ਅੱਜ ਤੀਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ ਕੇਜਰੀਵਾਲ (ਪੜ੍ਹੋ 16 ਫਰਵਰੀ ਦੀਆਂ ਖਾਸ ਖਬਰਾਂ)

02/16/2020 3:04:03 AM

ਨਵੀਂ ਦਿੱਲੀ — ਅਰਵਿੰਦ ਕੇਜਰੀਵਾਲ ਦਾ ਸਹੁੰ ਚੁੱਕ ਸਮਾਗਮ ਅੱਜ ਰਾਮਲੀਲਾ ਮੈਦਾਨ 'ਚ ਸਵੇਰੇ 10 ਵਜੇ ਹੋਵੇਗਾ। ਜਿਸ ਦਿੱਲੀ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਮੁੱਖ ਮੰਤਰੀ ਬਣਨ ਦਾ ਮੌਕਾ ਦਿੱਤਾ, ਜਿਸ ਦਿੱਲੀ ਨੇ ਵੋਟ ਦੇ ਕੇ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਦਿਵਾਈ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਉਸੇ ਦਿੱਲੀ ਨੂੰ ਪੂਰੀ ਤਰ੍ਹਾਂ ਨਾਲ ਸਮਰਪਿਤ ਹੈ। ਦਿੱਲੀ ਦੀ ਆਮ ਜਨਤਾ ਸਾਹਮਣੇ ਪਾਰਟੀ ਦੀ ਨਵੀਂ ਸਰਕਾਰ ਸਹੁੰ ਚੁੱਕੇਗੀ।

ਆਪਣੇ ਸੰਸਦੀ ਖੇਤਰ 'ਚ ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨਰਿੰਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ 'ਚ 1200 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਇਲਾਵਾ ਕੇਂਦਰ ਅਤੇ ਉੱਤਰ ਪ੍ਰਦੇਸ਼ ਦੇ ਕਈ ਮੰਤਰੀ ਮੌਜੂਦ ਰਹਿਣਗੇ। ਮੋਦੀ ਦੇ ਇਕ ਦਿਨੀਂ ਦੌਰੇ ਦੇ ਮੱਦੇਨਜ਼ਰ ਮੰਦਰਾਂ ਦੀ ਨਗਰੀ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਬਨਾਰਸ ਹਿੰਦੂ ਯੂਨੀਵਰਸਿਟੀ 'ਚ 430 ਬਿਸਤਰਿਆਂ ਦੇ ਸੁਪਰ ਸਪੈਸ਼ਲਿਟੀ ਹਸਪਤਾਲ ਸਣੇ ਕਰੀਬ 48 ਵਿਕਾਸ ਪ੍ਰੋਜੈਕਟਾਂ ਦੀ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।

ਸ਼ਾਹੀਨ ਬਾਗ ਦੀਆਂ ਔਰਤਾਂ ਅੱਜ ਮਿਲਣਗੀਆਂ ਸ਼ਾਹ ਨੂੰ
ਨਾਗਰਕਿਤਾ ਸੋਧ ਕਾਨੂੰਨ ਖਿਲਾਫ ਧਰਨੇ 'ਤੇ ਬੈਠੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਆਪਣੀ ਗੱਲ ਰੱਖਣਗੀਆਂ। ਪ੍ਰਦਰਸ਼ਨ 'ਚ ਸ਼ਾਮਲ ਲੋਕਾਂ ਵਿਚਾਲੇ ਸ਼ਾਹ ਨੂੰ ਮਿਲਣ ਨੂੰ ਲੈ ਕੇ ਫਿਲਹਾਲ ਕੁਝ ਤੈਅ ਨਹੀਂ ਹੋਇਆ ਹੈ। ਪ੍ਰਦਰਸ਼ਨ ਨੂੰ ਸੰਚਾਲਿਤ ਕਰਨ ਵਾਲਿਆਂ 'ਚ ਇਕ ਤਾਸੀਰ ਅਹਿਮਦ ਨੇ ਕਿਹਾ ਕਿ ਕਿਹੜੇ ਕਿਹੜੇ ਲੋਕ ਮਿਲਣ ਜਾਣਗੇ, ਉਨ੍ਹਾਂ ਬਾਰੇ ਫਿਲਹਾਲ ਤੈਅ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਗ੍ਰਹਿ ਮੰਤਰਾਲਾ ਵੱਲੋਂ ਉਨ੍ਹਾਂ ਨੇ ਇਸ ਸਬੰਧ 'ਚ ਕੋਈ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਲਈ ਸਮਾਂ ਵੀ ਨਹੀਂ ਲਿਆ ਗਿਆ ਹੈ।

ਤੇਲੰਗਾਨਾ ਸਰਕਾਰ ਦੀ ਕੈਬਨਿਟ ਬੈਠਕ ਅੱਜ
ਤੇਲੰਗਾਨਾ ਸਰਕਾਰ ਦੀ ਕੈਬਨਿਟ ਦੀ ਬੈਠਕ ਅੱਜ ਹੋਵੇਗੀ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਬੈਠਕ 'ਚ ਵਿਧਾਨ ਸਭਾ ਦੇ ਅਗਾਊਂ ਬਜਟ ਸੈਸ਼ਨ 'ਤੇ ਚਰਚਾ ਹੋਣ ਦੀ ਉਮੀਦ ਹੈ। ਅਧਿਕਾਰਕ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੈਠਕ 'ਚ ਸੂਬਾ ਸਰਕਾਰ ਦੇ ਦਿਹਾਤੀ ਵਿਕਾਸ, ਸ਼ਹਿਰੀ ਵਿਕਾਸ ਯੋਜਨਾਵਾਂ 'ਤੇ ਵੀ ਚਰਚਾ ਹੋ ਸਕਦੀ ਹੈ।


Inder Prajapati

Content Editor

Related News