ਪੰਜਾਬ ‘ਚ ਅਗਲੇ 5 ਦਿਨਾਂ ਦੀ ਪੜ੍ਹੋ Weather Update, ਜਾਣੋ ਕਿਸ ਤਰ੍ਹਾਂ ਦਾ ਹੋਵੇਗਾ ਮੌਸਮ
Saturday, Aug 09, 2025 - 05:42 PM (IST)

ਜਲੰਧਰ- ਪੰਜਾਬ 'ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ, 9 ਅਗਸਤ ਤੋਂ 13 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਅਸਾਰ ਹਨ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਵਰਖਾ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ
ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਵਿਭਾਗ ਨੇ 10 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਸੰਗਰੂਰ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ
11 ਤੇ 12 ਅਗਸਤ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਤਰਨ ਤਾਰਨ 'ਚ ਸੁੱਕਾ ਮੌਸਮ ਰਹੇਗਾ ਪਰ ਬਾਕੀ ਜ਼ਿਲ੍ਹਿਆਂ ਵਿਚ ਬੁੰਦਾ ਬਾਂਦੀ ਹੋਵੇਗੀ। 13 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ 25-50 ਫੀਸਦੀ ਸਥਾਨਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ, ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਕੁਝ ਕਮੀ ਆ ਸਕਦੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8