ਸਬਰੀਮਾਲਾ ਮਾਮਲੇ ''ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ (ਪੜ੍ਹੋ 14 ਨਵੰਬਰ ਦੀਆਂ ਖਾਸ ਖਬਰਾਂ)
Thursday, Nov 14, 2019 - 02:19 AM (IST)
ਨਵੀਂ ਦਿੱਲੀ — ਸੁਪਰੀਮ ਕੋਰਟ ਵੀਰਵਾਰ ਨੂੰ ਭਾਰਤ ਦੇ ਦੱਖਣੀ ਭਾਰਤੀ ਸੂਬਾ ਕੇਰਲ ਸਥਿਤੀ ਸਬਰੀਮਾਲਾ ਅਯੱਪਾ ਮੰਦਰ 'ਚ ਹਰੇਕ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ 'ਤੇ ਆਪਣਾ ਆਖਰੀ ਫੈਸਲਾ ਸੁਣਾਏਗਾ। ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ 6 ਫਰਵਰੀ 2019 ਨੂੰ ਇਨ੍ਹਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਸੁਪਰੀਮ ਕੋਰਟ 'ਚ ਸੀ.ਜੇ.ਆਈ. ਗੋਗੋਈ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਵੀਰਵਾਰ ਨੂੰ ਰਾਫੇਲ ਸੌਦਾ ਮਾਮਲੇ 'ਤੇ ਫੈਸਲਾ ਸੁਣਾਉਣ ਵਾਲੀ ਹੈ। ਬੈਂਚ 'ਚ ਜਸਟਿਸ ਰੰਜਨ ਗੋਗੋਈ ਤੋਂ ਇਲਾਵਾ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ.ਐੱਮ. ਜੋਸੇਫ ਹਨ। ਦੱਸ ਦਈਏ ਕਿ ਰਾਫੇਲ ਡੀਲ ਮਾਮਲੇ 'ਚ ਸੁਪਰੀਮ ਕੋਰਟ ਨੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫੈਸਲੇ 'ਚ ਭਾਰਤ ਦੀ ਕੇਂਦਰ ਸਰਕਾਰ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਹਾਲਾਂਕਿ ਇਸ ਫੈਸਲੇ ਦੀ ਸਮੀਖਿਆ ਲਈ ਅਦਾਲਤ 'ਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਅਤੇ 10 ਮਈ 2019 ਨੂੰ ਸੁਪਰੀਮ ਕੋਰਟ ਨੇ ਇਨ੍ਹਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਰਾਹੁਲ ਗਾਂਧੀ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਅੱਜ
ਸੁਪਰੀਮ ਕੋਰਟ ਸਬਰੀਮਾਲਾ ਅਤੇ ਰਾਫੇਲ ਸੌਦਾ ਮਾਮਲਿਆਂ 'ਚ ਦਾਇਰ ਮੁੜ ਵਿਚਾਰ ਪਟੀਸ਼ਨਾਂ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ 'ਚੌਂਕੀਦਾਰ ਚੋਰ ਹੈ' ਵਾਲੇ ਬਿਆਨ ਨੂੰ ਲੈ ਕੇ ਦਾਇਰ ਇਕ ਮਾਣਹਾਨੀ ਪਟੀਸ਼ਨ 'ਤੇ ਵੀਰਵਾਰ ਨੂੰ ਫੈਸਲਾ ਸੁਣਾਏਗਾ।
ਹਰਿਆਣਾ 'ਚ ਅੱਜ ਕੈਬਨਿਟ ਦਾ ਵਿਸਥਾਰ
ਹਰਿਆਣਾ 'ਚ ਬੀਜੇਪੀ-ਜੇਜੇਪੀ ਸਰਕਾਰ 'ਚ ਵੀਰਵਾਰ ਨੂੰ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਵੀਰਵਾਰ ਸਵੇਰੇ 11 ਵਜੇ ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ ਮਨੋਹਰ ਲਾਲ ਖੱਟੜ ਸਰਕਾਰ ਦੇ ਮੰਤਰੀਆਂ ਨੂੰ ਸਹੁੰ ਚੁਕਾਉਣਗੇ। ਦੱਸ ਦਈਏ ਕਿ ਹਾਲੇ ਤਕ ਹਰਿਆਣਾ 'ਚ ਮੰਤਰੀਮੰਡਲ ਨਹੀਂ ਬਣ ਸਕਿਆ ਹੈ।
ਅੱਜ ਮਨਾਇਆ ਜਾਵੇਗਾ ਬਾਲ ਦਿਵਸ
ਹਰ ਸਾਲ 14 ਨਵੰਬਰ ਨੂੰ ਦੇਸ਼ਭਰ 'ਚ ਬਾਲ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਹੋਇਆ ਸੀ। ਪੰਡਿਤ ਨਹਿਰੂ ਨੂੰ ਬੱਚਿਆਂ ਨਾਲ ਕਾਫੀ ਪਿਆਰ ਸੀ, ਇਸੇ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਹਨ।
ਖੇਡ
ਅੱਜ ਹੋਣ ਵਾਲੇ ਮੁਕਾਬਲੇ
ਕ੍ਰਿਕਟ : ਭਾਰਤ ਬਨਾਮ ਬੰਗਲਾਦੇਸ਼ (ਪਹਿਲਾ ਟੈਸਟ, ਪਹਿਲਾ ਦਿਨ)
ਕ੍ਰਿਕਟ : ਸਈਅਦ ਮੁਸ਼ਤਾਕ ਟਰਾਫੀ ਟੀ-20 ਟੂਰਨਾਮੈਂਟ-2019
ਫੁੱਟਬਾਲ : ਭਾਰਤ ਬਨਾਮ ਅਫਗਾਨੀਸਤਾਨ (ਵਿਸ਼ਵ ਕੁਆਲੀਫਾਇਰ)