ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵੱਲੋਂ ਲੋਕਾਂ ਦੇ ਬਿਆਨ ਕਲਮਬੱਧ

Friday, Jan 12, 2018 - 04:16 AM (IST)

ਨਵਾਂਸ਼ਹਿਰ, (ਤ੍ਰਿਪਾਠੀ)- ਪੰਜਾਬ 'ਚ ਪਿਛਲੇ ਸਮੇਂ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ (ਸ੍ਰੀ ਗੁਰੂ ਗ੍ਰੰਥ ਸਾਹਿਬ, ਸ਼੍ਰੀਮਦ ਭਾਗਵਦ ਗੀਤਾ ਤੇ ਕੁਰਾਨ ਸ਼ਰੀਫ਼) ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ 'ਚ 5 ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਗਿਆ ਤੇ ਬਿਆਨ ਕਲਮਬੱਧ ਕੀਤੇ ਗਏ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਰਣਜੀਤ ਸਿੰਘ 'ਤੇ ਆਧਾਰਿਤ ਇਸ ਪੜਤਾਲੀਆ ਕਮਿਸ਼ਨ ਵੱਲੋਂ ਜ਼ਿਲੇ ਦੇ ਪਿੰਡਾਂ ਗੜ੍ਹੀ ਕਾਨੂੰਨਗੋ, ਝੰਡੇਰ ਕਲਾਂ, ਖੋਥੜਾਂ, ਤਲਵੰਡੀ ਜੱਟਾਂ ਤੇ ਸੜੋਆ ਵਿਖੇ ਉਨ੍ਹਾਂ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਗਿਆ ਜਿਥੇ ਪਿਛਲੇ ਸਮੇਂ ਪਵਿੱਤਰ ਗ੍ਰੰਥਾਂ ਨਾਲ ਸਬੰਧਤ ਇਹ ਘਟਨਾਵਾਂ ਵਾਪਰੀਆਂ ਸਨ। 
ਉਨ੍ਹਾਂ ਨੇ ਇਨ੍ਹਾਂ ਪਿੰਡਾਂ 'ਚ ਵਾਪਰੀਆਂ ਘਟਨਾਵਾਂ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਕੋਲੋਂ ਜਿਥੇ ਘਟਨਾਵਾਂ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ ਉਥੇ ਉਨ੍ਹਾਂ ਦੇ ਬਿਆਨ ਵੀ ਕਲਮਬੱਧ ਕੀਤੇ। ਉਨ੍ਹਾਂ ਸੜੋਆ ਵਿਖੇ ਵਾਪਰੀ ਘਟਨਾ ਸਬੰਧੀ ਹੋਰ ਜਾਣਕਾਰੀ ਦੇਣ ਵਾਲੇ ਪਿੰਡ ਦੇ ਲੋਕਾਂ ਨੂੰ 18 ਜਨਵਰੀ ਨੂੰ ਆਪਣੇ ਦਫ਼ਤਰ ਆਉਣ ਲਈ ਕਿਹਾ। ਇਸ ਮੌਕੇ ਐੱਸ.ਪੀ. (ਡੀ) ਮਨਵਿੰਦਰ ਸਿੰਘ ਵੀ ਮੌਜੂਦ ਸਨ।


Related News