ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Friday, Jul 07, 2023 - 09:40 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ ਦਰ ਨੂੰ ਵਧਾ ਕੇ ਗ਼ੈਰ-ਹੁਨਰਮੰਦ ਖੇਤੀਬਾੜੀ ਕਾਮਿਆਂ ਲਈ ਪੰਜਾਬ ਦੁਆਰਾ ਨੋਟੀਫਾਈ ਕੀਤੀ ਦਰ 381.06 ਰੁਪਏ ਕਰਨ ਦੀ ਮੰਗ ਕੀਤੀ। ਉਥੇ ਹੀ ਸੀ.ਬੀ.ਆਈ. ਨੇ ਦੋ ਜੂਨ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਵਾਪਰੇ ਰੇਲ ਹਾਦਸੇ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਤਿੰਨ ਰੇਲ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਵਿਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ 'ਤੇ ਗੈਰ ਇਰਾਦਤਨ ਕਤਲ ਤੇ ਸਬੂਤ ਨਸ਼ਟ ਕਰਨ ਦੇ ਦੋਸ਼ ਲਗਾਏ ਗਏ ਹਨ। ਪੜ੍ਹੋ ਦੇਸ਼-ਦੁਨੀਆ ਨਾਲ ਸਬੰਧਿਤ ਅੱਜ ਦੀਆਂ ਅਹਿਮ ਖ਼ਬਰਾਂ...

ਕੇਂਦਰ ਦੀ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ, CM ਮਾਨ ਨੇ ਲਿਖਿਆ ਪੱਤਰ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ ਦਰ ਨੂੰ ਵਧਾ ਕੇ ਗ਼ੈਰ-ਹੁਨਰਮੰਦ ਖੇਤੀਬਾੜੀ ਕਾਮਿਆਂ ਲਈ ਪੰਜਾਬ ਦੁਆਰਾ ਨੋਟੀਫਾਈ ਕੀਤੀ ਦਰ 381.06 ਰੁਪਏ ਕਰਨ ਦੀ ਮੰਗ ਕੀਤੀ।

ਓਡੀਸ਼ਾ ਰੇਲ ਹਾਦਸੇ 'ਤੇ CBI ਦੀ ਵੱਡੀ ਕਾਰਵਾਈ, ਰੇਲਵੇ ਦੇ 3 ਮੁਲਾਜ਼ਮ ਗ੍ਰਿਫ਼ਤਾਰ, ਲੱਗੇ ਗੰਭੀਰ ਇਲਜ਼ਾਮ

ਸੀ.ਬੀ.ਆਈ. ਨੇ ਦੋ ਜੂਨ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਵਾਪਰੇ ਰੇਲ ਹਾਦਸੇ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਤਿੰਨ ਰੇਲ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਵਿਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ 'ਤੇ ਗੈਰ ਇਰਾਦਤਨ ਕਤਲ ਤੇ ਸਬੂਤ ਨਸ਼ਟ ਕਰਨ ਦੇ ਦੋਸ਼ ਲਗਾਏ ਗਏ ਹਨ।

ਪੰਜਾਬ 'ਚ UPSC ਦੀ ਕੋਚਿੰਗ ਲੈਣ ਵਾਲੇ ਮੁੰਡੇ-ਕੁੜੀਆਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਕੀਤਾ ਵੱਡਾ ਐਲਾਨ (ਵੀਡੀਓ)

 ਪੰਜਾਬ 'ਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਦੀ ਕੋਚਿੰਗ ਲੈਣ ਵਾਲੇ ਨੌਜਵਾਨ ਮੁੰਡੇ-ਕੁੜੀਆਂ ਨੂੰ ਖ਼ੁਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਪ੍ਰਦਾਨ ਕਰਨ ਲਈ 8 ਹਾਈਟੈੱਕ ਸੈਂਟਰ ਖੋਲ੍ਹ ਰਹੀ ਹੈ।

ਲੁਧਿਆਣਾ 'ਚ ਫਿਰ ਤੀਹਰਾ ਕਤਲਕਾਂਡ, ਪਰਿਵਾਰ ਦੇ 3 ਬਜ਼ੁਰਗ ਜੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਇੱਥੇ ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਕੋ ਪਰਿਵਾਰ ਦੇ 3 ਬਜ਼ੁਰਗ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ 'ਚ ਬਚਨ ਕੌਰ (90), ਸੁਰਿੰਦਰ ਕੌਰ (66) ਅਤੇ ਚਮਨ ਲਾਲ (70) ਸ਼ਾਮਲ ਹਨ। ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਦੁੱਧ ਵਾਲਾ ਘਰ ਦੁੱਧ ਦੇਣ ਲਈ ਆਇਆ ਤਾਂ ਇਸ ਗੱਲ ਦਾ ਪਤਾ ਲੱਗਿਆ।

ਬਾਬਾ ਬਰਫਾਨੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਰੋਕੀ ਗਈ ਅਮਰਨਾਥ ਯਾਤਰਾ

ਭਗਵਾਨ ਭੋਲੇਨਾਥ ਦੇ ਦਰਸ਼ਨਾਂ ਲਈ ਹੋਣ ਵਾਲੀ ਪਵਿੱਤਰ ਅਮਰਨਾਥ ਯਾਤਰਾ ਖ਼ਰਾਬ ਮੌਸਮ ਦੇ ਚਲਦੇ ਰੋਕ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਖ਼ਰਾਬ ਮੌਸਮ ਕਾਰਨ ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਕਸ਼ਮੀਰ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਹੋਈ ਹੈ। 

ਏਅਰ ਇੰਡੀਆ ਕੋਲ ਪਾਇਲਟਾਂ ਦੀ ਕਮੀ, ਕਈ ਘੰਟੇ ਦਿੱਲੀ ਏਅਰਪੋਰਟ 'ਤੇ ਫਸੇ ਰਹੇ ਯਾਤਰੀ, ਜੰਮ ਕੇ ਹੋਇਆ ਹੰਗਾਮਾ

ਦਿੱਲੀ ਤੋਂ ਕੋਲਕਾਤਾ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ 'ਚ ਪਾਇਲਟਾਂ ਦੇ ਨਾ ਹੋਣ ਕਾਰਨ 182 ਯਾਤਰੀ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡੇ 'ਤੇ 4 ਘੰਟਿਆਂ ਤੱਕ ਫਸੇ ਰਹੇ। ਏਅਰ ਇੰਡੀਆ ਦੀ ਫਲਾਈਟ ਨੇ ਬੁੱਧਵਾਰ ਰਾਤ ਨੂੰ 9 ਵਜੇ ਭਾਰਤੀ ਸਮੇਂ ਮੁਤਾਬਕ ਕੋਲਕਾਤਾ ਲਈ ਦਿੱਲੀ ਤੋਂ ਉਡਾਣ ਭਰਨੀ ਸੀ। 

ਰਾਹੁਲ ਗਾਂਧੀ ਦੀ 2 ਸਾਲ ਦੀ ਸਜ਼ਾ ਬਰਕਰਾਰ, ਗੁਜਰਾਤ ਹਾਈ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ

ਗੁਜਰਾਤ ਹਾਈ ਕੋਰਟ ਨੇ 'ਮੋਦੀ ਅਪਮਾਨ' ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਨਹਾਨੀ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਦੋਸ਼ ਸਿੱਧੀ 'ਤੇ ਰੋਕ ਲਗਾਉਣ ਦੀ ਅਪੀਲ ਕਰਦੇ ਹੋਏ ਸੰਬੰਧੀ ਉਨ੍ਹਾਂ ਦੀ ਪਟੀਸ਼ਨ ਸ਼ੁੱਕਰਵਾਰ ਨੂੰ ਖ਼ਾਰਜ ਕਰ ਦਿੱਤੀ।

ਇਟਲੀ ’ਚ ਰੂਹ ਕੰਬਾਊ ਹਾਦਸੇ ਨੇ ਉਜਾੜਿਆ ਪਰਿਵਾਰ, 2 ਸਾਲਾ ਬੱਚੇ ਸਣੇ 3 ਜੀਆਂ ਦੀ ਦਰਦਨਾਕ ਮੌਤ

 ਇਟਲੀ ਸਰਕਾਰ ਨੇ ਕੁਝ ਦਿਨ ਪਹਿਲਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਨਵੇਂ ਕਾਨੂੰਨ ਪਾਸ ਕੀਤੇ ਹਨ ਪਰ ਫਿਰ ਵੀ ਤੇਜ਼ ਰਫ਼ਤਾਰ ਅਤੇ ਮੋਬਾਈਲ ਫੋਨ ਅੱਜਕੱਲ੍ਹ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਬੀਤੇ ਦਿਨ ਇਟਲੀ ’ਚ ਵੀ ਅਜਿਹਾ ਹੀ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਇਕ ਕਾਰ ਦੀ ਲਪੇਟ ਵਿਚ ਆਉਣ ਕਰਕੇ ਦੋ ਸਾਲਾ ਬੱਚੇ ਸਮੇਤ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਚਲੇ ਗਈ।

 


author

Manoj

Content Editor

Related News