ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

03/15/2022 8:45:42 PM

ਜਲੰਧਰ : 5 ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨਾਂ ਤੋਂ ਅਸਤੀਫ਼ਾ ਮੰਗ ਲਿਆ ਹੈ। ਅਜਿਹੀਆਂ ਹੀ ਘਟਨਾਵਾਂ ਸਬੰਧੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ 5 ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗਿਆ ਅਸਤੀਫ਼ਾ
5 ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂੁ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਹੈ।

ਪਹਿਲੀ ਵਾਰ ਵਿਧਾਨ ਸਭਾ ਪੁੱਜੀਆਂ 13 'ਚੋਂ 9 ਮਹਿਲਾ ਵਿਧਾਇਕਾਂ
2022 ਦੀਆਂ ਵਿਧਾਨ ਸਭਾ ਚੋਣਾਂ ਦਾ ਨਤੀਜਾ ਆਉਣ ਤੋਂ ਬਾਅਦ ਜਿੱਥੇ ਪੰਜਾਬ 'ਚ ਮਹਿਲਾ ਵਿਧਾਇਕਾਂ ਦਾ ਅੰਕੜਾ ਪਿਛਲੀ ਵਾਰ ਦੇ ਮੁਕਾਬਲੇ ਦੁੱਗਣਾ ਹੋ ਗਿਆ ਹੈ, ਉੱਥੇ ਹੀ 13 'ਚੋਂ 9 ਮਹਿਲਾ ਵਿਧਾਇਕਾਂ ਅਜਿਹੀਆਂ ਹਨ, ਜੋ ਪਹਿਲੀ ਵਾਰ ਵਿਧਾਨ ਸਭਾ ਪਹੁੰਚੀਆਂ ਹਨ।

'ਕੋਰੋਨਾ' ਨੂੰ ਲੈ ਕੇ ਪੰਜਾਬ 'ਚ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ ਜਾਰੀ
ਸੂਬੇ 'ਚ ਕੋਰੋਨਾ ਦਾ ਕਹਿਰ ਘੱਟ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਸੂਬੇ 'ਚ ਕੋਰੋਨਾ ਮਹਾਮਾਰੀ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।

ਨੌਜਵਾਨ ਦੀ ਹਵਸ ਦਾ ਸ਼ਿਕਾਰ 11 ਸਾਲਾ ਬੱਚੀ ਨੇ ਮੁੰਡੇ ਨੂੰ ਦਿੱਤਾ ਜਨਮ, ਮਾਪਿਆਂ ਅੱਗੇ ਇੰਝ ਖੁੱਲ੍ਹਿਆ ਭੇਤ
ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਬੱਚੀ ਨੇ ਵੀ ਕਿਸੇ ਨੂੰ ਨਹੀਂ ਦੱਸਿਆ। ਜਦੋਂ ਬੱਚੀ ਦੀ ਸਿਹਤ ਵਿਗੜਨੀ ਸ਼ੁਰੂ ਹੋਈ ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਡਾਕਟਰ ਦੇ ਕੋਲ ਗਏ ਤਾਂ ਪਤਾ ਲੱਗਾ ਕਿ ਬੱਚੀ ਗਰਭਵਤੀ ਹੈ। ਉਸ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਬੱਚੀ ਨੇ ਇਕ ਮੁੰਡੇ ਨੂੰ ਜਨਮ ਦਿੱਤਾ।

ਪੰਜਾਬ ਰੋਡਵੇਜ਼ 'ਤੇ ਸੰਕਟ ਦੇ ਬੱਦਲ, ਉਧਾਰ ਦੇ ਡੀਜ਼ਲ ਤੋਂ ਹੋਈ ਨਾਂਹ ਤਾਂ ਖੜ੍ਹ ਜਾਣਗੀਆਂ ਬੱਸਾਂ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਵਿਭਾਗ ਦੇ ਵਿੱਤੀ ਹਾਲਾਤ ਇੰਨੇ ਖਰਾਬ ਹੋ ਚੁੱਕੇ ਹਨ ਕਿ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਐੱਫ. ਡੀ. ਦੀ ਵਰਤੋਂ ਕਰਨੀ ਪਈ ਹੈ। ਠੇਕਾ ਕਰਮਚਾਰੀਆਂ ਨੂੰ ਐੱਫ. ਡੀ. ਦੇ ਪੈਸਿਆਂ ਨਾਲ ਤਨਖਾਹ ਭਾਵੇਂ ਦੇ ਦਿੱਤੀ ਗਈ ਹੈ ਪਰ ਅਜੇ ਵੀ ਹਾਲਾਤ ਅਜਿਹੇ ਹਨ ਕਿ ਡੀਜ਼ਲ ਪੁਆਉਣ ਲਈ ਵਿਭਾਗ ਕੋਲ ਉਚਿਤ ਫੰਡ ਮੁਹੱਈਆ ਨਹੀਂ ਹੈ। ਬੱਸਾਂ ਉਧਾਰ ਦੇ ਡੀਜ਼ਲ ਨਾਲ ਚੱਲ ਰਹੀਆਂ ਹਨ, ਜਦੋਂ ਬਕਾਇਆ ਵਧਣ ’ਤੇ ਪੈਟਰੋਲ ਪੰਪਾਂ ਨੇ ਉਧਾਰ ਡੀਜ਼ਲ ਦੇਣਾ ਬੰਦ ਕਰ ਦਿੱਤਾ ਤਾਂ ਬੱਸਾਂ ਖੜ੍ਹੀਆਂ ਹੋ ਜਾਣਗੀਆਂ।

ਹੋਲੇ ਮਹੱਲੇ ਦੇ ਮੱਦੇਨਜ਼ਰ ਨੱਕੀਆਂ ਟੋਲ ਪਲਾਜ਼ਾ ਬੰਦ, 20 ਮਾਰਚ ਤਕ ਮੁਫ਼ਤ ਲੰਘਣਗੇ ਵਾਹਨ
ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲਾ ਮਹੱਲਾ ਮੇਲਾ 14 ਮਾਰਚ ਤੋਂ 19 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ, ਦੇ ਸਬੰਧ ਵਿਚ ਅੱਜ ਤੋਂ ਹੀ ਭਾਰੀ ਤਾਦਾਦ ’ਚ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਸੰਗਤ ਦੀ ਸਹੂਲਤ ਲਈ ਪਿੰਡ ਨੱਕੀਆਂ ਵਿਖੇ ਲੱਗਿਆ ਹੋਇਆ ਰੋਹਨ-ਰਾਜਦੀਪ ਟੋਲ ਪਲਾਜ਼ਾ ਡਿਪਟੀ ਕਮਿਸ਼ਨਰ ਰੂਪਨਗਰ ਨੇ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਹਦਾਇਤ ਕਰ ਕੇ 13 ਤਾਰੀਖ਼ ਨੂੰ ਹੀ ਦੁਪਹਿਰ 12.30 ਤੋਂ ਹੀ ਬੰਦ ਕਰਵਾ ਦਿੱਤਾ ਹੈ।


Harnek Seechewal

Content Editor

Related News