ਪੰਜਾਬ ''ਚ ਰਿਕਾਰਡ ਤੋੜ ਰਹੀ ਗਰਮੀ, 46 ਡਿਗਰੀ ਪੁੱਜਾ ਇਸ ਜ਼ਿਲ੍ਹੇ ਦਾ ਤਾਪਮਾਨ, ਇਕ ਦੀ ਮੌਤ
Monday, May 20, 2024 - 06:41 PM (IST)

ਬਠਿੰਡਾ (ਸੁਖਵਿੰਦਰ) : ਅਸਮਾਨ ਤੋਂ ਅੱਗ ਦੀ ਵਰਖਾ ਸ਼ੁਰੂ ਹੋ ਗਈ ਹੈ ਜਿਸ ਕਾਰਨ ਲੋਕਾਂ ਨੇ ਦਿਨ ਵੇਲੇ ਘਰਾਂ 'ਚੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਬਾਜ਼ਾਰਾਂ ਵਿਚ ਦਿਨ ਭਰ ਸੰਨਾਟਾ ਛਾਇਆ ਰਹਿੰਦਾ ਹੈ ਅਤੇ ਲੋਕ ਸ਼ਾਮ ਨੂੰ ਹੀ ਬਾਹਰ ਨਿਕਲਦੇ ਹਨ। ਬਾਹਰ ਨਿਕਲਦੇ ਸਮੇਂ ਵੀ ਲੋਕ ਗਰਮੀ ਤੋਂ ਬਚਣ ਲਈ ਆਪਣੇ ਮੂੰਹ ਅਤੇ ਸਿਰ ਨੂੰ ਚੰਗੀ ਤਰ੍ਹਾਂ ਢੱਕ ਲੈਂਦੇ ਹਨ। ਬਠਿੰਡਾ ਵਿਚ ਗਰਮੀ ਨਵੇਂ ਰਿਕਾਰਡ ਬਣਾਉਣ ਲਈ ਤਿਆਰ ਹੈ। ਸੋਮਵਾਰ ਨੂੰ ਜ਼ਿਲ੍ਹੇ ’ਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਵਾਰ ਦਾ ਸਭ ਤੋਂ ਵੱਧ ਤਾਪਮਾਨ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਰਿਕਾਰਡ ਤੋੜ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਅੱਤ ਦੀ ਗਰਮੀ ਕਾਰਨ ਇਕ ਬੇਘਰੇ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਗਰਮੀ ਕਾਰਨ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਸਹਾਰਾ ਜਨਸੇਵਾ ਦੀ ਜੀਵਨ ਰੱਖਿਅਕ ਟੀਮ ਵਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ ਅਤੇ ਇਲਾਜ ਕਰਵਾਇਆ ਗਿਆ। ਉਕਤ ਅਣਪਛਾਤਾ ਵਿਅਕਤੀ ਬੱਸ ਸਟੈਂਡ ਨੇੜੇ ਬੇਹੋਸ਼ੀ ਦੀ ਹਾਲਤ ’ਚ ਮਿਲਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ’ਚ ਗਰਮੀ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਗਰਮੀ ਦੀ ਚਿਤਾਵਨੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ : ਸਕੂਲਾਂ ਤੋਂ ਬਾਅਦ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਵੀ ਛੁੱਟੀਆਂ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8