ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ ਨਕਦੀ ਤੇ ਪਰਸ ਲੈ ਕੇ ਫਰਾਰ

Wednesday, Sep 30, 2026 - 03:23 PM (IST)

ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ ਨਕਦੀ ਤੇ ਪਰਸ ਲੈ ਕੇ ਫਰਾਰ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਹਨੂੰਮਾਨ ਚੌਂਕ ਸਥਿਤ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਦੇ ਗੱਲੇ ਵਿਚੋਂ ਕਰੀਬ 78 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਪਰਸ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਦੁਕਾਨ ਮਾਲਕ ਜਦੋਂ ਦੁਕਾਨ ’ਤੇ ਪਹੁੰਚਿਆ ਤਾਂ ਉਸ ਨੂੰ ਚੋਰੀ ਹੋਣ ਦਾ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਸ ਵੱਲੋਂ ਦੁਕਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ। ਚੋਰੀ ਦੀ ਇਸ ਘਟਨਾ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।


author

Gurminder Singh

Content Editor

Related News