ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

04/02/2022 10:28:29 PM

ਜਲੰਧਰ : ਪੰਜਾਬ ਦੇ ਨਿੱਜੀ ਸਕੂਲਾਂ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਗਾਈ ਗਈ ਕੰਟੀਨਿਊਏਸ਼ਨ ਫ਼ੀਸ ਦੀ ਸ਼ਰਤ ਤੋਂ 2022-23 ਸੈਸ਼ਨ ਲਈ ਵੀ ਨਿੱਜੀ ਸਕੂਲਾਂ ਨੂੰ ਛੋਟ ਮਿਲ ਗਈ ਹੈ। ਪੰਜਾਬ ’ਚ ਧਮਾਕੇਦਾਰ ਜਿੱਤ ਹਾਸਲ ਕਰਕੇ ਸਰਕਾਰ ਬਣਾਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਗੁਜਰਾਤ ’ਤੇ ਹਨ। ਇਸੇ ਤਹਿਤ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਪੁੱਜੇ। ਦੇਸ਼ ਤੇ ਪੰਜਾਬ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

 ਪੰਜਾਬ ਦੇ ਨਿੱਜੀ ਸਕੂਲਾਂ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਗਾਈ ਗਈ ਕੰਟੀਨਿਊਏਸ਼ਨ ਫ਼ੀਸ ਦੀ ਸ਼ਰਤ ਤੋਂ 2022-23 ਸੈਸ਼ਨ ਲਈ ਵੀ ਨਿੱਜੀ ਸਕੂਲਾਂ ਨੂੰ ਛੋਟ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਿੱਜੀ ਸਕੂਲਾਂ ਵੱਲੋਂ ਸਰਕਾਰ ਦੇ ਉਕਤ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੋਈ ਹੈ ਅਤੇ ਉਸੇ ਮਾਮਲੇ ਵਿਚ ਇਕ ਨਵੀਂ ਐਪਲੀਕੇਸ਼ਨ ਦਾਖ਼ਲ ਹੋਈ ਸੀ, ਜਿਸ ’ਤੇ ਕੋਰਟ ਨੇ ਨਿੱਜੀ ਸਕੂਲਾਂ ਨੂੰ ਦਿੱਤੀ ਗਈ ਰਾਹਤ ਨਵੇਂ ਪੱਧਰ ਵਿਚ ਵੀ ਬਰਕਰਾਰ ਰੱਖੀ ਹੈ।

ਅਰਵਿੰਦ ਕੇਜਰੀਵਾਲ ਸਮੇਤ ਗੁਜਰਾਤ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਰਨਗੇ ਰੋਡ ਸ਼ੋਅ (ਤਸਵੀਰਾਂ)

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਹੂੰਝਾਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਹੁਣ ਗੁਜਰਾਤ 'ਤੇ ਟਿਕੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਪੁੱਜੇ। ਇਹ ਉੱਥੇ 2 ਦਿਨਾਂ ਤੱਕ ਰਹਿਣਗੇ ਅਤੇ ਕੇਜਰੀਵਾਲ ਨਾਲ ਮਿਲ ਕੇ ਰੋਡ ਸ਼ੋਅ ਸਮੇਤ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ।

ਹੁਸ਼ਿਆਰਪੁਰ ਦੇ SSP ਨਿੰਬਾਲੇ ਦੇ ਤਬਾਦਲੇ ’ਤੇ ਭਖ਼ੀ ਸਿਆਸਤ, ਕਾਂਗਰਸੀ ਵਿਧਾਇਕਾਂ ਨੇ ਚੁੱਕੇ ਸਵਾਲ

ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਹੁਸ਼ਿਆਰਪੁਰ ਦੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਦਾ ਹੁਸ਼ਿਆਰਪੁਰ ਤੋਂ ਮੁਕਤਸਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਤਬਾਦਲੇ ਨੂੰ ਲੈ ਕੇ ਸਿਆਸਤ ਭਖ਼ ਚੁੱਕੀ ਹੈ। ਇਸੇ ਦਰਮਿਆਨ ਕਾਂਗਰਸੀ ਵਿਧਾਇਕਾਂ ਪ੍ਰਤਾਪ ਸਿੰਘ ਬਾਜਵਾ ਤੇ ਪਰਗਟ ਸਿੰਘ ਨੇ ਟਵੀਟ ਕਰ ਇਸ ਤਬਾਦਲੇ ’ਤੇ ਸਵਾਲ ਚੁੱਕੇ ਹਨ।

ਅੰਦੋਲਨ ਬਿਨਾਂ ਹੱਲ ਨਹੀਂ ਹੋਣਗੇ ਚੰਡੀਗੜ੍ਹ ਅਤੇ ਪਾਣੀਆਂ ਦੇ ਮਸਲੇ: ਬਲਬੀਰ ਰਾਜੇਵਾਲ

ਪੰਜਾਬ ਵਿਧਾਨ ਸਭਾ ਨੇ ਬੀਤੇ ਦਿਨ ਇਕ ਮਤਾ ਪਾਸ ਕਰ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਇਸ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮਤਾ ਪਾਸ ਕਰਨਾ ਚੰਗੀ ਗੱਲ ਹੈ ਪਰ ਇੰਝ ਚੰਡੀਗੜ੍ਹ ਨਹੀਂ ਮਿਲੇਗਾ। ਇਸ ਲਈ ਅੰਦੋਲਨ ਕਰਨਾ ਪਵੇਗਾ।

ਨਰਾਤਿਆਂ ਮੌਕੇ ਮਾਤਾ ਚਿੰਤਪੂਰਨੀ ਦਾ ਫੁੱਲਾਂ ਨਾਲ ਸਜਿਆ ਸੁੰਦਰ ਦਰਬਾਰ, ਉਮੜਿਆ ਸ਼ਰਧਾਲੂਆਂ ਦਾ ਸੈਲਾਬ

ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਸ਼ਕਤੀਪੀਠਾਂ ’ਤੇ ਅੱਜ ਯਾਨੀ ਕਿ ਸ਼ਨੀਵਾਰ ਤੋਂ ਮਾਤਾ ਦੇ ਚੈਤਰ ਨਰਾਤੇ ਬਹੁਤ ਧੂਮ-ਧਾਮ ਨਾਲ ਸ਼ੁਰੂ ਹੋ ਗਏ ਹਨ। 51 ਸ਼ਕਤੀਪੀਠਾਂ ’ਚੋਂ ਇਕ ਮਾਤਾ ਚਿੰਤਪੂਰਨੀ ਦਰਬਾਰ ’ਚ ਸ਼ਰਧਾਲੂ ਵੱਡੀ ਗਿਣਤੀ ’ਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਅੱਜ ਪਹਿਲੇ ਦਿਨ ਨਰਾਤੇ ਮੌਕੇ ਮਾਤਾ ਸ਼ੈਲਪੁੱਤਰੀ ਦੀ ਪੂਜਾ ਕੀਤੀ ਜਾਂਦੀ ਹੈ।

36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਬੀਤੇ ਦਿਨੀਂ ਪਿੰਡ ਮੂਲਿਆਂਵਾਲ ਤੋਂ ਪਿੰਡ ਕਲੇਰ ਕਲਾਂ ਨੂੰ ਜਾਂਦੀ ਇਕ ਪੱਕੀ ਸੜਕ ’ਤੇ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸਦਾ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਬਟਾਲਾ ਪੁਲਸ ਨੇ ਉਕਤ ਕਤਲ ਕੇਸ ਦੀ ਗੁੱਥੀ 36 ਘੰਟਿਆਂ ’ਚ ਸੁਲਝਾਉਂਦੇ ਹੋਏ ਗੁਰਦਿਆਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ ਜਾਰੀ

ਪੰਜਾਬ ’ਚ ਡੀ. ਜੇ. ’ਤੇ ਵੱਜਣ ਵਾਲੇ ਲੱਚਰ, ਸ਼ਰਾਬ ਅਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਲਾਅ ਐਂਡ ਆਰਡਰ ਈਸ਼ਵਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਪੱਤਰ ਭੇਜੇ ਗਏ ਹਨ।

ਪਿਊਸ਼ ਗੋਇਲ ਨੇ ਬੇਰੁਜ਼ਗਾਰਾਂ ਨੂੰ ਦਿੱਤੀ ਖੁਸ਼ਖਬਰੀ, ਅਗਲੇ 5 ਸਾਲਾਂ 'ਚ ਪੈਦਾ ਹੋਣਗੀਆਂ 10 ਲੱਖ ਨੌਕਰੀਆਂ

 ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਊਸ਼ ਗੋਇਲ ਨੇ ਸ਼ਨੀਵਾਰ ਨੂੰ ਕਿਹਾ ਕਿ ਆਸਟ੍ਰੇਲੀਆ ਨਾਲ ਨਵੇਂ ਵਪਾਰ ਸਮਝੌਤੇ ਨਾਲ ਅਗਲੇ 5 ਸਾਲਾਂ 'ਚ ਦੁਵੱਲਾ ਵਪਾਰ ਮੌਜੂਦਾ 27 ਅਰਬ ਡਾਲਰ ਤੋਂ 45-50 ਅਰਬ ਡਾਲਰ ਤੱਕ ਪਹੁੰਚਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਉਮੀਦ ਹੈ ਕਿ ਅਗਲੇ 4 ਤੋਂ 5 ਸਾਲਾਂ ਵਿੱਚ ਭਾਰਤ ਵਿੱਚ 10 ਲੱਖ ਨੌਕਰੀਆਂ ਪੈਦਾ ਹੋਣਗੀਆਂ। 

 

 


Manoj

Content Editor

Related News