ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਤਰਨਤਾਰਨ ’ਚ ਮਿਲੀ ਆਰ.ਡੀ.ਐੱਕਸ ਦੀ ਖੇਪ ਅਤੇ ਹਥਿਆਰ

Sunday, May 08, 2022 - 09:46 PM (IST)

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਤਰਨਤਾਰਨ ’ਚ ਮਿਲੀ ਆਰ.ਡੀ.ਐੱਕਸ ਦੀ ਖੇਪ ਅਤੇ ਹਥਿਆਰ

ਤਰਨਤਾਰਨ (ਰਮਨ) : ਪੰਜਾਬ ਨੂੰ ਦਹਿਲਾਉਣ ਲਈ ਅੱਤਵਾਦੀਆਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਨੂੰ ਜਿਸ ਤਰ੍ਹਾਂ ਨਾਕਾਮ ਕਰਦੇ ਹੋਏ ਪੁਲਸ ਨੇ ਕਰਨਾਲ ਤੋਂ ਆਰ.ਡੀ.ਐੱਕਸ ਦੀਆਂ ਖੇਪਾਂ ਬਰਾਮਦ ਕੀਤੀਆਂ ਸਨ, ਉਸੇ ਕੜੀ ਨਾਲ ਜੁੜੀ ਹੋਈ ਇਕ ਹੋਰ ਵੱਡੀ ਖੇਪ ਤਰਨਤਾਰਨ ਪੁਲਸ ਵੱਲੋਂ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਹੋਰ ਮਾਮਲਿਆਂ ਵਿਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ ਜਿਸ ਦਾ ਪੁਲਸ ਵੱਲੋਂ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਰਾਹੀਂ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ । ਸੂਤਰਾਂ ਅਨੁਸਾਰ ਬਰਾਮਦ ਕੀਤੀ ਗਈ ਆਰਡੀਐਕਸ ਵਰਗੇ ਪਦਾਰਥ ਨੂੰ ਇਕ ਬੋਰੀ ਵਿਚ ਪਾ ਕੇ ਰੱਖਿਆ ਗਿਆ ਸੀ ਜਿਸ ਦਾ ਵਜ਼ਨ ਕਰੀਬ ਚਾਰ ਕਿੱਲੋ ਦੱਸਿਆ ਜਾ ਰਿਹਾ ਹੈ ਜਿਸ ਨੂੰ ਸੈੱਟ ਸਮੇਤ ਤਿਆਰ ਕਰਕੇ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਸੀ. ਬੀ. ਆਈ. ਦੀ ਰੇਡ

ਜ਼ਿਲ੍ਹੇ ਦੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾੜੇ ਅਨਸਰਾਂ ਖ਼ਿਲਾਫ ਸ਼ੁਰੂ ਕੀਤੀ ਮੁਹਿੰਮ ਅਤੇ ਗੁਆਂਢੀ ਦੇਸ਼ਾਂ ਵਿਚ ਬੈਠੇ ਅੱਤਵਾਦੀ ਸੰਗਠਨਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਕੀਤੀ ਗਈ ਸਖ਼ਤੀ ਤੋਂ ਬਾਅਦ ਬੀਤੀ ਦੇਰ ਰਾਤ ਇਕ ਖੰਡਰ ਇਮਾਰਤ ਵਿੱਚੋਂ ਧਮਾਕਾਖੇਜ਼ ਸਮੱਗਰੀ ਦੀ ਖੇਪ ਸੀ.ਆਈ.ਏ ਸਟਾਫ ਵੱਲੋਂ ਬਰਾਮਦ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਬਰਾਮਦ ਕੀਤੀ ਗਈ ਖੇਪ ਵਿਚ ਆਰ.ਡੀ.ਐੱਕਸ ਮੌਜੂਦ ਸੀ ਜਿਸ ਬਾਬਤ ਫਿਲਹਾਲ ਪੁਲਸ ਕੋਈ ਗੱਲ ਕਰਨ ਲਈ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਮੁੜ ਵੱਡਾ ਭੂਚਾਲ ਆਉਣ ਦੇ ਸੰਕੇਤ, ਜਵਾਬੀ ਹਮਲੇ ਦੀ ਤਿਆਰੀ ’ਚ ਸੁਨੀਲ ਜਾਖੜ

ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਜ਼ਿਲ੍ਹਾ ਪੁਲਸ ਵੱਲੋਂ ਅੱਤਵਾਦੀ ਸੰਗਠਨ ਨਾਲ ਜੁੜੇ ਕੁਝ ਵਿਅਕਤੀਆਂ ਪਾਸੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇੰਨਾ ਹੀ ਨਹੀਂ ਪੁਲਸ ਵੱਲੋਂ ਧਮਾਕਾਖੇਜ਼ ਸਮੱਗਰੀ ਨਾਲ ਸੰਬੰਧਤ ਕੁੱਝ ਵਿਅਕਤੀਆ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਸੰਬੰਧੀ ਐੱਸ ਐੱਸ ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰੈੱਸ ਕਾਨਫ਼ਰੰਸ ਰਹੀ ਮੀਡੀਆ ਨੂੰ ਸਾਰੀ ਜਾਣਕਾਰੀ ਜਲਦ ਦੇਣਗੇ।

ਇਹ ਵੀ ਪੜ੍ਹੋ : ਲੁਧਿਆਣਾ ’ਚ ਹੋਏ ਹਾਈ ਪ੍ਰੋਫਾਈਲ ਦੋਹਰੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਯੂ. ਕੇ. ਤੋਂ ਆਏ ਕਾਤਲ ਨੇ ਇੰਝ ਖੇਡੀ ਖੂਨੀ ਖੇਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News