ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

Monday, Mar 21, 2022 - 08:59 PM (IST)

ਜਲੰਧਰ : ਭਗਵੰਤ ਮਾਨ ਸਰਕਾਰ ਨੇ ਅੱਜ ਨਵੇਂ ਬਣੇ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਦਿੱਤੀ ਹੈ। ਗ੍ਰਹਿ ਵਿਭਾਗ, ਆਬਕਾਰੀ ਅਤੇ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਨੇ ਆਪਣੇ ਕੋਲ ਹੀ ਰੱਖੇ ਹਨ। ਇਨ੍ਹਾਂ ਨਿਯੁਕਤੀਆਂ 'ਤੇ ਸਵਾਲ ਖੜ੍ਹੇ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਹੱਕ ’ਤੇ ਪਹਿਲਾ ਡਾਕਾ ਮਾਰ ਦਿੱਤਾ ਹੈ। ਪੰਜਾਬ ਦੀ ਸਿਆਸਤ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਭਗਵੰਤ ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ
ਭਗਵੰਤ ਮਾਨ ਸਰਕਾਰ ਨੇ ਨਵੇਂ ਬਣੇ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਦਿੱਤੀ ਗਈ ਹੈ। ਗ੍ਰਹਿ ਵਿਭਾਗ, ਆਬਕਾਰੀ ਅਤੇ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਨੇ ਆਪਣੇ ਕੋਲ ਹੀ ਰੱਖਿਆ ਹੈ। ਹਰਪਾਲ ਚੀਮਾ ਨੂੰ ਵਿੱਤ ਮੰਤਰਾਲਾ ਅਤੇ ਰੈਵੇਨਿਊ ਵਿਭਾਗ ਦਿੱਤਾ ਗਿਆ ਹੈ।

‘ਆਪ’ ਵਲੋਂ ਚੁਣੇ ਗਏ ਰਾਜ ਸਭਾ ਮੈਂਬਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੀ ਕੀਤੀ ਗਈ ਚੋਣ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਆਖਿਆ ਸੀ ਕਿ ਇਹ ਸਰਕਾਰ ਦਿੱਲੀ ਤੋਂ ਚੱਲਣ ਵਾਲੀ ਹੈ ਅਤੇ ਇਸ ਨੇ ਪੰਜਾਬ ਦੇ ਹੱਕ ’ਤੇ ਪਹਿਲਾ ਡਾਕਾ ਮਾਰ ਦਿੱਤਾ ਹੈ।

'ਆਪ' ਨੇ ਬਦਲਿਆ ਪਾਰਟੀ ਦਾ ਪੰਜਾਬ ਸਹਿ-ਇੰਚਾਰਜ, ਜਾਣੋ ਹੁਣ ਕਿਸ ਨੂੰ ਸੌਂਪੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਹੁਣ ਡਾ. ਸੰਦੀਪ ਪਾਠਕ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਸਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਹੈ। 

ਰਾਜ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
31 ਮਾਰਚ ਨੂੰ ਰਾਜ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਤੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦਾ ਐਲਾਨ ਅੱਜ ਕਰ ਦਿੱਤਾ ਹੈ। ਇਨ੍ਹਾਂ ’ਚ ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ, ਫਗਵਾੜਾ ਸਥਿਤ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ, ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਲੁਧਿਆਣਾ ਤੋਂ ਇੰਡਸਟ੍ਰੀਲਿਸਟ ਸੰਜੀਵ ਅਰੋੜਾ ਅਤੇ ਦਿੱਲੀ ਆਈ. ਆਈ. ਟੀ. ਦੇ ਪ੍ਰੋਫ਼ੈਸਰ ਡਾ. ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ।

16ਵੀਂ ਵਿਧਾਨ ਸਭਾ ’ਚ ਰਾਜਪਾਲ ਦਾ ਪਹਿਲਾ ਭਾਸ਼ਣ, ਕਿਹਾ ਹਰ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ
ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰੇਗੀ।


Harnek Seechewal

Content Editor

Related News