ਹਾਓਡੀ ਪ੍ਰੋਗਰਾਮ ''ਚ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰਨਗੇ ਮੋਦੀ (ਪੜ੍ਹੋ 22 ਸਤੰਬਰ ਦੀਆਂ ਖਾਸ ਖਬਰਾਂ)

09/22/2019 1:24:12 AM

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਹਾਓਡੀ ਮੋਦੀ' ਪ੍ਰੋਗਰਾਮ ਲਈ ਸ਼ਨੀਵਾਰ ਨੂੰ ਇਥੇ ਪਹੁੰਚੇ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਪ੍ਰੋਗਰਾਮ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਮੌਜੂਦ ਰਹਿਣਗੇ ਅਤੇ 50,000 ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਿਰਕਤ ਕਰਨਗੇ। ਅੱਜ ਇਥੇ ਐੱਨ.ਆਰ.ਜੀ. ਫੁੱਟਬਾਲ ਸਟੇਡੀਅਮ 'ਚ 'ਹਾਓਡੀ ਮੋਦੀ' ਪ੍ਰੋਗਰਾਮ ਦਾ ਆਯੋਜਨ ਹੋਵੇਗਾ। ਪੋਪ ਨੂੰ ਛੱਡ ਕੇ, ਕਿਸੇ ਚੁਣੇ ਗਏ ਵਿਦੇਸ਼ੀ ਨੇਤਾ ਦੇ ਅਮਰੀਕਾ ਦੌਰੇ 'ਤੇ ਲੋਕਾਂ ਦਾ ਇਹ ਸਭ ਤੋਂ ਵੱਡਾ ਇਕੱਠ ਹੋਵੇਗਾ।

ਮਹਾਰਾਸ਼ਟਰ ਦੌਰੇ 'ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ
ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ ਪਰ ਸੂਬਾ ਅਤੇ ਕੇਂਦਰ ਸਰਕਾਰ 'ਚ ਸਹਿਯੋਗੀ ਭਾਰਤੀ ਜਨਤਾ ਪਾਰਟੀ ਤੇ ਸ਼ਿਵ ਸੇਨਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਹਾਲੇ ਤਕ ਕੋਈ ਫੈਸਲਾ ਨਹੀਂ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਵਿਧਾਨ ਸਭਾ ਦੀ 288 ਵਿਧਾਨ ਸਭਾ ਸੀਟਾਂ 'ਚੋਂ ਭਾਰਤੀ ਜਨਤਾ ਪਾਰਟੀ ਸ਼ਿਵ ਸੇਨਾ ਨੂੰ 126 ਸੀਟਾਂ ਦੇਣ ਨੂੰ ਤਿਆਰ ਹੈ, ਜਦਕਿ ਖੁਦ 162 ਸੀਟਾਂ 'ਤੇ ਚੋਣ ਲੜ ਸਕਦੀ ਹੈ। ਅੱਜ ਭਾਜਪਾ ਪ੍ਰਧਾਨ ਅਮਿਤ ਸ਼ਾਹ ਸ਼ਿਵ ਸੇਨਾ ਪ੍ਰਧਾਨ ਉਧਵ ਠਾਕਰੇ ਨਾਲ ਮੁਲਾਕਾਤ ਕਰ ਸਕਦੇ ਹਨ।

ਟਾਪ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਸੀ.ਐੱਮ. ਕੇਜਰੀਵਾਲ ਕਰਨ ਡਿਨਰ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਉਨ੍ਹਾਂ ਤਿੰਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਪ੍ਰਿੰਸੀਪਲਾਂ ਤੇ ਹੋਰ ਕਰਮਚਾਰੀਆਂ ਦੇ ਸਨਮਾਨ 'ਚ ਅੱਜ ਇਕ ਰਾਤ ਦੇ ਖਾਣੇ ਦਾ ਆਯੋਜਨ ਕਰਨਗੇ, ਜਿਨ੍ਹਾਂ ਨੂੰ ਦੇਸ਼ ਦੇ ਸਰਵਸ਼ੇਸ਼ਠ 10 ਸਰਕਾਰੀ ਸਕੂਲਾਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ
ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਭਾਰਤੀ ਟੀਮ ਅੱਜ ਇਥੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ਤੀਜੇ ਟੀ20 ਅੰਤਰਰਾਸ਼ਟਰੀ ਮੈਚ 'ਚ ਦੱਖਣੀ ਅਫਰੀਕਾ ਨੂੰ ਹਰਾ ਕੇ ਸੀਰੀਜ਼ 2-0 ਨਾਲ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ। ਧਰਮਸ਼ਾਲਾ 'ਚ ਪਹਿਲਾ ਮੈਚ ਬਾਰਿਸ਼ ਕਾਰਨ ਰੱਦ ਹੋ ਗਿਆ ਸੀ ਅਤੇ ਦੂਜੇ ਮੈਚ 'ਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਕੋਹਲੀ ਦੀ ਬਿਹਤਰੀਨ ਪਾਰੀ ਨਾਲ ਭਾਰਤ ਨੇ ਸੱਤ ਵਿਕਟਾਂ ਨਾਲ ਜਿੱਤ ਹਾਸਲ ਕਰ 1-0 ਨਾਲ ਬੜ੍ਹਤ ਬਣਾਈ।


Inder Prajapati

Content Editor

Related News