ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ, ਪੜ੍ਹੋ ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ (ਵੀਡੀਓ)

Wednesday, Sep 24, 2025 - 02:40 PM (IST)

ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ, ਪੜ੍ਹੋ ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ (ਵੀਡੀਓ)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਕਈ ਪੰਜਾਬ ਪੱਖੀ ਫ਼ੈਸਲੇ ਲਏ ਗਏ। ਕੈਬਨਿਟ ਮੀਟਿੰਗ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 3 ਕਰੋੜ ਪੰਜਾਬੀਆਂ ਨੂੰ 10 ਲੱਖ ਤੱਕ ਮਿਲੇਗਾ ਕੈਸ਼ਲੈੱਸ ਇਲਾਜ, ਪੜ੍ਹੋ ਕਿਵੇਂ ਕਰਵਾਉਣੀ ਹੈ ਰਜਿਸਟ੍ਰੇਸ਼ਨ

ਕੈਬਨਿਟ ਵਲੋਂ ਰਾਜਪਾਲ ਨੂੰ ਮੁਕੱਦਮਾ ਚਲਾਉਣ ਲਈ ਸਿਫ਼ਾਰਿਸ਼ ਭੇਜੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਚਲਾਇਆ ਜਾਵੇਗਾ। ਮੰਤਰੀ ਚੀਮਾ ਨੇ ਦੱਸਿਆ ਕਿ ਜੀ. ਐੱਸ. ਟੀ.-2 ਦੇ ਸਬੰਧ 'ਚ ਵੀ ਇਕ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਫ਼ੈਸਲੇ ਨੂੰ ਵਿਧਾਨ ਸਭਾ 'ਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਅੰਦਰ ਅਹਿਮ ਫ਼ੈਸਲਾ ਲੈਂਦਿਆਂ ਐੱਨ. ਆਈ. ਏ. ਤਹਿਤ ਵੱਖ-ਵੱਖ ਅਦਾਲਤਾਂ 'ਚ ਚੱਲਦੇ ਵੱਖ-ਵੱਖ ਕੇਸਾਂ ਲਈ ਨਿਪਟਾਰੇ ਲਈ ਮੋਹਾਲੀ ਅੰਦਰ ਇਕ ਵਿਸ਼ੇਸ਼ ਅਦਾਲਤ ਸਥਾਪਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪ੍ਰੋਫੈਸਰ ਦੇ ਬੈੱਡਰੂਮ 'ਚੋਂ ਨਿਕਲਿਆ ਸੱਪ, ਪਰਿਵਾਰ ਦੇ ਛੁੱਟੇ ਪਸੀਨੇ ਤੇ ਫਿਰ...
ਇਸ 'ਚ ਇਕ ਵਧੀਕ ਸੈਸ਼ਨ ਜੱਜ ਤਾਇਨਾਤ ਕੀਤਾ ਜਾਵੇਗਾ ਅਤੇ ਐੱਨ. ਆਈ. ਏ. ਪੰਜਾਬ ਦੇ ਕੇਸ ਮੋਹਾਲੀ ਅਦਾਲਤ ਅੰਦਰ ਚੱਲਣਗੇ। ਹਰਪਾਲ ਚੀਮਾ ਨੇ ਦੱਸਿਆ ਕਿ ਇਕ ਹੋਰ ਓ. ਟੀ. ਐੱਸ. ਪੰਜਾਬ ਸਰਕਾਰ ਲੈ ਕੇ ਆਈ ਹੈ, ਜੋ ਕਿ ਪ੍ਰੀ-ਜੀ. ਐੱਸ. ਟੀ. ਏਰੀਅਰ ਨਾਲ ਸਬੰਧਿਤ ਹੋਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News