ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

Wednesday, Feb 23, 2022 - 08:52 PM (IST)

ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਲਈ ਬਹੁਮਤ ਮਿਲਣ ਅਤੇ ਸਰਕਾਰ ਬਣਾਉਣ ਨੂੰ ਲੈ ਕੇ ਸ਼ਸ਼ੋਪੰਜ ਦੀ ਸਥਿਤੀ ਬਣੀ ਹੋਈ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਅਤੇ ਜ਼ੈੱਡ ਪਲੱਸ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ। ਕੁਝ ਇਸੇ ਤਰ੍ਹਾਂ ਦੀਆਂ ਘਟਨਾਵਾਂ ਨਾਲ ਸਬੰਧਿਤ ਪੰਜਾਬ ਨਾਲ ਜੁੜੀਆਂ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਪੰਜਾਬ ’ਚ ‘ਅਪਕਮਿੰਗ ਸਰਕਾਰ’ ਨੂੰ ਲੈ ਕੇ ਸ਼ਸ਼ੋਪੰਜ ’ਚ ਅਫ਼ਸਰਸ਼ਾਹੀ

ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੂਬੇ ਵਿਚ ਚੋਣਾਂ ਦੀ ਹਿਸਟਰੀ ਵਿਚ ਸਭ ਤੋਂ ਵਧ ਰੋਮਾਂਚਕਾਰੀ ਸਨ। ਰੋਜ਼ ਸਵੇਰੇ ਇਕ ਨਵੀਂ ਖ਼ਬਰ ਦਿਨ ਦਾ ਇੰਤਜ਼ਾਰ ਕਰ ਰਹੀ ਹੁੰਦੀ ਸੀ। ਪਾਰਟੀ ਦੇ ਨੇਤਾ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਸਨ ਤਾਂ ਉਥੇ ਹੀ ਨੇਤਾਵਾਂ ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸ਼ਬਦੀ ਤੀਰ ਚਲਾਏ ਜਾ ਰਹੇ ਸਨ।

ਰਾਮ ਰਹੀਮ ਨੂੰ ਦਿੱਤੀ ਫਰਲੋ ਅਤੇ Z-plus ਸੁਰੱਖਿਆ 'ਤੇ SGPC ਪ੍ਰਧਾਨ ਧਾਮੀ ਨੇ ਚੁੱਕੇ ਸਵਾਲ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਅਖੀਰਲੇ 17 ਸਾਲ ਦੇ ਕਰੀਬ ਖੇਤੀ ਕਰਕੇ ਜੀਵਨ ਬਤੀਤ ਕੀਤਾ, ਉਥੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਦੁਬਾਰਾ ਬਣ ਕੇ ਤਿਆਰ ਸੁੰਦਰ ਇਮਾਰਤ ਅਤੇ ਸਾਢੇ 4 ਕਿਲੋ ਸੋਨੇ ਦੀ ਸੁੰਦਰ ਪਾਲਕੀ ਸਾਹਿਬ ਨੂੰ ਸੰਗਤ ਦੇ ਸਪੁਰਦ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਅਤੇ ਜ਼ੈੱਡ ਪਲੱਸ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ।

ਪੰਜਾਬ ਪੁਲਸ ਤੋਂ ਨਾਰਾਜ਼ ਗੁਰਜੀਤ ਔਜਲਾ ਨੇ DGP ਨੂੰ ਲਿਖਿਆ ਪੱਤਰ, ਨਸ਼ਿਆਂ ਨੂੰ ਲੈ ਕੇ ਆਖੀ ਇਹ ਗੱਲ

ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ, ਜਿਸ ਨੂੰ ਲੈ ਕੇ ਕਾਂਗਰਸ ਦੇ ਸਾਂਸਦ ਗੁਰਜੀਤ ਔਜਲਾ ਨੇ ਡੀ.ਜੀ.ਪੀ. ਵੀਰੇਸ਼ ਕੁਮਾਰ ਭਾਵਰਾ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ’ਚ ਗੁਰਜੀਤ ਔਜਲਾ ਨੇ ਨਸ਼ੇ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਗੁਰਜੀਤ ਔਜਲਾ ਨੇ ਪੁਲਸ ’ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਅੰਮ੍ਰਿਤਸਰ ’ਚ ਨਸ਼ਾ ਵੱਡੀ ਮਾਤਰਾ ’ਚ ਵਿੱਕ ਰਿਹਾ ਹੈ।

ਚੰਡੀਗੜ੍ਹ 'ਚ 'ਬਿਜਲੀ ਸੰਕਟ' ਦੌਰਾਨ ਹਾਈਕੋਰਟ ਦਾ ਵੱਡਾ ਫ਼ੈਸਲਾ, ਪ੍ਰਸ਼ਾਸਨ ਨੂੰ ਦਿੱਤੇ ਇਹ ਹੁਕਮ

ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਪੂਰੇ ਸ਼ਹਿਰ 'ਚ ਬਿਜਲੀ ਸੰਕਟ ਦੌਰਾਨ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਹਾਈਕੋਰਟ ਨੂੰ ਦੱਸਿਆ ਗਿਆ ਕਿ ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਕੀਤੀ ਜਾ ਚੁੱਕੀ ਹੈ।

ਮੋਗਾ ’ਚ ਵੱਡੀ ਵਾਰਦਾਤ: ਸੜਕ ਕਿਨਾਰੇ ਬੈਠੀ ਕੁੜੀ ਅਗਵਾ, CCTV ’ਚ ਕੈਦ ਹੋਈ ਪੂਰੀ ਘਟਨਾ

ਮੋਗਾ ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲਾਲ ਸਿੰਘ ਰੋਡ ’ਤੇ ਸੜਕ ਕਿਨਾਰੇ ਬੈਠੀ ਇੱਕ ਕੁੜੀ ਨੂੰ ਹਰਿਆਣਾ ਨੰਬਰ ਅਲਟੋ ਕਾਰ ’ਤੇ ਆਏ ਨਕਾਬਪੋਸ਼  ਨੌਜਵਾਨ ਜਬਰਨ ਗੱਡੀ 'ਚ ਬਿਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ। ਕੁੜੀ ਨੂੰ ਅਗਵਾ ਕਰਨ ਦੀ ਇਹ ਸਾਰੀ ਘਟਨਾ ਉਕਤ ਸਥਾਨ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈ।

ਚੋਣਾਂ ਮਗਰੋਂ ਅਕਾਲੀ ਦਲ ਦੀ ਵੱਡੀ ਅਨੁਸ਼ਾਸਨੀ ਕਾਰਵਾਈ, ਜੈਨ ਪਿਓ-ਪੁੱਤ ਸਣੇ ਹੋਰਨਾਂ ਨੂੰ ਪਾਰਟੀ 'ਚੋਂ ਕੱਢਿਆ

ਪੰਜਾਬ ਵਿਧਾਨ ਸਭਾ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਜ਼ਿਲ੍ਹਾ ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਕਥਿਤ ਅੰਦਰੂਨੀ ਤੌਰ ’ਤੇ ਵਿਰੋਧਤਾ ਕਰਨ ਵਾਲੇ ਕੱਦਵਾਰ ਆਗੂਆਂ ਅਤੇ ਵੱਡੀ ਅਨੁਸ਼ਾਸਨੀ ਕਰਵਾਈ ਕਰਦੇ ਹੋਏ ਇਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਣ ਕਰ ਕੇ ਸ਼੍ਰੋਮਣੀ ਅਕਾਲੀ ਦਲ ’ਚੋਂ ਬਾਹਰ ਕੱਢਿਆ ਹੈ।

ਚੋਣ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਨੇ 'ਨਵਜੋਤ ਸਿੱਧੂ' ਤੋਂ ਕੀਤਾ ਕਿਨਾਰਾ! ਮੀਟਿੰਗ 'ਚ ਨਹੀਂ ਹੋਏ ਦਰਸ਼ਨ

ਕਾਂਗਰਸ ਵੱਲੋਂ ਭਾਵੇਂ ਹੀ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਇਆ ਗਿਆ ਪਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਪਾਰਟੀ ਨੇ ਸਿੱਧੂ ਤੋਂ ਕਿਨਾਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਸੰਕੇਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਦੇਖਣ ਨੂੰ ਮਿਲੇ।

ਬਲਾਇੰਡ ਇੰਸਟੀਚਿਊਟ ’ਚ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਨੇਤਰਹੀਣ ਬੱਚਿਆਂ ਨੂੰ ਵਰਤਾਰਿਆ ਖਾਣਾ, ਕਹੀ ਇਹ ਗੱਲ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮਾਜ ’ਚ ਬੇਸਹਾਰਾ ਲੋਕਾਂ ਦੀ ਮਦਦ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ। ਉਹ ਬੀਤੇ ਦਿਨ ਚੰਡੀਗੜ੍ਹ ’ਚ ਬਲਾਇੰਡ ਇੰਸਟੀਚਿਊਟ ’ਚ ਪਹੁੰਚੇ ਅਤੇ ਉਨ੍ਹਾਂ ਨੇ ਨੇਤਰਹੀਣ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਖਾਣਾ ਵਰਤਾਇਆ।


author

Harnek Seechewal

Content Editor

Related News