ਪੁਲਸ ਵੱਲੋਂ ਮਿਲੇ ਭਰੋਸੇ ਮਗਰੋਂ ਅੰਮ੍ਰਿਤਪਾਲ ਨੇ ਚੁੱਕਿਆ ਧਰਨਾ (ਵੀਡੀਓ)

02/23/2023 7:26:30 PM

ਅੰਮ੍ਰਿਤਸਰ (ਫਰਿਆਦ)-ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਸਤਿੰਦਰ ਸਿੰਘ ਵੱਲੋਂ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵੱਲੋਂ ਧਰਨਾ ਚੁੱਕ ਲੈਣ ਦੀ ਸੂਚਨਾ ਹੈ, ਜਦਕਿ ਅੰਮ੍ਰਿਤਪਾਲ ਅਜੇ ਅਜਨਾਲਾ ’ਚ ਹੀ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਜਨਾਲਾ ਥਾਣੇ ’ਚ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ : ਪੰਥ ਵਿਰੋਧੀ ਤਾਕਤਾਂ ਦਾ ਸਾਹਮਣਾ ਕਰਨ ਲਈ ਸਿੱਖ ਕੌਮ ਹੋਵੇ ਇਕਜੁੱਟ : ਜਥੇਦਾਰ ਹਰਪ੍ਰੀਤ ਸਿੰਘ

ਇਸ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਬੈਰੀਕੇਡ ਤੋੜਨ ਤੋਂ ਇਲਾਵਾ ਪੁਲਸ ਮੁਲਾਜ਼ਮਾਂ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ ਗਈ ਅਤੇ ਸ਼ਰੇਆਮ ਤਲਵਾਰਾਂ ਲਹਿਰਾਈਆਂ।

ਇਸ ਤੋਂ ਪਹਿਲਾਂ ਅ੍ਰੰਮਿਤਪਾਲ ਨੇ ਕਿਹਾ ਸੀ ਕਿ ਜੇਕਰ ਉਸ ਦੇ ਖ਼ਿਲਾਫ਼ ਕੀਤੇ ਝੂਠੇ ਕੇਸ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਉਸ ਨੇ ਕਿਹਾ ਸੀ ਕਿ ਜੇਕਰ ਉਸ ਦੇ ਇਕ ਗ੍ਰਿਫ਼ਤਾਰ ਕੀਤੇ ਸਾਥੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਤਮ-ਸਮਰਮਣ ਕਰ ਦੇਣਗੇ।

Manoj

This news is Content Editor Manoj