ਅੱਜ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ, ਪੇਸ਼ ਹੋਵੇਗਾ ਆਰਥਿਕ ਸਰਵੇਖਣ (ਪੜ੍ਹੋ 31 ਜਨਵਰੀ ਦੀਆਂ ਖਾਸ ਖਬਰਾਂ)

01/31/2020 2:08:30 AM

ਨਵੀਂ ਦਿੱਲੀ — ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ 'ਚ ਹੋ ਰਹੀ ਬਿਆਨਬਾਜੀ ਅਤੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦੇਸ਼ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਹੰਗਾਮੇਦਾਰ ਰਹਿਣ ਦੀ ਉਮੀਦ ਹੈ। ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ, ਜਿਸ ਤੋਂ ਬਾਅਦ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ। ਸ਼ਨੀਵਾਰ ਨੂੰ 2020-21 ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦੋ ਪੜਾਅ 'ਚ ਹੋਵੇਗਾ। ਪਹਿਲਾਂ ਪੜਾਅ 31 ਜਨਵਰੀ ਤੋਂ 11 ਫਰਵਰੀ ਤਕ ਚੱਲੇਗਾ ਅਤੇ ਦੂਜਾ ਪੜਾਅ 2 ਮਾਰਚ ਤੋਂ 3 ਅਪ੍ਰੈਲ ਤਕ ਚੱਲੇਗਾ।

ਅੱਜ ਤੋਂ ਸੰਸਦ 'ਚ ਪੇਸ਼ ਹੋਵੇਗਾ ਆਰਥਿਕ ਸਰਵੇਖਣ
ਬਜਟ ਸੈਸ਼ਨ ਦੇ ਪਹਿਲੇ ਦਿਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੇਸ਼ ਦਾ ਆਰਥਿਕ ਸਰਵੇਖਣ ਪੇਸ਼ ਕਰਨਗੀ। ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ, ਜਿਸ ਤੋਂ ਬਾਅਦ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ। ਸ਼ਨੀਵਾਰ ਨੂੰ 2020-21 ਦਾ ਬਜਟ ਪੇਸ਼ ਕੀਤਾ ਜਾਵੇਗਾ। ਵਿਰੋਧੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਧਾਰਾ 370 ਹਟਾਉਣ ਤੋਂ ਬਾਅਦ ਜੰਮੂ ਕਸ਼ਮੀਰ ਦੀ ਸਥਿਤੀ, ਮਹਿੰਗਾਈ, ਆਰਥਿਕ ਸਥਿਤੀ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਇਸ ਸੈਸ਼ਨ ਦੌਰਾਨ ਜ਼ੋਰਾਂ ਸ਼ੋਰਾਂ ਨਾਲ ਚੁੱਕੇ ਜਾਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਸੈਸ਼ਨ ਦੌਰਾਨ ਹੰਗਾਮਾ ਹੋਣ ਦੀ ਪੂਰੀ ਉਮੀਦ ਹੈ। ਉਥੇ ਹੀ ਸਰਕਾਰ ਇਸ ਸੈਸ਼ਨ ਦੌਰਾਨ ਬਜਟ ਪਾਸ ਕਰਨ ਦੇ ਨਾਲ ਹੀ 40 ਤੋਂ ਜ਼ਿਆਦਾ ਬਿੱਲਾਂ ਨੂੰ ਪਾਸ ਕਰਵਾਉਣਾ ਚਾਹੁੰਦੀ ਹੈ।

ਅੱਜ ਸੀ.ਏ.ਏ. ਖਿਲਾਫ ਧਰਨਾ ਪ੍ਰਦਰਸ਼ਨ ਕਰੇਗੀ ਕਾਂਗਰਸ
ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਸੋਧੇ ਨਾਗਰਿਕਤਾ ਕਾਨੂੰਨ ਅਤੇ ਐੱਨ.ਆਰ.ਸੀ. ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਪ੍ਰਤੀ ਏਕਤਾ ਜ਼ਾਹਿਰ ਕਰਦੇ ਹੋਏ ਅੱਜ ਸੰਸਦ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਧਰਨਾ ਦੇਣਗੇ। ਸੂਤਰਾਂ ਮੁਤਾਬਕ ਇਸ ਪ੍ਰਦਰਸ਼ਨ 'ਚ ਪਾਰਟੀ ਦੇ ਮੈਂਬਰ ਸ਼ਾਮਲ ਹੋਣਗੇ। ਇਸ ਮੌਕੇ ਰਾਹੁਲ ਗਾਂਧੀ ਵੀ ਮੌਜੂਦ ਰਹਿ ਸਕਦੇ ਹਨ।

ਅੱਜ ਤੇ ਕੱਲ ਬੈਂਕਾਂ ਦੀ ਰਹੇਗੀ ਹੜਤਾਲ
ਬੈਂਕ ਕਰਮਚਾਰੀਆਂ ਦੇ ਤਨਖਾਹ 'ਚ ਸੋਧ ਲਈ ਇੰਡੀਅਨ ਬੈਂਕਸ ਐਸੋਸੀਏਸ਼ਨ ਦੀ ਕਮੇਟੀ ਅਤੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਸ ਵਿਚਾਲੇ ਕਈ ਦੌਰ ਦੀ ਗੱਲਬਾਤ ਦਾ ਕੋਈ ਸਿੱਟਾ ਨਾ ਨਿਕਲਣ ਤੋਂ ਬਾਅਦ ਹੁਣ ਬੈਂਕ ਯੂਨੀਅਨਾਂ ਨੇ ਅੱਜ ਅਤੇ ਕੱਲ ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਵੀਰਵਾਰ ਨੂੰ ਹੋਈ ਬੈਠਕ ਤੋਂ ਬਾਅਦ ਬੈਂਕ ਯੂਨੀਅਨਾਂ ਨੇ 31 ਜਨਵਰੀ ਅਤੇ 1 ਫਰਵਰੀ ਨੂੰ ਦੇਸ਼ ਵਿਆਪੀ ਬੈਂਕ ਹੜਤਾਲ ਕਰਨ ਦਾ ਫੈਸਲਾ ਲਿਆ ਹੈ।


Inder Prajapati

Content Editor

Related News