ਜ਼ਿਮਨੀ ਚੋਣਾਂ ਦੀ ਬਦਲੀ ਤਰੀਕ, ਰਾਜੋਆਣਾ ਪਟੀਸ਼ਨ ''ਤੇ ਸੁਣਵਾਈ ਟਲੀ, ਪੜ੍ਹੋ ਅੱਜ ਦੀਆਂ ਟੌਪ-10 ਖਬਰਾਂ
Monday, Nov 04, 2024 - 06:11 PM (IST)
ਜਲੰਧਰ : ਪੰਜਾਬ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਪੰਜਾਬ ਸਣੇ 14 ਵਿਧਾਨ ਸਭਾ ਸੀਟਾਂ ਦੀਆਂ ਚੋਣਾਂ ਦੀਆਂ ਤਰੀਕਾਂ ਵਿਚ ਬਦਲਾਅ ਕੀਤਾ ਹੈ। ਹੁਣ ਇਨ੍ਹਾਂ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਭਰ ਦੇ ਸਕੂਲਾਂ ਦਾ ਸਮਾਂ ਵੀ ਤਬਦੀਲ ਹੋ ਗਿਆ ਹੈ। ਖੇਡ ਜਗਤ ਵਿਚ ਲੰਬੇ ਸਮੇਂ ਤੋਂ ਭਾਰਤੀ ਟੈਸਟ ਟੀਮ ਦਾ ਅਹਿਮ ਹਿੱਸਾ ਰਹੇ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸੇ ਤਰ੍ਹਾਂ ਦੇਸ਼ ਦੀ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟਿਸ਼ਨ ਨੂੰ ਦੋ ਹਫਤਿਆਂ ਲਈ ਮੁਲਤਵੀ ਕਰ ਦਿੱਤਾ ਹੈ। ਕੈਨੇਡਾ ਵਿਚ ਹਿੰਦੂ ਮੰਦਰ 'ਤੇ ਹਮਲਾ ਹੋਣ ਦੀਆਂ ਵੀ ਖਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੇ ਭਾਰਤ ਤੇ ਕੈਨੇਡਾ ਵਿਚਾਲੇ ਤਲਖੀ ਨੂੰ ਹੋਰ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਝਟਕਾ ਦਿੱਤਾ ਹੈ। ਪਾਕਿਸਤਾਨ ਨੇ ਸ਼ਰਧਾਲੂਆਂ ਨੂੰ ਭਾਰਤੀ ਕਰੰਸੀ ਦੀ ਥਾਂ ਅਮਰੀਕੀ ਡਾਲਰ ਜਾਂ ਪੌਂਡ ਲਿਆਉਣ ਲਈ ਕਿਹਾ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਅਦਾਕਾਰਾ ਹੇਲੇਨਾ ਲਿਊਕ ਦਾ ਅੱਜ ਦਿਹਾਂਤ ਹੋ ਗਿਆ। ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਖੇਡ ਸਬੰਧੀ ਤੇ ਕੌਮਾਂਤਰੀ ਪੱਧਰ ਦੀਆਂ ਟੌਪ-10 ਖਬਰਾਂ ’ਤੇ-
ਪੰਜਾਬ 'ਚ ਬਦਲ ਗਈ ਜ਼ਿਮਨੀ ਚੋਣਾਂ ਦੀ ਤਰੀਕ
ਜ਼ਿਮਨੀ ਚੋਣਾਂ ਨੂੰ ਲੈ ਇਸ ਵੇਲੇ ਪੰਜਾਬ 'ਚ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸੇ ਵਿਚਕਾਰ ਚੋਣ ਕਮੀਸ਼ਨ ਵਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਚੋਣ ਕਮੀਸ਼ਨ ਨੇ ਪੰਜਾਬ ਸਣੇ 3 ਸੂਬਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੀ ਤਰੀਕ ਵਿੱਚ ਬਦਲਾਓ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਚੋਣ ਕਮੀਸ਼ਨ ਨੇ ਵੱਖ-ਵੱਖ ਕਾਰਨਾਂ ਦੇ ਕਾਰਨ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਰੀਕ ਹੁਣ 20 ਨਵੰਬਰ ਤੈਅ ਕਰ ਦਿੱਤੀ ਹੈ। ਜਿਨ੍ਹਾਂ ਸੂਬਿਆਂ ਦੀ ਤਰੀਕਾਂ ਵਿੱਚ ਬਦਲਾਓ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਜਾਬ, ਕੇਰਲਾ, ਉੱਤਰ ਪ੍ਰਦੇਸ਼ ਦੀਆਂ 14 ਸੀਟਾਂ 'ਤੇ ਚੋਣਾਂ ਦੀ ਤਰੀਕ ਵਿੱਚ ਬਦਲਾਓ ਕੀਤਾ ਗਿਆ ਹੈ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੱਜ ਤੋਂ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ
ਪੰਜਾਬ ਸਰਕਾਰ ਨੇ ਵੱਧਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਸੀ ਪਰ ਦੀਵਾਲੀ ਹਫ਼ਤਾ ਹੋਣ ਕਾਰਨ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ ਅੱਜ ਤੋਂ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ, ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
STF ਵੱਲੋਂ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
STF ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜੀ ਦੇ ਦੋਸ਼ ਵਿਚ ਲੁਧਿਆਣਾ ਰੇਂਜ ਦੇ ਇੰਚਾਰਜ SHO ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਅਫ਼ਸਰ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜੀ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਸੂਤਰਾਂ ਮੁਤਾਬਕ ਗੁਰਮੀਤ ਸਿੰਘ ਨੂੰ ਸਰਾਭਾ ਨਗਰ ਥਾਣੇ ਵਿਚ ਰੱਖਿਆ ਗਿਆ ਹੈ। ਇੱਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ 2 ਹਫ਼ਤਿਆਂ ਲਈ ਮੁਲਤਵੀ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਦਯਾ ਪਟੀਸ਼ਨ 'ਤੇ ਫ਼ੈਸਲਾ ਨਹੀਂ ਰਕਦਾ ਹੈ ਤਾਂ ਸੁਪਰੀਮ ਕੋਰਟ ਇਸ 'ਤੇ ਵਿਚਾਰ ਕਰੇਗੀ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 36 ਦੀ ਮੌਤ
ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਕ ਬੱਸ ਡੂੰਘੀ ਖੱਡ 'ਚ ਡਿੱਗ ਜਾਣ ਕਾਰਨ 36 ਲੋਕਾਂ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਨਵੰਬਰ ਤੱਕ ਬਣਾਏ ਜਾਣਗੇ 90,000 ਨਵੇਂ ਰਾਸ਼ਨ ਕਾਰਡ
ਨਵੇਂ ਰਾਸ਼ਨ ਕਾਰਡ ਨੂੰ ਲੈ ਕੇ ਦਿੱਲੀ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਨੇ ਕਿਹਾ ਕਿ ਉਹ 19 ਨਵੰਬਰ ਤੱਕ 90,000 ਨਵੇਂ ਰਾਸ਼ਨ ਕਾਰਡ ਬਣਾਏਗੀ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
Trudeau ਦੇ ਵਾਅਦੇ ਤੋਂ ਤਿੰਨ ਦਿਨ ਬਾਅਦ ਹੀ ਹਿੰਦੂ ਮੰਦਰ 'ਤੇ ਹਮਲਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨੀਂ ਹੀ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ ਪਰ 3 ਦਿਨ ਬਾਅਦ ਹੀ ਉਸ ਦੇ ਵਾਅਦੇ ਦੀ ਪੋਲ ਖੁੱਲ੍ਹ ਗਈ ਹੈ। ਕੈਨੇਡਾ ਦੇ ਬਰੈਂਪਟਨ 'ਚ ਹਿੰਦੂ ਸਭਾ ਮੰਦਰ 'ਤੇ ਹੋਏ ਹਮਲੇ ਨੂੰ ਲੈ ਕੇ ਭਾਰਤ-ਕੈਨੇਡਾ ਵਿਚਾਲੇ ਤਣਾਅ ਵਧਣ ਦੀ ਸੰਭਾਵਨਾ ਹੈ। ਭਾਵੇਂ ਟਰੂਡੋ ਨੇ ਵੀ ਹਿੰਸਾ ਦੀ ਨਿੰਦਾ ਕੀਤੀ ਹੈ ਪਰ ਭਾਰਤ ਸਰਕਾਰ ਵੀ ਇਸ ਘਟਨਾ ਨੂੰ ਲੈ ਕੇ ਅਲਰਟ ਮੋਡ 'ਤੇ ਹੈ। ਖਾਸ ਗੱਲ ਇਹ ਹੈ ਕਿ 3 ਦਿਨ ਪਹਿਲਾਂ ਹੀ ਦੀਵਾਲੀ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਕੈਨੇਡਾ ਵਿੱਚ ਸਭ ਤੋਂ ਵੱਡੇ ਪ੍ਰਵਾਸੀ ਸਮੂਹ ਹਿੰਦੂ ਕੈਨੇਡੀਅਨਾਂ ਨਾਲ ਖੜ੍ਹੀ ਹੈ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪਾਕਿਸਤਾਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰੰਸੀ ਨੂੰ ਲੈ ਕੇ ਲਗਾਈਆਂ ਨਵੀਆਂ ਸ਼ਰਤਾਂ
ਪਾਕਿਸਤਾਨ ਨੇ ਆਰਥਿਕ ਹਾਲਾਤ ਖਰਾਬ ਹੋਣ ਦੇ ਬਾਵਜੂਦ ਉੱਥੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਆਪਣੀ ਕਰੰਸੀ ਦੀ ਵਰਤੋਂ ਨੂੰ ਸੀਮਤ ਕਰਦੇ ਹੋਏ ਨਵੀਆਂ ਸ਼ਰਤਾਂ ਲਗਾਈਆਂ ਹਨ। ਪਾਕਿਸਤਾਨ ਹੁਣ ਭਾਰਤੀ ਰੁਪਏ ਨਹੀਂ ਲੈ ਰਿਹਾ ਅਤੇ ਉਥੇ ਜਾਣ ਵਾਲੇ ਸਿੱਖ ਜੱਥਿਆਂ ਨੂੰ ਡਾਲਰ ਜਾਂ ਪੌਂਡ ਲਿਆਉਣ ਲਈ ਕਿਹਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਅਤੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ, ''ਹੁਣ ਸੰਗਤ ਤੋਂ ਭਾਰਤੀ ਰੁਪਏ ਨਹੀਂ ਲਏ ਜਾਣਗੇ। ਸ਼ਰਧਾਲੂਆਂ ਨੂੰ ਡਾਲਰ ਜਾਂ ਪੌਂਡ ਲਿਆਉਣੇ ਪੈਣਗੇ।” ਇਹ ਨਵਾਂ ਨਿਯਮ 14 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਤਿੰਨ ਹਜ਼ਾਰ ਭਾਰਤੀ ਸਿੱਖ ਸ਼ਰਧਾਲੂਆਂ ਲਈ ਵੱਡੀ ਸਮੱਸਿਆ ਬਣ ਗਿਆ ਹੈ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਰਿਧੀਮਾਨ ਸਾਹਾ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਲੰਬੇ ਸਮੇਂ ਤੋਂ ਭਾਰਤੀ ਟੈਸਟ ਟੀਮ ਦਾ ਅਹਿਮ ਹਿੱਸਾ ਰਹੇ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸਾਹਾ ਇਸ ਸਮੇਂ ਆਪਣੇ ਗ੍ਰਹਿ ਰਾਜ ਬੰਗਾਲ ਲਈ ਰਣਜੀ ਟਰਾਫੀ ਖੇਡ ਰਹੇ ਹਨ। ਉਸ ਨੇ ਦੱਸਿਆ ਹੈ ਕਿ ਮੌਜੂਦਾ ਰਣਜੀ ਸੀਜ਼ਨ ਉਸ ਦਾ ਆਖਰੀ ਸੀਜ਼ਨ ਹੋਵੇਗਾ ਅਤੇ ਇਸ ਤੋਂ ਬਾਅਦ ਉਹ ਖੇਡ ਨੂੰ ਅਲਵਿਦਾ ਕਹਿ ਦੇਣਗੇ। ਸਾਹਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਲਿਖ ਕੇ ਇਹ ਜਾਣਕਾਰੀ ਦਿੱਤੀ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਮਿਥੁਨ ਚੱਕਰਵਰਤੀ ਨੂੰ ਵੱਡਾ ਸਦਮਾ, ਪਤਨੀ ਦਾ ਦਿਹਾਂਤ
1975 ਦੇ ਦਹਾਕੇ ਦੌਰਾਨ ਬਾਲੀਵੁੱਡ ਗਲਿਆਰਿਆਂ 'ਚ ਸਨਸਨੀ ਬਣ ਉਭਰੀ ਅਤੇ ਉਸ ਸਮੇਂ ਸੁਪਰ ਸਟਾਰ ਦਾ ਰੁਤਬਾ ਰੱਖਣ ਵਾਲੇ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਅਦਾਕਾਰਾ ਹੇਲੇਨਾ ਲਿਊਕ ਨਹੀਂ ਰਹੇ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਬੀਤੀ ਰਾਤ ਅਮਰੀਕਾ ਸਥਿਤ ਅਪਣੇ ਗ੍ਰਹਿ ਨਗਰ ਵਿਖੇ ਦਿਹਾਂਤ ਹੋ ਗਿਆ।
ਇਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।