ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ (ਪੜ੍ਹੋ 18 ਨਵੰਬਰ ਦੀਆਂ ਖਾਸ ਖਬਰਾਂ)

Monday, Nov 18, 2019 - 02:01 AM (IST)

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ (ਪੜ੍ਹੋ 18 ਨਵੰਬਰ ਦੀਆਂ ਖਾਸ ਖਬਰਾਂ)

ਨਵੀਂ ਦਿੱਲੀ — ਅੱਜ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਨਾਗਰਿਕਤਾ ਬਿੱਲ ਪੇਸ਼ ਕਰਨ ਦੀ ਸਰਕਾਰ ਦੀ ਯੋਜਨਾ, ਜੰਮੂ ਕਸ਼ਮੀਰ ਦੀ ਸਥਿਤੀ, ਆਰਥਿਕ ਸੁਸਤੀ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ ਸੱਤਾ ਧਿਰ ਅਤੇ ਵਿਰੋਧੀ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਹੈ। ਨਾਗਰਿਕਤਾ ਸੋਧ ਬਿੱਲ ਨੂੰ ਪਾਸ ਕਰਵਾਉਣ ਤੋਂ ਇਲਾਵਾ ਇਸ ਸੈਸ਼ਨ ਦੌਰਾਨ ਦੋ ਅਹਿਮ ਅਸੂਲਾਂ ਨੂੰ ਕਾਨੂੰਨ 'ਚ ਬਦਲਾਉਣਾ ਵੀ ਸਰਕਾਰ ਦੀ ਯੋਜਨਾ 'ਚ ਸ਼ਾਮਲ ਹੈ।

ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਸ਼ਰਦ ਪਵਾਰ
ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਉਸ ਦੇ ਪ੍ਰਮੁੱਖ ਸ਼ਰਦ ਪਵਾਰ ਮਹਾਰਾਸ਼ਟਰ 'ਚ ਸਰਕਾਰ ਗਠਨ 'ਤੇ ਚਰਚਾ ਲਈ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਰਾਕਾਂਪਾ ਦੇ ਬੁਲਾਰਾ ਨਵਾਬ ਮਲਿਕ ਨੇ ਇਥੇ ਪਵਾਰ ਦੇ ਰਿਹਾਇਸ਼ 'ਤੇ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਐਤਵਾਰ ਦੀ ਸ਼ਾਮ ਨੂੰ ਇਹ ਐਲਾਨ ਕੀਤਾ।

ਐੱਸ. ਬੋਬੜੇ ਅੱਜ ਚੁੱਕਣਗੇ CJI ਦੀ ਸਹੁੰ
ਸੁਪਰੀਮ ਕੋਰਟ ਦੇ ਸੀਨੀਅਰ ਜੱਜ ਸ਼ਰਦ ਅਰਵਿੰਦ ਬੋਬੜੇ ਅੱਜ ਦੇਸ਼ ਦੇ 47ਵੇਂ ਮੁੱਖ ਜੱਜ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਸ਼ਟਰਪਚੀ ਭਵਨ ਦੇ ਇਤਿਹਾਸਕ ਦਰਬਾਰ ਹਾਲ 'ਚ ਆਯੋਜਿਤ ਸਹੁੰ ਚੁੱਕ ਸਮਾਗਮ 'ਚ ਜੱਜ ਬੋਬੜੇ ਨੂੰ ਅਹੁਦਾ ਅਤੇ ਗੋਪਨੀਅਤਾ ਦੀ ਸਹੁੰ ਦਿਵਾਉਣਗੇ।

ਪ੍ਰਦੂਸ਼ਣ 'ਤੇ ਕੇਂਦਰ ਦੀ ਬੈਠਕ ਅੱਜ
ਕੇਂਦਰੀ ਵਾਤਾਵਰਣ ਮੰਤਰਾਲਾ ਦਿੱਲੀ ਅਤੇ ਨੇੜਲੇ ਇਲਾਕਿਆਂ 'ਚ ਪ੍ਰਦੂਸ਼ਣ ਦੇ ਉੱਚ ਪੱਧਰ 'ਤੇ ਚਰਚਾ ਕਰਨ ਲਈ ਉੱਤਰੀ ਸੂਬਿਆਂ ਦੇ ਚੋਟੀ ਦੇ ਅਧਿਕਾਰੀਆਂ ਨਾਲ ਅੱਜ ਉੱਚ ਪੱਧਰੀ ਬੈਠਕ ਕਰੇਗਾ। ਵਾਤਾਵਰਣ ਸਕੱਤਰ ਸੀ.ਕੇ. ਮਿਸ਼ਰਾ ਬੈਠਕ ਦੀ ਪ੍ਰਧਾਨਗੀ ਕਰਨਗੇ ਅਤੇ ਇਸ 'ਚ ਦਿੱਲੀ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਸ਼ਾਮਲ ਹੋਣਗੇ। ਅਧਿਕਾਰਕ ਬੁਲਾਰਾ ਨੇ ਐਤਵਾਰ ਨੂੰ ਦੱਸਿਆ ਕਿ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲਾ, ਊਰਜਾ ਅਤੇ ਖੇਤੀਬਾੜੀ ਮੰਤਰਾਲਾ ਦੇ ਅਧਿਕਾਰੀ ਵੀ ਬੈਠਕ 'ਚ ਹਾਜ਼ਰ ਰਹਿਣਗੇ।

ਜੇ.ਐੱਨ.ਯੂ. ਦੇ ਵਿਦਿਆਰਥੀ ਅੱਜ ਸੰਸਦ ਤਕ ਕੱਢਣਗੇ ਮਾਰਚ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਸੰਘ ਨੇ ਹੋਰ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੋਂ ਹੋਸਟਲ ਚਾਰਜ ਵਾਧਾ ਅਤੇ ਉੱਚ ਸਿੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਹੋਰ ਮੁੱਦਿਆਂ ਦੇ ਵਿਰੋਧ 'ਚ ਅੱਜ ਸੰਸਦ ਤਕ ਕੱਢੇ ਜਾਣ ਵਾਲੇ ਮਾਰਚ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।


author

Inder Prajapati

Content Editor

Related News