ਪੰਜਾਬ ਦੇ ਮੈਰਿਜ ਪੈਲੇਸਾਂ ਵਾਲੇ ਪੜ੍ਹ ਲਓ ਇਹ ਖ਼ਬਰ, ਆਬਕਾਰੀ ਵਿਭਾਗ ਨੇ ਸ਼ੁਰੂ ਕੀਤੀ ਕਾਰਵਾਈ

Tuesday, Feb 11, 2025 - 11:01 AM (IST)

ਪੰਜਾਬ ਦੇ ਮੈਰਿਜ ਪੈਲੇਸਾਂ ਵਾਲੇ ਪੜ੍ਹ ਲਓ ਇਹ ਖ਼ਬਰ, ਆਬਕਾਰੀ ਵਿਭਾਗ ਨੇ ਸ਼ੁਰੂ ਕੀਤੀ ਕਾਰਵਾਈ

ਅੰਮ੍ਰਿਤਸਰ (ਇੰਦਰਜੀਤ)-ਪੰਜਾਬ ਦੇ ਆਬਕਾਰੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਪੰਜਾਬ ਭਰ ਵਿਚ ਕੀਤੀ ਜਾ ਰਹੀ ਕਾਰਵਾਈ ਦੌਰਾਨ ਅੰਮ੍ਰਿਤਸਰ ਰੇਂਜ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਦੇ ਦਫ਼ਤਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਯਮਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਵਿਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਮੈਰਿਜ ਪੈਲੇਸਾਂ ਅਤੇ ਬੈਂਕੁਇਟ ਹਾਲਾਂ ਵਿੱਚ ਸ਼ਰਾਬ ਦੀਆਂ ਪੇਟੀਆਂ ਲਈ ਲਏ ਜਾਣ ਵਾਲੇ ਰੇਟ ਸਰਕਾਰ ਵੱਲੋਂ ਪ੍ਰਵਾਨਿਤ ਰੇਟਾਂ ਦੇ ਅਨੁਸਾਰ ਹਨ ਜਾਂ ਨਹੀਂ? ਇਸ ਨੂੰ ਲੈ ਕੇ ਪ੍ਰਵਾਨਿਤ ਅਤੇ ਤੈਅ ਕੀਤੇ ਗਏ ਰੇਟ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਸਬੰਧਿਤ ਜਾਣਕਾਰੀ ਵਿੱਚ ਜ਼ਿਲ੍ਹਾ ਆਬਕਾਰੀ ਅਧਿਕਾਰੀ ਅੰਮ੍ਰਿਤਸਰ-1 ਗੌਤਮ ਗੋਵਿੰਦਾ ਨੇ ਦੱਸਿਆ ਕਿ ਪੰਜਾਬ ਸ਼ਰਾਬ ਲਾਇਸੈਂਸ ਨਿਯਮ, 1956 ਅਤੇ ਪੰਜਾਬ ਆਬਕਾਰੀ ਨੀਤੀ 2024- 25 ਦੇ ਮਾਪਦਡਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ

ਜ਼ਿਲ੍ਹਾ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਥਾਣਾ ਏ ਡਵੀਜ਼ਨ ਰਾਮਬਾਗ ਦੀ ਟੀਮ ਨੇ ਸ਼ਰਾਬ ਦੇ ਸਮਗਲਰ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਹੈ। ਇਸ ਮਾਮਲੇ ਵਿਚ ਅਨੁਭਵ ਉਰਫ ਅਭੇ ਪੁੱਤਰ ਪ੍ਰੇਮ ਕੁਮਾਰ ਵਾਸੀ ਗਲੀ ਨੰਬਰ ਚਾਰ ਕੋਟ ਆਤਮਾ ਸਿੰਘ, ਬਾਜ਼ਾਰ ਬੰਸਾ ਵਾਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਰਾਮਬਾਗ ਪੁਲਸ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਸ਼ਰਾਬ ਵੇਚਣ ਦਾ ਆਦੀ ਹੈ। ਵਿਭਾਗ ਨੇ ਉਸਦੇ ਕਬਜ਼ੇ ਤੋਂ 3 ਪੇਟੀਆਂ ਰਿਆਇਲ ਚਲੈਂਜਰ, 10 ਬੋਤਲਾਂ ਆਫਿਸਰ ਚੋਇਸ, 20 ਬੋਤਲਾਂ ਰਾਇਲ ਸਟੈਗ, 1 ਪੇਟੀ ਬਲੈਕ ਹੋਰਸ ਅਤੇ 18 ਬੋਤਲਾਂ ਮੈਕਡੋਵਲ ਸ਼ਰਾਬ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਐਨਕਾਊਂਟਰ, ਦੋਵੇਂ ਪਾਸਿਓਂ ਚੱਲੀਆਂ ਤਾੜ-ਤਾੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News