ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

Friday, Feb 18, 2022 - 08:55 PM (IST)

ਜਲੰਧਰ : ਵਿਧਾਨ ਸਭਾ ਚੋਣਾਂ ਨੂੰ ਸਿਰਫ ਇਕ ਦਿਨ ਬਾਕੀ ਰਹਿ ਗਿਆ ਹੈ, ਅਜਿਹੇ 'ਚ ਹਰ ਸਿਆਸੀ ਪਾਰਟੀ ਵੱਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਵੋਟਰਾਂ ਦਾ ਝੁਕਾ ਕਿਸ ਪਾਰਟੀ ਵੱਲ ਹੋਵੇਗਾ, ਇਹ ਤਾਂ ਸਮਾਂ ਹੀ ਦੱਸੇਗਾ। ਫਿਲਹਾਲ 20 ਫਰਵਰੀ ਦਿਨ ਐਤਵਾਰ ਨੂੰ ਵੋਟਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅਜਿਹੀਆਂ ਹੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ -

ਸਖ਼ਤ ਰੌਂਅ 'ਚ ਕਾਂਗਰਸ ਹਾਈਕਮਾਨ, ਲਗਾਤਾਰ ਤੀਜੇ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਜੋ ਕਿ ਇਸ ਵਾਰ ਟਿਕਟ ਨਾ ਮਿਲਣ ਕਾਰਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਨੂੰ ਅੱਜ ਕਾਂਗਰਸ ਹਾਈਕਮਾਂਨ ਨੇ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਥਾਪੇ ਗਏ ਪੰਜਾਬ/ਚੰਡੀਗੜ੍ਹ ਇੰਚਾਰਜ ਹਰੀਸ਼ ਚੌਧਰੀ ਵਲੋਂ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅਨੁਸਾਸ਼ਨ ਕਮੇਟੀ ਵਲੋਂ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

ਵਿਧਾਨ ਸਭਾ ਚੋਣਾਂ 2022: ਕਾਂਗਰਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਮਿਲਣਗੀਆਂ ਇਹ ਸਹੂਲਤਾਵਾਂ

ਪੰਜਾਬ 'ਚ 20 ਫਰਵਰੀ,2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ 'ਚ ਸਿਆਸੀ ਆਪੋ-ਆਪਣੀਆਂ ਤਿਆਰੀਆਂ 'ਚ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਕਈ ਪਾਰਟੀਆਂ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਸੀ। ਚੋਣ ਪ੍ਰਚਾਰ ਦੇ ਆਖਰੀ ਦਿਨ ਯਾਨੀ ਅੱਜ ਕਾਂਗਰਸ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਚੋਣ ਮਨੋਰਥ ਪੱਤਰ ਵਿੱਚ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ 'ਤੇ ਖ਼ਾਸ ਧਿਆਨ ਦਿੱਤਾ ਗਿਆ ਹੈ। 

ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦੀ ਵੱਡੀ ਕਾਰਵਾਈ, ਵਿਧਾਇਕ ਤਰਸੇਮ ਡੀ. ਸੀ. ਨੂੰ ਪਾਰਟੀ 'ਚੋਂ ਕੱਢਿਆ

ਕਾਂਗਰਸ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਪਹਿਲਾਂ ਇਕ-ਇਕ ਕਰਕੇ ਬਾਗੀਆਂ 'ਤੇ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਤੋਂ ਬਾਅਤ ਹੁਣ ਕਾਂਗਰਸ ਨੇ ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ।

101 ਵਿਧਾਇਕਾਂ ਦਰਮਿਆਨ ਬਾਦਲ ਬ੍ਰਦਰਜ਼ ਦੀ ਜਾਇਦਾਦ ਵਧੀ, ਸੁਖਬੀਰ ਨੇ ਸਭ ਤੋਂ ਵਧ ਅਮੀਰ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਅਦ) ਦੇ ਪ੍ਰਧਾਨ ਸੁਖਬੀਰ ਬਾਦਲ ਬਾਦਲ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਵੇਂ ਉਲਟ ਸਿਆਸੀ ਪਾਰਟੀਆਂ ਵਿਚ ਹੋ ਸਕਦੇ ਹਨ। ਉਨ੍ਹਾਂ ਨੇ ਪਿਛਲੇ 5 ਸਾਲਾਂ ਵਿਚ 101 ਵਿਧਾਇਕਾਂ ਦਰਮਿਆਨ ਜਾਇਦਾਦ ਵਿਚ ਸਭ ਤੋਂ ਜ਼ਿਆਦਾ ਵਾਧਾ ਦਰਜ ਕੀਤਾ ਹੈ, ਜੋ ਫਿਰ ਤੋਂ ਚੋਣ ਲੜ ਰਹੇ ਹਨ। ਜਲਾਲਾਬਾਦ ਵਿਧਾਨਸਭਾ ਖੇਤਰ ਤੋਂ ਚੋਣ ਲੜ ਰਹੇ ਫਿਰੋਜ਼ਪੁਰ ਤੋਂ ਲੋਕਸਭਾ ਮੈਂਬਰ ਸੁਖਬੀਰ ਦੀ ਜਾਇਦਾਦ ਵਿਚ 100 ਕਰੋੜ ਰੁਪਏ ਤੋਂ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਹੈ।

ਸੁਨੀਲ ਜਾਖੜ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ-ਕੇਜਰੀਵਾਲ ਹਿੰਦੂ ਨੂੰ ਡਰਿਆ ਤੇ ਸਹਿਮਿਆ ਹੋਇਆ ਨਾ ਸਮਝਣ

ਪੰਜਾਬ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਲਾਏ ਗਏ ਦੋਸ਼ਾਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ। ਜਾਖੜ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਕੇਜਰੀਵਾਲ 'ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ, ਜਿਸ ਵਿਚ ਉਨ੍ਹਾਂ ਨੇ ਦੇਸ਼ ਦੇ ਇਕ ਟੁਕੜੇ ਦਾ ਪੀ. ਐੱਮ. ਬਣਨ ਦੀ ਇੱਛਾ ਜ਼ਾਹਿਰ ਕੀਤੀ ਸੀ।

ਵਿਧਾਨ ਸਭਾ ਚੋਣਾਂ 2022: ਅੱਜ ਸ਼ਾਮ 6 ਵਜੇ ਤੋਂ ਬਾਅਦ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਚੋਣ ਪ੍ਰਚਾਰ

ਪੰਜਾਬ 'ਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਚੋਣ ਪ੍ਰਚਾਰ 18 ਫਰਵਰੀ ਦਿਨ ਸ਼ੁੱਕਰਵਾਰ ਯਾਨੀ ਅੱਜ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ। ਇਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ ਜਾਂ ਮੀਟਿੰਗਾਂ 'ਤੇ ਮੁਕੰਮਲ ਪਾਬੰਦੀ ਰਹੇਗੀ। ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੈਪਟਨ ਨੇ ਕੱਢਿਆ ਰੋਡ ਸ਼ੋਅ, ਰਾਜਨਾਥ ਸਿੰਘ ਸਮੇਤ ਕਈ ਦਿੱਗਜ ਨੇਤਾਵਾਂ ਨੇ ਲਿਆ ਹਿੱਸਾ

ਪਟਿਆਲਾ 'ਚ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਗ੍ਰਹਿ ਹਲਕੇ ਤੋਂ ਕੱਢੇ ਗਏ ਰੋਡ ਸ਼ੋਅ 'ਚ ਹਜ਼ਾਰਾਂ ਲੋਕ ਸ਼ਾਮਲ ਹੋਏ। ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਰੋਡ ਸ਼ੋਅ 'ਚ ਕੈਪਟਨ ਦੀ ਪਤਨੀ ਅਤੇ ਸਾਂਸਦ ਪ੍ਰਨੀਤ ਕੌਰ, ਰੋਹਤਕ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਅਤੇ ਪ੍ਰਸਿੱਧ ਫਿਮਲ ਅਦਾਕਾਰ ਪੁਨੀਤ ਈਸਰ ਅਤੇ ਕਈ ਹੋਰ ਲੋਕ ਵੀ ਇਸ ਰੋਡ ਸ਼ੋਅ 'ਚ ਸ਼ਾਮਲ ਹੋਏ।


Harnek Seechewal

Content Editor

Related News