ਪੰਜਾਬ ਦੇ 5 ਜ਼ਿਲ੍ਹਿਆਂ ''ਚ ਅੱਜ ਦੁਬਾਰਾ ਪੈ ਰਹੀਆਂ ਵੋਟਾਂ, ਜਾਣੋ ਕਿੱਥੇ-ਕਿੱਥੇ ਫਿਰ ਲੱਗੇ ਪੋਲਿੰਗ ਬੂਥ (ਵੀਡੀਓ)

Tuesday, Dec 16, 2025 - 10:10 AM (IST)

ਪੰਜਾਬ ਦੇ 5 ਜ਼ਿਲ੍ਹਿਆਂ ''ਚ ਅੱਜ ਦੁਬਾਰਾ ਪੈ ਰਹੀਆਂ ਵੋਟਾਂ, ਜਾਣੋ ਕਿੱਥੇ-ਕਿੱਥੇ ਫਿਰ ਲੱਗੇ ਪੋਲਿੰਗ ਬੂਥ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਦੁਬਾਰਾ ਵੋਟਾਂ ਪੈ ਰਹੀਆਂ ਹਨ। ਦਰਅਸਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ 14 ਦਸੰਬਰ ਨੂੰ ਜਿਹੜੀਆਂ ਵੋਟਾਂ ਪਈਆਂ ਸਨ, ਉਨ੍ਹਾਂ 'ਚ ਕੁੱਝ ਪੋਲਿੰਗ ਬੂਥ ਅਜਿਹੇ ਸਨ, ਜਿੱਥੇ ਧਾਂਦਲੀ ਦੇ ਇਲਜ਼ਾਮ ਵਿਰੋਧੀ ਧਿਰਾਂ ਵਲੋਂ ਲਾਏ ਗਏ ਸਨ। ਇਸ ਲਈ ਚੋਣ ਕਮਿਸ਼ਨ ਵਲੋਂ ਉੱਥੇ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਸੀ, ਜਿਨ੍ਹਾਂ ਬੂਥਾਂ 'ਤੇ ਅੱਜ ਵੋਟਾਂ ਪੈ ਰਹੀਆਂ ਹਨ। 5 ਜ਼ਿਲ੍ਹਿਆਂ ਦੇ 16 ਬੂਥਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਅਤੇ ਵੋਟਾਂ ਪੈਣ ਦਾ ਕੰਮ ਸ਼ਾਮ ਦੇ 4 ਵਜੇ ਤੱਕ ਜਾਰੀ ਰਹੇਗਾ। ਹਾਲਾਂਕਿ ਇਨ੍ਹਾਂ ਵੋਟਾਂ ਦਾ ਨਤੀਜਾ ਵੀ ਭਲਕੇ 17 ਦਸੰਬਰ ਨੂੰ ਹੀ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ
ਇਨ੍ਹਾਂ ਜ਼ਿਲ੍ਹਿਆਂ 'ਚ ਪੈ ਰਹੀਆਂ ਵੋਟਾਂ
1. ਬਲਾਕ ਸੰਮਤੀ ਅਟਾਰੀ, ਜ਼ੋਨ ਨੰਬਰ-08 (ਖਾਸਾ) (ਬੂਥ ਨੰ. 52, 53, 54, 55) ਅਤੇ ਜ਼ੋਨ ਨੰ. 17 (ਵਰਪਾਲ ਕਲਾਂ) (ਬੂਥ ਨੰ. 90,91,93,94,95)-ਜ਼ਿਲ੍ਹਾ ਅੰਮ੍ਰਿਤਸਰ।
2. ਬਲਾਕ ਸੰਮਤੀ ਚੰਨਣਵਾਲ (ਜ਼ੋਨ ਨੰ. 04), ਪਿੰਡ ਰਾਏਸਰ ਪਟਿਆਲਾ (ਬੂਥ ਨੰ. 20)-ਜ਼ਿਲ੍ਹਾ ਬਰਨਾਲਾ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ
3. ਬਲਾਕ ਕੋਟ ਭਾਈ, ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਬਬਾਨੀਆ (ਬੂਥ ਨੰ. 63 ਅਤੇ 64) ਅਤੇ ਪਿੰਡ ਮਧੀਰ (ਬੂਥ ਨੰ. 21 ਅਤੇ 22)
4. ਪਿੰਡ ਚੰਨ੍ਹੀਆਂ (ਪੋਲਿੰਗ ਸਟੇਸ਼ਨ 124)-ਜ਼ਿਲ੍ਹਾ ਗੁਰਦਾਸਪੁਰ
5. ਪੋਲਿੰਗ ਬੂਥ 72, ਪੰਚਾਇਤ ਸੰਮਤੀ ਭੋਗਪੁਰ (ਜ਼ੋਨ ਚੀਨ. 4)-ਜ਼ਿਲ੍ਹਾ ਜਲੰਧਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News