PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
Friday, Jun 27, 2025 - 05:24 PM (IST)

ਜਲੰਧਰ- ਪੰਜਾਬ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ, ਮੀਂਹ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਤਾਜ਼ਾ ਅਨੁਸਾਰ 27 ਜੂਨ ਤੋਂ 1 ਜੁਲਾਈ 2025 ਤੱਕ ਕੁਝ ਇਲਾਕਿਆਂ ਲਈ ‘ਤਿਆਰ ਰਹਿਣ’ ਅਤੇ ‘ਸਾਵਧਾਨ ਰਹਿਣ’ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਵਿਭਾਗ ਅਨੁਸਾਰ 27 ਜੂਨ (ਵੀਰਵਾਰ) ਨੂੰ ਅੰਮ੍ਰਿਤਸਰ, ਗੁਰਦਾਸਪੁਰ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ, ਰੂਪਨਗਰ, ਐਸ.ਏ.ਐੱਸ. ਨਗਰ ਅਤੇ ਪਟਿਆਲਾ ਸਮੇਤ ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਬਿਜਲੀ ਲਿਸ਼ਕਣ ਨਾਲ ਮੀਂਹ ਪੈ ਸਕਦਾ ਹੈ। ਇਨ੍ਹਾਂ ਖੇਤਰਾਂ ਲਈ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
28 ਜੂਨ (ਸ਼ੁੱਕਰਵਾਰ) ਨੂੰ ਚੇਤਾਵਨੀ ਘੱਟ ਜ਼ਿਲ੍ਹਿਆਂ ਤੱਕ ਸੀਮਤ ਹੋ ਜਾਵੇਗੀ, ਪਰ ਗੁਰਦਾਸਪੁਰ, ਪਠਾਨਕੋਟ ਅਤੇ ਹੋਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕ ਸਕਦੀ ਹੈ। ਇਸ ਨਾਲ ਹੀ 29 ਜੂਨ (ਸ਼ਨੀਵਾਰ) ਨੂੰ ਐਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਸਮੇਤ ਕਈ ਦੱਖਣੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ। ਇਨ੍ਹਾਂ ਜ਼ਿਲ੍ਹਿਆਂ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਓ ਖਿੱਚ ਲਓ ਤਿਆਰੀ, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਉੱਥੇ ਹੀ 30 ਜੂਨ 2025 (ਐਤਵਾਰ) ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ। ਇਸ ਦਿਨ ਲਈ ਹੋਰ ਵੱਡੇ ਪੈਮਾਨੇ 'ਤੇ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 1 ਜੁਲਾਈ (ਸੋਮਵਾਰ) ਨੂੰ ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐੱਸ. ਨਗਰ ਸਮੇਤ ਕੁਝ ਇਲਾਕਿਆਂ ਲਈ ਹੀ ਹਲਕੀ ਚੇਤਾਵਨੀ ਬਚੀ ਰਹੇਗੀ, ਜਦਕਿ ਬਾਕੀ ਸੂਬੇ ਵਿੱਚ ਕੋਈ ਖ਼ਾਸ ਚੇਤਾਵਨੀ ਨਹੀਂ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8