ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

Sunday, Mar 20, 2022 - 10:52 PM (IST)

ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਜਲੰਧਰ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪਲੇਠੀ ਮੀਟਿੰਗ ਕੀਤੀ ਗਈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੀ ਪੁਲਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਪੁਨਰਗਠਨ ਕੀਤਾ ਹੈ। ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ-

ਬਿਕਰਮ ਮਜੀਠੀਆ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਜਾਰੀ ਕੀਤੇ ਨਵੇਂ ਹੁਕਮ
ਪੰਜਾਬ ਸਰਕਾਰ ਨੇ ਡਰੱਗ ਮਾਮਲੇ ਵਿਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਂਚ ਕਰਨ ਵਾਲੀ ਐੱਸ. ਆਈ. ਟੀ. ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੀ ਪੁਲਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਪੁਨਰਗਠਨ ਕੀਤਾ ਹੈ।

SGPC ਦੇ ਇਤਰਾਜ਼ ਮਗਰੋਂ ਪਾਕਿ ਸਰਕਾਰ ਨੇ ਰੱਦ ਕੀਤਾ ‘ਜਸ਼ਨ-ਏ-ਬਹਾਰਾਂ’ ਪ੍ਰੋਗਰਾਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁ. ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵੱਲੋਂ 23 ਤੋਂ 27 ਮਾਰਚ ਤੱਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਬਾਰੇ ਸੂਚਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ।

ਪੰਜਾਬ ਕੈਬਨਿਟ ’ਚ ਅਜੇ 7 ਅਹੁਦੇ ਖ਼ਾਲੀ, ਸੰਵਿਧਾਨਕ ਨਿਯਮਾਂ ਮੁਤਾਬਕ ਮੁੱਖ ਮੰਤਰੀ ਸਣੇ ਕੁੱਲ 18 ਮੰਤਰੀ ਹੀ ਬਣ ਸਕਣਗੇ
ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ’ਚ ਅੱਜ 10 ਨਵੇਂ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕਰਨ ਦੇ ਨਾਲ ਹੀ ਮੁੱਖ ਮੰਤਰੀ ਸਮੇਤ 11 ਮੰਤਰੀ ਸਰਕਾਰ ’ਚ ਸ਼ਾਮਲ ਹੋ ਚੁੱਕੇ ਹਨ। ਸੰਵਿਧਾਨਕ ਨਿਯਮਾਂ ਅਨੁਸਾਰ ਪੰਜਾਬ ਕੈਬਨਿਟ ’ਚ ਕੁਲ 18 ਮੰਤਰੀ ਸ਼ਾਮਲ ਕੀਤੇ ਜਾ ਸਕਦੇ ਹਨ।

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਪਹਿਲੀ ਮੀਟਿੰਗ, ਮੁੱਖ ਮੰਤਰੀ ਭਗਵੰਤ ਨੇ ਆਖੀਆਂ ਵੱਡੀਆਂ ਗੱਲਾਂ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪਲੇਠੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਕੇਜਰੀਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਵਿਧਾਇਕਾਂ ਨਾਲ ਗੱਲਬਾਤ ਕੀਤੀ।

ਮਾਣ ਦੀ ਗੱਲ, ਆਸਟ੍ਰੇਲੀਆ 'ਚ ਨਵਓਂਕਾਰ ਸਿੰਘ ਹੋਣਗੇ 'ਬਹਾਦਰੀ ਐਵਾਰਡ' ਨਾਲ ਸਨਮਾਨਿਤ

ਪੰਜਾਬੀ ਦੁਨੀਆ ਭਰ ਵਿੱਚ ਆਪਣੀ ਦਲੇਰੀ ਲਈ ਜਾਣੇ ਜਾਂਦੇ ਹਨ। ਇਸੇ ਤਰ੍ਹਾਂ ਪੰਜਾਬੀਅਆਂ ਦਾ ਮਾਣ ਆਸਟ੍ਰੇਲੀਆ ਵਿੱਚ ਨਵਓਂਕਾਰ ਨੇ ਵਧਾਇਆ ਹੈ। ਨਵਓਂਕਾਰ ਨੂੰ ਆਸਟ੍ਰੇਲੀਆ ਸਰਕਾਰ ਬਹਾਦਰੀ ਭਰੇ ਕਾਰਨਾਮੇ ਲਈ ਐਂਨਜੈਕ ਦਿਵਸ 'ਤੇ ਸਨਮਾਨਿਤ ਕਰੇਗੀ।

ਮਾਮਲਾ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਜਨਾਨੀ ਵੱਲੋਂ ਸਿਗਰਟ ਪੀਣ ਦਾ: 7 ਮੁਲਾਜ਼ਮ ਮੁਅੱਤਲ, 3 ਤਬਦੀਲ
ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਇਕ ਜਨਾਨੀ ਵੱਲੋਂ ਸਿਗਰਟ (ਬੀੜੀ) ਪੀਣ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।

ਅਰਵਿੰਦ ਕੇਜਰੀਵਾਲ ਦੀ ‘ਆਪ’ ਵਿਧਾਇਕਾਂ ਨਾਲ ਪਲੇਠੀ ਮੀਟਿੰਗ, ਦਿੱਤੀਆਂ ਸਖ਼ਤ ਹਦਾਇਤਾਂ

 ਆਮ ਆਦਮੀ ਪਾਰਟੀ ਦੇ ਸਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਵੀਡੀਓ ਕਾਨਫ਼ਰੰਸ ਜ਼ਰੀਏ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਆਪ’ ਵਿਧਾਇਕਾਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਕਈ ਤਰ੍ਹਾਂ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ।

ਰਾਘਵ ਚੱਢਾ ਨੂੰ ਰਾਜ ਸਭਾ ’ਚ ਭੇਜ ਸਕਦੀ ਹੈ ‘ਆਪ’
ਪੰਜਾਬ ਵਿਧਾਨ ਸਭਾ ਚੋਣਾਂ ’ਚ ਭਗਵੰਤ ਮਾਨ ਦੇ ਨਾਲ ਮਿਲ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਤੱਕ ਪਹੁੰਚਾਉਣ ਵਾਲੇ ਨੌਜਵਾਨ ਨੇਤਾ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਪੰਜਾਬ ਤੋਂ ਰਾਜ ਸਭਾ ’ਚ ਭੇਜ ਸਕਦੀ ਹੈ।


author

Manoj

Content Editor

Related News