ਅਕਾਲੀ ਦਲ ਦੇ ਬਾਗੀ ਧੜੇ ਨੇ ਕੀਤਾ ਵੱਡਾ ਧਮਾਕਾ, ਸੁਖਬੀਰ ਬਾਦਲ ਤੋਂ ਹੋਈਆਂ ਚਾਰ ਵੱਡੀਆਂ ਗ਼ਲਤੀਆਂ ਕਬੂਲੀਆਂ

07/01/2024 2:28:01 PM

ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ ਪਾਰਟੀ ਅੰਦਰ ਹੀ ਵੱਡੀ ਬਗਾਵਤ ਹੋ ਗਈ ਹੈ। ਅਕਾਲੀ ਦਲ ਦਾ ਬਾਗੀ ਧੜਾ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮੁਆਫ਼ੀਨਾਮਾ ਦਿੱਤਾ। ਇਸ ਮੁਆਫ਼ੀਨਾਮੇ ਵਿਚ ਸੁਖਬੀਰ ਸਿੰਘ ਬਾਦਲ ਤੋਂ ਹੋਈਆਂ ਚਾਰ ਗਲਤੀਆਂ ਲਈ ਮੁਆਫੀ ਮੰਗੀ ਗਈ ਹੈ। ਜਿਸ ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਨੂੰ ਗਲਤੀ ਮੰਨਿਆ ਗਿਆ ਹੈ। 2015 ਵਿਚ ਫਰੀਦਕੋਟ ਦੇ ਬਰਗਾੜੀ ਵਿਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਲਈ ਵੀ ਮੁਆਫੀ ਮੰਗੀ ਗਈ ਹੈ। ਉਥੇ ਹੀ ਆਈ. ਪੀ. ਐੱਸ ਅਫਸਰ ਸੁਮੇਧ ਸੈਣੀ ਨੂੰ ਡੀ. ਜੀ. ਪੀ. ਬਣਾਉਣਾ ਅਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਵੀ ਗਲਤੀ ਮੰਨੀ ਗਈ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PunjabKesari

ਇਸ ਦੌਰਾਨ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠ ਕੇ ਕੋਈ ਹੱਲ ਕੱਢਣ ਲਈ ਆਖਿਆ ਹੈ। ਇਕ ਪਾਸੇ ਅਕਾਲੀ ਦਲ ਵਿਚ ਬਗਾਵਤ ਤੇਜ਼ ਹੁੰਦੀ ਜਾ ਰਹੀ ਹੈ ਤਾਂ ਦੂਜੇ ਪਾਸੇ ਸੁਖਬੀਰ ਵੀ ਆਪਣੇ ਧੜੇ ਨੂੰ ਮਜ਼ਬੂਤ ​​ਕਰਨ ਵਿਚ ਜੁਟੇ ਹੋਏ ਹਨ। ਇਸ ਸਮੇਂ ਪਾਰਟੀ ਦੇ ਮੌਜੂਦਾ 35 ਜ਼ਿਲ੍ਹਾ ਪ੍ਰਧਾਨਾਂ ਵਿੱਚੋਂ 33 ਅਤੇ ਮੌਜੂਦਾ 105 ਹਲਕਾ ਇੰਚਾਰਜਾਂ ਵਿਚੋਂ 96 ਸੁਖਬੀਰ ਸਿੰਘ ਬਾਦਲ ਦੇ ਨਾਲ ਖੜ੍ਹੇ ਹਨ। ਦੂਜੇ ਪਾਸੇ ਚੰਡੀਗੜ੍ਹ ਪਾਰਟੀ ਦਫ਼ਤਰ ਪੁੱਜੇ ਸੁਖਬੀਰ ਬਾਦਲ ਨੂੰ ਜਦੋਂ ਪਾਰਟੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਕੀ ਕਹਾਂ, ਉਨ੍ਹਾਂ ਨੂੰ ਪੁੱਛੋ ਕਿ ਉਹ ਕਿਉਂ ਗਏ ਹਨ।

ਇਹ ਵੀ ਪੜ੍ਹੋ : ਖਿਮਾ ਯਾਚਨਾ ਲਈ ਅਕਾਲ ਤਖ਼ਤ ਸਾਹਿਬ ਪੁੱਜਾ ਅਕਾਲੀ ਦਲ ਦਾ ਬਾਗੀ ਧੜਾ, ਚੰਦੂਮਾਜਰਾ ਨੇ ਆਖੀ ਵੱਡੀ ਗੱਲ

ਕੀ ਕਿਹਾ ਚੰਦੂਮਾਜਰਾ ਨੇ

ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਸੀਂ ਪਹਿਲਾਂ ਮੁਆਫੀ ਮੰਗਾਂਗੇ ਫਿਰ ਅੱਗੇ ਵਧਾਂਗੇ। ਉਨ੍ਹਾਂ ਕਿਹਾ ਕਿ ਅਸੀਂ ਬਾਗੀ ਨਹੀਂ, ਬਾਗੀ ਉਹ ਗਰੁੱਪ ਹੈ ਜਿਹੜਾ ਅਕਾਲੀ ਦਲ ਨੂੰ ਕਮਜ਼ੋਰ ਕਰ ਰਿਹਾ ਹੈ। ਸੁਖਬੀਰ ਬਾਦਲ ਨੇ ਵਿਧੀ ਵਿਧਾਨ ਨੂੰ ਨਹੀਂ ਮੰਨਿਆ। ਉਨ੍ਹਾਂ ਕਿਹਾ ਕਿ ਅਸੀਂ ਖਿਮਾ ਯਾਚਕਾ ਲਈ ਆਏ ਹਾਂ, ਜੋ ਗਲਤੀਆਂ ਹੋਈਆਂ ਉਸ ਲਈ ਅਰਜ਼ੀ ਦੇਣ ਆਏ ਹਾਂ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਆਪਣੀਆਂ ਗ਼ਲਤੀਆਂ ਸਬੰਧੀ ਅਰਜ਼ੀ ਦਵਾਂਗੇ, ਅਗਲਾ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਥ ਪਾਰਟੀ ਤੋਂ ਨਾਰਾਜ਼ ਹੈ, ਇਸ ਲਈ ਖਿਮਾ ਮੰਗਾਂਗੇ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਤਗੜਾ ਕਰਨ ਲਈ ਵਿਦਵਾਨਾਂ ਕੋਲ ਵੀ ਜਾਵਾਂਗੇ। ਅਸੀਂ ਮੁਆਫੀ ਲੈ ਕੇ ਹੀ ਅੱਗੇ ਵਧਾਂਗੇ।

ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News