ਸੰਯੁਕਤ ਸਮਾਜ ਮੋਰਚਾ ਦੇ ਨਾਂ ਨੂੰ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

02/02/2022 10:17:19 AM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚਾ ਦੇ ਨਾਂ ਨੂੰ ਚੋਣ ਕਮਿਸ਼ਨ ਨੇ ਮਨਜ਼ੂਰੀ ਦੇ ਦਿੱਤੀ ਹੈ। ਕਈ ਦਿਨਾਂ ਤੋਂ ਮੋਰਚੇ ਦੇ ਨੇਤਾ ਚੋਣ ਕਮਿਸ਼ਨ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀ ਅਰਜ਼ੀ 'ਤੇ ਧਿਆਨ ਦਿੱਤਾ ਜਾਵੇ ਪਰ ਨਾਮਜ਼ਦਗੀਆਂ ਦੇ ਆਖ਼ਿਰੀ ਦਿਨ ਤੱਕ ਇਹ ਖ਼ਦਸ਼ਾ ਬਣਿਆ ਰਿਹਾ ਕਿ ਮੋਰਚਾ ਦੇ ਨਾਂ ਨੂੰ ਮਾਨਤਾ ਮਿਲੇਗੀ ਜਾਂ ਨਹੀਂ ਪਰ ਮੰਗਲਵਾਰ ਦੇਰ ਰਾਤ ਚੋਣ ਕਮਿਸ਼ਨ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ ਨੂੰ ਕੋਈ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੌਰਾਨ ਮੈਡੀਕਲ ਰਹਿੰਦ-ਖੂੰਹਦ ਦਾ ਲੱਗਿਆ ਢੇਰ : WHO

PunjabKesari

ਇਹ ਜਾਣਕਾਰੀ ਸੰਯੁਕਤ ਸਮਾਜ ਮੋਰਚਾ ਦੇ ਬੁਲਾਰੇ ਅਤੇ ਮੁਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਨੇ ਪਾਰਟੀ ਦੇ ਨਾਂ ਨੂੰ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਦਿੱਤੇ ਜਾਣ 'ਤੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ 'ਪੰਜਾਬੀਆਂ ਦੀ ਜਿੱਤ। ਆਖ਼ਿਰਕਾਰ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਪਾਰਟੀ ਦੇ ਨਾਂ ਨੂੰ ਮਾਨਤਾ ਦੇ ਦਿੱਤੀ ਹੈ। ਦੇਰ ਆਏ, ਦਰੁਸਤ ਆਏ। ਜ਼ਿਕਰਯੋਗ ਹੈ ਕਿ ਪਾਰਟੀ ਨੇ 25 ਦਸੰਬਰ ਨੂੰ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ। ਉਨ੍ਹਾਂ ਦੀ ਅਰਜ਼ੀ 'ਤੇ ਕਮਿਸ਼ਨ ਵੱਲੋਂ ਇਤਰਾਜ਼ ਉਠਾਇਆ ਗਿਆ ਸੀ, ਜਿਸ ਦਾ ਜਵਾਬ ਮੋਰਚੇ ਵੱਲੋਂ ਸੱਤ ਜਨਵਰੀ ਨੂੰ ਦੇ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ ਵੀ ਮੋਰਚਾ ਦੇ ਨਾਂ ਨੂੰ ਕਮਿਸ਼ਨ ਨੇ ਮਾਨਤਾ ਨਹੀਂ ਦਿੱਤੀ ਸੀ।

ਇਹ ਵੀ ਪੜ੍ਹੋ : ਜਾਪਾਨ 'ਚ ਅਮਰੀਕਾ ਦੇ ਰਾਜਦੂਤ ਨੇ ਖੇਤਰੀ ਤਣਾਅ ਨਾਲ ਨਜਿੱਠਣ 'ਚ ਸਹਿਯੋਗ ਦੀ ਜਤਾਈ ਵਚਨਬੱਧਤਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


Karan Kumar

Content Editor

Related News