ਸੰਗਰੂਰ ''ਚ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ 50 ਹਜ਼ਾਰ ਤੋਂ ਜ਼ਿਆਦਾ ਫਾਰਮ ਭਰ ਕੇ ਬਣਾਇਆ ਰਿਕਾਰਡ
Thursday, Oct 16, 2025 - 02:23 AM (IST)

ਭਵਾਨੀਗੜ੍ਹ (ਵਿਕਾਸ ਮਿੱਤਲ) : "ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਕੌਮੀ ਪੱਧਰ 'ਤੇ ਆਰੰਭੀ ਗਈ ‘ਵੋਟ ਚੋਰ ਗੱਦੀ ਛੋੜ ਮੁਹਿੰਮ’ ਦਾ ਜ਼ਬਰਦਸਤ ਅਸਰ ਵੇਖਣ ਨੂੰ ਮਿਲਿਆ। ਸੰਗਰੂਰ ਵਿਚ ਕਾਂਗਰਸ ਦੇ ਵਰਕਰਾਂ ਨੇ ਇਸ ਸਬੰਧੀ 50 ਹਜ਼ਾਰ ਤੋਂ ਵੱਧ ਹਸਤਾਖ਼ਰ ਫਾਰਮ ਭਰ ਕੇ ਇੱਕ ਰਿਕਾਰਡ ਬਣਾਇਆ ਹੈ।" ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਵੇਲੇ ‘ਵੋਟ ਚੋਰ ਗੱਦੀ ਛੋੜ’ ਦੀ ਆਰੰਭੀ ਮੁਹਿੰਮ ਦਾ ਕਾਂਗਰਸੀ ਵਰਕਰਾਂ ਵੱਲੋਂ ਜ਼ਬਰਦਸਤ ਉਤਸ਼ਾਹ ਦਿਖਾਇਆ ਗਿਆ ਹੈ। ਹਲਕਾ ਸੰਗਰੂਰ ਦੇ ਸਮੂਹ ਕਾਂਗਰਸੀ ਵਰਕਰਾਂ ਨੇ 50 ਹਜ਼ਾਰ ਦੀ ਗਿਣਤੀ ਵਿਚ ਹਸਤਾਖ਼ਰ ਫਾਰਮ ਭਰ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਨੂਰਪੁਰ ਸੋਸਾਇਟੀ ਵੱਲੋਂ ਕੀਤੀ ਜਾਂਦੀ ਕਣਕ ਦੀ ਸਿੱਧੀ ਬਿਜਾਈ ਦਾ ਲਿਆ ਜਾਇਜ਼ਾ
ਸਿੰਗਲਾ ਨੇ ਆਖਿਆ ਕਿ ਕਾਂਗਰਸ ਦੀ ਸਿਰਫ਼ ਇੱਕ ਮੁਹਿੰਮ ਨਹੀਂ ਹੈ ਬਲਕਿ ਇਹ ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਉਨਾਂ ਵੋਟ ਲੁਟੇਰਿਆਂ ਨੂੰ ਇੱਕ ਸੁਨੇਹਾ ਹੈ ਜਿਨ੍ਹਾਂ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਲੋਕਤੰਤਰੀ ਧਾਰਾਵਾਂ ਨੂੰ ਤਾਰ-ਤਾਰ ਕਰਕੇ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ 'ਤੇ ਅਸਿੱਧੇ ਢੰਗ ਨਾਲ ਕਬਜ਼ਾ ਕੀਤਾ ਹੋਇਆ ਹੈ। ਇਸ ਮੌਕੇ ਸਿੰਗਲਾ ਨੇ ਆਖਿਆ ਕਿ ਕਿਸੇ ਵੀ ਲੋਕਤੰਤਰੀ ਦੇਸ਼ ਵਿਚ ਸਿਰਫ਼ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਹੀ ਕਾਰਜਪ੍ਰਣਾਲੀ ਰਾਹੀਂ ਸਰਕਾਰ ਚਲਾਉਂਦੀ ਹੈ ਪਰ ਇਨ੍ਹਾਂ ਵੋਟ ਲੁਟੇਰਿਆਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਆਪਣੇ ਕਾਬੂ ਹੇਠ ਕੀਤਾ ਹੋਇਆ ਹੈ ਜਿਸ ਕਾਰਨ ਦੇਸ਼ ਵਿਚ ਮਹਿੰਗਾਈ, ਬੇਰੁਜ਼ਗਾਰੀ ਤੇ ਭੁੱਖਮਰੀ ਦਿਨੋਂ ਦਿਨ ਵਧ ਰਹੀ ਹੈ। ਸਾਬਕਾ ਮੰਤਰੀ ਸਿੰਗਲਾ ਨੇ ਆਖਿਆ ਕਿ ਕਾਂਗਰਸ ਦੀ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਉਸ ਸਮੇਂ ਤੱਕ ਜਾਰੀ ਰਹੇਗੀ ਜਦੋਂ ਤੱਕ ਲੋਕ ਇਸ ਪ੍ਰਤੀ ਜਾਗਰੂਕ ਨਹੀਂ ਹੋ ਜਾਂਦੇ ਅਤੇ ਸਰਕਾਰ ਤੋਂ ਇਸ ਸਬੰਧੀ ਸਵਾਲ ਪੁੱਛਣੇ ਆਰੰਭ ਨਹੀਂ ਕਰਦੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8