ਸਥਾਪਨਾ ਦਿਵਸ 'ਤੇ ਅੱਜ ਫਲੈਗ ਮਾਰਚ ਕੱਢੇਗੀ ਕਾਂਗਰਸ (ਪੜ੍ਹੋ 28 ਦਸੰਬਰ ਦੀਆਂ ਖਾਸ ਖਬਰਾਂ)

Saturday, Dec 28, 2019 - 02:05 AM (IST)

ਸਥਾਪਨਾ ਦਿਵਸ 'ਤੇ ਅੱਜ ਫਲੈਗ ਮਾਰਚ ਕੱਢੇਗੀ ਕਾਂਗਰਸ (ਪੜ੍ਹੋ 28 ਦਸੰਬਰ ਦੀਆਂ ਖਾਸ ਖਬਰਾਂ)

ਨਵੀਂ ਦਿੱਲੀ — ਕਾਂਗਰਸ ਦੇ 134ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਅੱਜ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 'ਸੰਵਿਧਾਨ ਬਚਾਓ, ਭਾਰਤ ਬਚਾਓ' ਦੇ ਸੰਦੇਸ਼ ਨਾਲ ਫਲੈਗ ਕੱਢੇਗੀ। ਦੇਸ਼ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਆਪਣੇ ਸਥਾਪਨਾ ਦਿਵਸ 'ਤੇ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰ ਰਹੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਿੱਲੀ 'ਚ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਸਮ 'ਚ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਦੇ ਪ੍ਰੋਗਰਾਮਾਂ 'ਚ ਸ਼ਿਰਕਤ ਕਰਨਗੇ।

ਰਾਹੁਲ ਗਾਂਧੀ ਅੱਜ ਅਸਾਮ ਦੌਰੇ 'ਤੇ
ਕਾਂਗਰਸ ਨੇਤਾ ਰਾਹੁਲ ਗਾਂਧੀ ਸੋਧੇ ਨਾਗਰਿਕਤਾ ਕਾਨੂੰਨ ਖਿਲਾਫ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਇਕੱਠ ਦਿਖਾਉਣ ਲਈ ਅੱਜ ਇਕ ਦਿਨ ਲਈ ਅਸਾਮ ਆਉਣਗੇ। ਪਾਰਟੀ ਦੇ ਸੀਨੀਅਰ ਨੇਤਾ ਨੇ ਇਹ ਜਾਣਕਾਰੀ ਦਿੱਤੀ। ਕਾਂਗਰਸ ਦੇ ਅਸਾਮ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਗਾਂਧੀ ਰੈਲੀ ਨੂੰ ਵੀ ਸੰਬੋਧਿਤ ਕਰਨਗੇ। ਇਸ ਤੋਂ ਇਲਾਵਾ ਉਹ ਸੂਬੇ 'ਚ ਕਾਨੂੰਨ ਖਿਲਾਫ ਅੰਦੋਲਨ 'ਚ ਜਾਨ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਵੀ ਭੇਟ ਕਰਨਗੇ।

ਲਖਨਊ 'ਚ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ
ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਵਾਡਰਾ ਗਾਂਧੀ ਆਪਣੇ ਦੋ ਦਿਨੀਂ ਲਖਨਊ ਦੌਰਾਨ ਸ਼ੁੱਕਰਵਾਰ ਦੇਰ ਸ਼ਾਮ ਇਥੇ ਪਹੁੰਚ ਗਈ। ਪਾਰਟੀ ਸੂਤਰਾਂ ਮੁਤਾਬਕ ਪ੍ਰਿਅੰਕਾ ਵਾਡਰਾ ਅੱਜ ਪਾਰਟੀ ਦੇ 134ਵੇਂ ਸਥਾਪਨਾ ਦਿਵਸ ਸਮਾਗਮ 'ਚ ਸ਼ਾਮਲ ਹੋਣਗੀ। ਚੌਧਰੀ ਚਰਣ ਸਿੰਘ ਹਵਾਈ ਅੱਡੇ 'ਤੇ ਪਹੁੰਚਣ 'ਤੇ ਗਾਂਧੀ ਦਾ ਪਾਰਟੀ ਨੇਤਾਵਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ।

ਬੈਂਕਰ ਨਾਲ ਬੈਠਕ ਕਰਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਸਰਕਾਰੀ ਬੈਂਕਾਂ ਦੇ ਵਿੱਤੀ ਪ੍ਰਦਰਸ਼ਨ ਅਤੇ ਉਨ੍ਹਾਂ ਦੇ ਕਾਰੋਬਾਰ ਦੇ ਵਾਧੇ ਦੀ ਸਮੀਖਿਆ ਕਰਨ ਲਈ ਇਨ੍ਹਾਂ ਬੈਂਕਾਂ ਦੇ ਪ੍ਰਬੰਧਕ ਨਿਰਦੇਸ਼ਕਾਂ ਅਤੇ ਮੁੱਖ ਕਾਰਜਕਾਰੀ ਅਧਿਖਾਰੀਆਂ ਨਾਲ ਅੱਜ ਬੈਠਕ ਕਰਨਗੀ। ਸੂਤਰਾਂ ਨੇ ਦੱਸਿਆ ਕਿ ਮੰਗ ਅਤੇ ਖਪਤ ਨੂੰ ਤੇਜ ਕਰਨ 'ਚ ਬੈਂਕਾਂ ਦੀ ਭੂਮਿਕਾ ਨੂੰ ਦੇਖਦੇ ਹੋਏ ਬਜਟ ਤੋਂ ਪਹਿਲਾਂ ਸਰਕਾਰੀ ਬੈਂਕਾਂ ਦੇ ਸੀ.ਈ.ਓ. ਅਤੇ ਪ੍ਰਬੰਧ ਨਿਰਦੇਸ਼ਕਾਂ ਨਾਲ ਵਿੱਤ ਮੰਤਰੀ ਦੀ ਇਹ ਬੈਠਕ ਵਿਸ਼ੇਸ਼ ਮਹੱਤਵ ਰੱਖਦੀ ਹੈ।

ਅੱਜ ਗੋਰਖਪੁਰ 'ਚ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਸੀ.ਐਮ. ਯੋਗੀ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਗੋਰਖਪੁਰ 'ਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਅਧਿਕਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਥੇ ਦੱਸਿਆ ਕਿ ਸ਼ਨੀਵਾਰ ਨੂੰ ਸੀ.ਐੱਮ. ਯੋਗੀ 11.30 ਵਜੇ ਗੋਰਖਪੁਰ ਪਹੁੰਚਣਗੇ। ਗੋਰਖਪੁਰ ਪਹੁੰਚ ਕੇ ਸਰਕਾਰੀ ਜੁਬਲੀ ਇੰਟਰ ਕਾਲਜ 'ਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਖੇਡ
ਅੱਜ ਹੋਣ ਵਾਲੇ ਮੁਕਾਬਲੇ

ਕ੍ਰਿਕਟ : ਸੁਪਰ ਸਮੈਸ਼ ਟੀ-20 ਟੂਰਨਾਮੈਂਟ-2019/20
ਕ੍ਰਿਕਟ : ਰਣਜੀ ਟਰਾਫੀ ਕ੍ਰਿਕਟ ਟੂਰਨਾਮੈਂਟ-2019/20
ਕ੍ਰਿਕਟ : ਦੱ. ਅਫਰੀਕਾ ਬਨਾਮ ਇੰਗਲੈਂਡ (ਪਹਿਲਾ ਟੈਸਟ, ਤੀਜਾ ਦਿਨ)
ਕ੍ਰਿਕਟ : ਨਿਊਜ਼ੀਲੈਂਡ ਬਨਾਮ ਆਸਟਰੇਲੀਆ (ਦੂਜਾ ਟੈਸਟ, ਤੀਜਾ ਦਿਨ)


author

Inder Prajapati

Content Editor

Related News