ਚ ਵੱਡਾ ਹਾਦਸਾ, ਐਕਟਿਵਾ ਤੇ ਟਰੱਕ ਦੀ ਟੱਕਰ ਦੌਰਾਨ RCF ਦੇ ਮੁਲਾਜ਼ਮ ਦੀ ਮੌਤ

ਕਪੂਰਥਲਾ (ਮਹਾਜਨ)-ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ’ਤੇ ਆਰ. ਸੀ. ਐੱਫ਼. ਨੇੜੇ ਦੇਰ ਰਾਤ ਐਕਟਿਵਾ ਅਤੇ ਟਰੱਕ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਆਰ. ਸੀ. ਐੱਫ਼. ਦਾ ਮੁਲਾਜ਼ਮ ਸੀ ਅਤੇ ਹਸਪਤਾਲ ਤੋਂ ਆਪਣੀ ਭਰਜਾਈ ਦਾ ਪਤਾ ਲੈ ਕੇ ਘਰ ਪਰਤ ਰਿਹਾ ਸੀ। ਘਟਨਾ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਮੁਲਾਜ਼ਮ ਅਮਰੀਕ ਸਿੰਘ (59) ਨੂੰ ਇਲਾਜ ਲਈ ਆਰ. ਸੀ. ਐੱਫ਼. ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੀ ਐੱਸ. ਐੱਚ. ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਜਲੰਧਰ 'ਚ 176 ਸਾਲ ਪੁਰਾਣੇ ਘਰ 'ਚ ਰਹਿਣਗੇ CM ਭਗਵੰਤ ਮਾਨ, ਦਿੱਤਾ ਹੈ ਆਲੀਸ਼ਾਨ ਰੂਪ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਕਰੀਬ 8 ਵਜੇ ਰੇਲ ਕੋਚ ਫੈਕਟਰੀ ਦੇ ਮੁਲਾਜ਼ਮ ਅਮਰੀਕ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਸੁਖੀਆ ਨੰਗਲ ਆਰ. ਸੀ. ਐੱਫ਼. ਹਸਪਤਾਲ ’ਚ ਦਾਖ਼ਲ ਆਪਣੀ ਭਰਜਾਈ ਦਾ ਹਾਲਚਾਲ ਪੁੱਛ ਕੇ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਵਾਪਸ ਘਰ ਜਾ ਰਿਹਾ ਸੀ ਤਾਂ ਪਿੰਡ ਭੁਲਾਣਾ ਨੇੜੇ ਇਕ ਟਰੱਕ ਨਾਲ ਟਕਰਾ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਅਮਰੀਕ ਸਿੰਘ ਨੂੰ ਆਰ. ਸੀ. ਐੱਫ਼. ਹਸਪਤਾਲ ਦਾਖ਼ਲ ਕਰਵਾਇਆ ਪਰ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੂਜੇ ਪਾਸੇ ਥਾਣਾ ਸਦਰ ਦੀ ਐੱਸ. ਐੱਚ. ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਅਤੇ ਟਰੱਕ ਚਾਲਕ ਲਖਵਿੰਦਰ ਸਿੰਘ ਪੁੱਤਰ ਲਛਮਣ ਸਿੰਘ ਨੂੰ ਰਾਊਂਡਅਪ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਭੁਲਾਣਾ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਪੂਰਨ ਚੰਦ ਵੱਲੋਂ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਗੁਰਬਖ਼ਸ਼ ਸਿੰਘ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ ’ਤੇ ਬੀ. ਐੱਨ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਰਾਤੋ-ਰਾਤ ਕਬਾੜੀਏ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News