ਨਾਬਾਲਗ ਕੁੜੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਸਕੇ ਭਰਾਵਾਂ ਦੀ ਪੋਲ, ਸਾਹਮਣੇ ਲਿਆਂਦੀ ਸ਼ਰਮਨਾਕ ਕਰਤੂਤ
Wednesday, Dec 21, 2022 - 05:54 PM (IST)
ਮੋਗਾ (ਅਜ਼ਾਦ) : ਮੋਗਾ ਦੇ ਨਜ਼ਦੀਕੀ ਕਸਬੇ ਦੀ ਰਹਿਣ ਵਾਲੀ ਇਕ 17 ਸਾਲਾ ਨਾਬਾਲਗ ਲੜਕੀ ਨੇ ਦੋ ਸਕੇ ਭਰਾਵਾਂ ’ਤੇ ਉਸ ਨੂੰ ਕਥਿਤ ਤੌਰ ’ਤੇ ਆਪਣੀ ਹਵਸ ਦਾ ਸ਼ਿਕਾਰ ਬਨਾਉਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 17 ਸਾਲਾ ਨਾਬਾਲਗ ਲੜਕੀ ਨੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਜਦੋਂ ਉਹ 15 ਸਾਲ ਦੀ ਸੀ ਅਤੇ ਨੌਵੀਂ ਕਲਾਸ ਵਿਚ ਸੀ ਤਾਂ ਉਸਦੀ ਦੋਸਤੀ ਪਿੰਡ ਦੇ ਇਕ ਲੜਕੇ ਨਾਲ ਹੋ ਗਈ, ਜਿਸ ਨੇ ਉਸ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾ ਲਿਆ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕਰਨ ਲੱਗ ਪਿਆ ਅਤੇ ਕੁਝ ਸਮੇਂ ਬਾਅਦ ਵਿਚ ਉਸ ਨੇ ਮੇਰੀ ਜਾਣ ਪਛਾਣ ਆਪਣਾ ਦੋਸਤ ਕਹਿ ਕੇ ਆਪਣੇ ਭਰਾ ਨਾਲ ਕਰਵਾ ਦਿੱਤੀ ਅਤੇ ਉਸਨੇ ਵੀ ਮੈਨੂੰ ਕਥਿਤ ਤੌਰ ’ਤੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ।
ਇਹ ਵੀ ਪੜ੍ਹੋ : ਪਟਿਆਲਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਸਵੇਰੇ ਖੇਤਾਂ ’ਚ ਗਏ ਕਿਸਾਨ ਦੇ ਖੂਨ ਦੀਆਂ ਧਾਰਾਂ ਦੇਖ ਉੱਡੇ ਹੋਸ਼
ਪੀੜਤਾ ਨੇ ਦੋਸ਼ ਲਗਾਇਆ ਕਿ ਦੋਵੇਂ ਕਥਿਤ ਦੋਸ਼ੀ ਪਿਛਲੇ ਦੋ ਸਾਲ ਤੋਂ ਉਸ ਨੂੰ ਕਥਿਤ ਤੌਰ ’ਤੇ ਆਪਣੀ ਹਵਸ ਦਾ ਸ਼ਿਕਾਰ ਬਣਾ ਰਹੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਚੈਕਅਪ ਕਰਵਾਇਆ ਗਿਆ ਹੈ ਅਤੇ ਮਾਣਯੋਗ ਅਦਾਲਤ ਵਿਚ ਉਸਦੇ ਬਿਆਨ ਵੀ ਦਰਜ ਕਰਵਾ ਦਿੱਤੇ ਗਏ ਹਨ। ਦੋਹਾਂ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਹ ਕਾਬੂ ਨਹੀਂ ਆ ਸਕੇ। ਕਥਿਤ ਮੁਲਜ਼ਮਾਂ ਦੇ ਕਾਬੂ ਆਉਣ ’ਤੇ ਸਾਰੇ ਮਾਮਲੇ ਦੀ ਸੱਚਾਈ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਇਕ ਹੋਰ ਪਰਿਵਾਰ ’ਚ ਪਵਾਏ ਕੀਰਣੇ, ਭਰੀ ਜਵਾਨੀ ’ਚ ਜਹਾਨੋਂ ਤੁਰ ਗਿਆ ਗੱਭਰੂ ਪੁੱਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।