ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

03/17/2022 9:46:05 PM

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਦਿਆਂ ਹੀ ਅੱਜ ਪਹਿਲੇ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ, ਜਿਸ ਤਹਿਤ ਉਨ੍ਹਾਂ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਅਤੇ ਇਹ ਉਨ੍ਹਾਂ ਦਾ ਪਰਸਨਲ ਵਟਸਐਪ ਨੰਬਰ ਹੋਵੇਗਾ। ਉਥੇ ਹੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇਕ ਵਾਰ ਫਿਰ ਤੋਂ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਹੋ ਜਿਹੀਆਂ ਘਟਨਾਵਾਂ ਸਬੰਧੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਪੰਜਾਬ ਲਈ 'ਭਗਵੰਤ ਮਾਨ' ਦਾ ਪਹਿਲਾ ਵੱਡਾ ਐਲਾਨ, ਬੋਲੇ-ਇਤਿਹਾਸ 'ਚ ਕਦੇ ਨਹੀਂ ਲਿਆ ਗਿਆ ਅਜਿਹਾ ਫ਼ੈਸਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਲਈ ਪਹਿਲਾ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਸੂਬੇ 'ਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਉਨ੍ਹਾਂ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਹੈਲਪਲਾਈਨ ਨੰਬਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ ਅਤੇ ਇਹ ਉਨ੍ਹਾਂ ਦਾ ਪਰਸਨਲ ਵਟਸਐਪ ਨੰਬਰ ਹੋਵੇਗਾ।

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਵਾਰ ਫਿਰ ਤੋਂ ਬੇਅਦਬੀ ਦੀ ਕੋਸ਼ਿਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਇਹ ਬੇਅਦਬੀ ਪਰਿਕਰਮਾ ’ਚ ਬੈਠੀ ਇਕ ਜਨਾਨੀ ਵਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਰਿਕਰਮਾ ’ਚ ਇਕ ਬਿਹਾਰੀ ਜਨਾਨੀ ਬੈਠ ਕੇ ਬੀੜੀ ਪੀ ਰਹੀ ਸੀ।

ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ 'ਪ੍ਰਕਾਸ਼ ਸਿੰਘ ਬਾਦਲ' ਨੇ ਲਿਆ ਵੱਡਾ ਫ਼ੈਸਲਾ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਸੂਬੇ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਫ਼ੈਸਲਾ ਲਿਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਸਾਬਕਾ ਵਿਧਾਇਕ ਵੱਜੋਂ ਆਪਣੀ ਪੈਨਸ਼ਨ ਨਹੀਂ ਲੈਣਗੇ।

ਪੰਜਾਬ ਦੇ ਲੋਕਾਂ ਲਈ ਬੁਰੀ ਖ਼ਬਰ, ਕੋਲਾ ਸੰਕਟ ਕਾਰਨ ਬਿਜਲੀ ਦੇ ਵੱਡੇ ਕੱਟ ਲੱਗਣ ਦਾ ਖ਼ਦਸ਼ਾ

ਪੰਜਾਬ ’ਚ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਅਧਿਕਾਰਤ ਤੌਰ ’ਤੇ ਕੱਟ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਪਾਵਰਕਾਮ ਨੇ 32 ਮਿਲੀਅਨ ਯੂਨਿਟ ਦੀ ਘਾਟ ਪੂਰੀ ਕਰਨ ਵਾਸਤੇ ਕੱਟ ਲਗਾਏ। ਪਾਵਰਕਾਮ ਦੀ ਰਿਪੋਰਟ ਮੁਤਾਬਕ ਪਾਵਰਕਾਮ ਕੋਲ ਬੀਤੇ ਦਿਨ ਬਿਜਲੀ ਦੀ 1630 ਮਿਲੀਅਨ ਯੂਨਿਟ ਸੀ, ਜਦੋਂ ਕਿ ਸਪਲਾਈ 1598 ਮਿਲੀਅਨ ਯੂਨਿਟ ਸੀ, ਜਿਸ ਕਾਰਨ ਇਹ ਕੱਟ ਲਗਾਉਣੇ ਪਏ।

ਰੂਸ ਦਾ ਸਮਰਥਨ ਕਰਨ 'ਤੇ ਆਸਟ੍ਰੇਲੀਆ ਨੇ ਚੀਨ ਨੂੰ ਦਿੱਤੀ ਇਹ ਧਮਕੀ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਬੀਜਿੰਗ 'ਤੇ ਨਵੀਆਂ ਅੰਤਰਰਾਸ਼ਟਰੀ ਪਾਬੰਦੀਆਂ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਜੇਕਰ ਚੀਨ ਯੂਕ੍ਰੇਨ 'ਤੇ ਰੂਸ ਦੀ ਲੜਾਈ ਦਾ ਸਮਰਥਨ ਕਰਦਾ ਹੈ ਤਾਂ ਉਸ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।


Harnek Seechewal

Content Editor

Related News