ਕੇਂਦਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ, ਰੋਕਿਆ RDF ਦਾ ਪੈਸਾ

12/02/2021 11:25:40 AM

ਚੰਡੀਗੜ੍ਹ : ਕੇਂਦਰ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਅਸਲ 'ਚ ਕੇਂਦਰ ਨੇ ਹਾਲ ਹੀ 'ਚ ਝੋਨੇ ਦੀ ਫ਼ਸਲ 'ਤੇ ਮਿਲਣ ਵਾਲੇ 3 ਫ਼ੀਸਦੀ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਨੂੰ ਰੋਕ ਲਿਆ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਸਰਕਾਰ ਦੇ ਸੰਪਰਕ 'ਚ ਹਾਂ ਅਤੇ ਜਿਨ੍ਹਾਂ ਚੀਜ਼ਾਂ ਨੂੰ ਲੈ ਕੇ ਇਤਰਾਜ਼ ਹੈ, ਉਨ੍ਹਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ

ਦੱਸ ਦੇਈਏ ਕਿ ਅਜਿਹਾ ਲਗਾਤਾਰ ਪਿਛਲੇ 2 ਸਾਲਾਂ ਤੋਂ ਹੋ ਰਿਹਾ ਹੈ, ਜਦੋਂ ਕੇਂਦਰ ਨੇ ਪੰਜਾਬ ਦਾ ਆਰ. ਡੀ. ਐੱਫ. ਦਾ ਪੈਸਾ ਰੋਕਿਆ ਹੈ। ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਆਰ. ਡੀ. ਐੱਫ. ਦੇ ਰੂਪ 'ਚ ਸਾਨੂੰ 1091 ਕਰੋੜ ਰੁਪਏ ਮਿਲਣੇ ਸਨ।

ਇਹ ਵੀ ਪੜ੍ਹੋ : ਮੋਗਾ : ਡਿਪਟੀ ਮੇਅਰ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੇ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ, ਗ੍ਰਿਫ਼ਤਾਰ

ਇਸ ਨੂੰ ਲੈਣ ਦੀ ਪਹਿਲਾਂ ਵੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਨਤੀਜੇ ਵੱਜੋਂ 3500 ਕਰੋੜ ਰੁਪਏ ਲੈਣ 'ਚ ਅਸੀਂ ਸਫ਼ਲ ਰਹੇ ਸੀ। ਹੁਣ ਇਕ ਵਾਰ ਫਿਰ ਇਹ ਕੋਸ਼ਿਸ਼ ਕਰਨੀ ਪਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News