ਪੁਲਵਾਮਾ ਹਮਲੇ ''ਤੇ ਕੇਂਦਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ (ਪੜ੍ਹੋ 15 ਫਰਵਰੀ ਦੀਆਂ ਖਾਸ ਖਬਰਾਂ)

Friday, Feb 15, 2019 - 02:35 AM (IST)

ਪੁਲਵਾਮਾ ਹਮਲੇ ''ਤੇ ਕੇਂਦਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ (ਪੜ੍ਹੋ 15 ਫਰਵਰੀ ਦੀਆਂ ਖਾਸ ਖਬਰਾਂ)

ਨਵੀਂ ਦਿੱਲੀ— ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਵੀਰਵਾਰ ਨੂੰ ਅੱਤਵਾਦੀਆਂ ਵਲੋਂ ਹਮਲੇ ਨੂੰ ਅੰਜਾਮ ਦਿੱਤਾ ਗਿਆ ਜਿਸ ਦੇ ਮੱਦੇਨਜ਼ਰ ਅੱਜ ਸਵੇਰੇ 9 ਵਜੇ ਕੇਂਦਰੀ ਮੰਤਰੀ ਮੰਡਲ ਦੀ ਸੁਰੱਖਿਆ ਸਬੰਧੀ ਮੀਟਿੰਗ ਸੱਦੀ ਗਈ ਹੈ। ਪੁਲਵਾਮਾ ਹਮਲੇ ਦੀ ਜਾਂਚ ਲਈ ਐੱਨ.ਆਈ.ਏ. ਦੀ 12 ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਸ ਟੀਮ ਦੀ ਅਗਵਾਈ ਆਈ.ਜੀ. ਰੈਂਕ ਦੇ ਅਫਸਰ ਕਰਨਗੇ। ਇਹ ਟੀਮ ਕੱਲ ਸਵੇਰੇ ਸ਼੍ਰੀਨਗਰ ਲਈ ਰਵਾਨਾ ਹੋਵੇਗੀ।

ਮੋਦੀ ਅੱਜ ਹੋਸ਼ੰਗਾਬਾਦ 'ਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ 'ਚ ਇਟਾਰਸੀ ਤੋਂ ਚੋਣ ਦੀ ਸ਼ੁਰੂਆਤ ਕਰਨਗੇ। ਮੱਧ ਪ੍ਰਦੇਸ਼ ਭਾਜਪਾ ਦੇ ਸੂਤਰਾਂ ਮੁਤਾਬਕ ਪੀ.ਐੱਮ. ਸ਼ਾਮ ਕਰੀਬ ਸਵਾ ਚਾਰ ਵਜੇ ਆਮ ਸਭਾ ਨੂੰ ਸੰਬੋਧਿਤ ਕਰਨਗੇ।

ਜੀ-20 ਦੇਸ਼ਾਂ ਦੇ ਡਿਪਲੋਮੈਟਾਂ ਨਾਲ ਮੁਲਾਕਾਤ ਕਰਨਗੇ ਰਾਹੁਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਤ ਨਵੀਂ ਦਿੱਲੀ 'ਚ ਜੀ-20 ਦੇਸ਼ਾਂ ਦੇ ਡਿਪਲੋਮੈਟਾਂ ਨਾਲ ਮੁਲਾਕਾਤ ਕਰਨਗੇ। ਰਾਹੁਲ ਇਨ੍ਹਾਂ ਸਾਰਿਆਂ ਨੂੰ ਲੰਚ ਦੌਰਾਨ ਮੁਲਾਕਾਤ ਕਰਨਗੇ। ਹਾਲਾਂਕਿ ਅਹਿਮ ਪ੍ਰੋਗਰਾਮ ਲਈ ਪਾਕਿਸਤਾਨ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਜੰਮੂ ਆਉਣਗੇ
ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਘਾਟੀ ਆ ਰਹੇ ਹਨ। ਉਨ੍ਹਾਂ ਨੇ ਸੀ.ਆਰ.ਪੀ.ਐੱਫ. ਦੇ ਡੀ.ਜੀ. ਆਰ.ਆਰ. ਭਟਨਾਗਰ ਨਾਲ ਗੱਲ ਕਰ ਪੂਰੀ ਜਾਣਕਾਰੀ ਲਈ ਹੈ। ਉਨ੍ਹਾਂ ਕਿਹਾ ਭਾਰਤ ਇਸ ਅੱਤਵਾਦੀ ਹਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇਗਾ।

ਖੇਡ
ਅੱਜ ਹੋਣ ਵਾਲੇ ਮੁਕਾਬਲੇ

ਕ੍ਰਿਕਟ : ਈਰਾਨੀ ਕੱਪ ਕ੍ਰਿਕਟ ਟੂਰਨਾਮੈਂਟ-2019
ਕ੍ਰਿਕਟ : ਸ਼ੀਲੰਕਾ ਬਨਾਮ ਦੱਖਣੀ ਅਫਰੀਕਾ (ਪਹਿਲਾ ਟੈਸਟ ਮੈਚ, ਤੀਜਾ ਦਿਨ)
ਕ੍ਰਿਕਟ : ਬਿੱਗ ਬੈਸ਼ ਲੀਗ-2018/19
ਫੁੱਟਬਾਲ : ਹੀਰੋ ਇੰਡੀਅਨ ਸੁਪਰ ਲੀਗ-2018/19


author

Inder Prajapati

Content Editor

Related News